Delhi Election Result ਤੋਂ ਬਾਅਦ Arvind Kejriwal ਦਾ ਆਇਆ ਪਹਿਲਾਂ ਬਿਆਨ ਸਾਹਮਣੇ

0
78
+1

Delhi News: Delhi Election Result;ਦੇਸ਼ ਦੀ ਰਾਜਧਾਨੀ ਦਿੱਲੀ ਵਿਧਾਨ ਸਭਾ ਲਈ 5 ਫ਼ਰਵਰੀ ਨੂੰ ਪਈਆਂ ਵੋਟਾਂ ਦੇ ਅੱਜ ਸ਼ਨੀਵਾਰ ਨੂੰ ਸਾਹਮਣੇ ਆਏ ਨਤੀਜਿਆਂ ਦੇ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਪਾਰਟੀ ਦੇ ਕੌਮੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਿੱਲੀ ਦੀ ਜਨਤਾ ਦੇ ਫੈਸਲਾ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨੂੰ ਇਸ ਜਿੱਤ ਲਈ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਉਮੀਦ ਕਰਦਾ ਹਾਂ ਕਿ ਜਿਸ ਉਮੀਦਾਂ ਅਤੇ ਆਸਾਂ ਨਾਲ ਜਨਤਾ ਨੇ ਭਾਜਪਾ ਨੂੰ ਬਹੁਮਤ ਦਿੱਤਾ ਹੈ, ਉਹ ਉਨ੍ਹਾਂ ਸਾਰੀਆਂ ਉਮੀਦਾਂ ’ਤੇ ਪੂਰਾ ਉੱਤਰੇਗੀ।

ਇਹ ਵੀ ਪੜ੍ਹੋ  ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕਰੋੜਾਂ ਦੀ ਹੈਰੋਇਨ ਸਹਿਤ ਅੱਧੀ ਦਰਜ਼ਨ ਨਸ਼ਾ ਤਸਕਰ ਗ੍ਰਿਫਤਾਰ

ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਆਮ ਆਦਮੀ ਦੀ ਪਾਰਟੀ ਨੇ ਪਿਛਲੇ 10 ਸਾਲਾਂ ਵਿੱਚ ਵਿੱਚ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੀ ਜ਼ਿੰਦਗੀ ਅਤੇ ਦਿੱਲੀ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਇਸਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ, ਪਾਣੀ ਦੇ ਖੇਤਰ ਵਿੱਚ ਕੰਮ ਕੀਤਾ ਹੈ। ਸ਼੍ਰੀ ਕੇਜ਼ਰੀਵਾਲ ਨੇ ਇਹ ਵੀ ਭਰੋਸਾ ਦਿਵਾਇਆ ਕਿ ਹੁਣ ਜਦੋਂ ਜਨਤਾ ਨੇ ਆਪ ਨੂੰ ਵਿਰੋਧੀ ਧਿਰ ਵਿਚ ਬਿਠਾਉਣ ਦਾ ਫੈਸਲਾ ਦਿੱਤਾ ਹੈ ਤਾਂ ਨਾਂ ਸਿਰਫ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ, ਸਗੋਂ ਸਮਾਜ ਸੇਵਾ ਵਿੱਚ ਵੀ ਮਦਦ ਕਰਾਂਗੇ, ਲੋਕਾਂ ਦੇ ਸੁੱਖ-ਦੁੱਖ ਵਿੱਚ ਮਦਦ ਕਰਾਂਗੇ ਅਤੇ ਨਿੱਜੀ ਤੌਰ ’ਤੇ ਜਿਸ ਨੂੰ ਵੀ ਇਸ ਦੀ ਲੋੜ ਹੋਵੇਗੀ, ਅਸੀਂ ਹਮੇਸ਼ਾ ਲੋਕਾਂ ਦੇ ਸੁੱਖ-ਦੁੱਖ ਵਿੱਚ ਮਦਦ ਕਰਾਂਗੇ।

ਇਹ ਵੀ ਪੜ੍ਹੋ  ‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਉਨ੍ਹਾਂ ਆਪਣੇ ਭਾਵੁਕ ਭਾਸ਼ਨ ਵਿਚ ਕਿਹਾ ਕਿ ਉਹ ਰਾਜਨੀਤੀ ਵਿੱਚ ਸੱਤਾ ਵਿਚ ਨਹੀਂ ਆਏ ਹਨ, ਬਲਕਿ ਰਾਜਨੀਤੀ ਨੂੰ ਇੱਕ ਅਜਿਹਾ ਮਾਧਿਅਮ ਮੰਨਦੇ ਹਾਂ ਜਿਸ ਰਾਹੀਂ ਲੋਕਾਂ ਦੀ ਸੇਵਾ ਕੀਤੀ ਜਾ ਸਕਦੀ ਹੈ। ਪਾਰਟੀ ਦੇ ਕੌਮੀ ਕਨਵੀਨਰ ਨੇਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਚੋਣਾਂ ਲੜੀਆਂ, ਬਹੁਤ ਮਿਹਨਤ ਕੀਤੀ, ਇਸ ਪੂਰੀ ਚੋਣ ਦੌਰਾਨ ਉਨ੍ਹਾਂ ਨੇ ਬਹੁਤ ਮਦਦ ਕੀਤੀ ਪ੍ਰੰਤੂ ਆਸ ਮੁਤਾਬਕ ਸਫ਼ਲਤਾ ਨਹੀਂ ਮਿਲੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

+1

LEAVE A REPLY

Please enter your comment!
Please enter your name here