spot_img
spot_img

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਭੂੰਦੜ ਵਿਖੇ ਨੁਕੜ ਨਾਟਕ ਕਰਵਾਇਆ

Date:

spot_img

ਬਠਿੰਡਾ, 19 ਜਨਵਰੀ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕੱਲ੍ਹ ਪਿੰਡ ਭੂੰਦੜ ਵਿਖੇ ਨੁਕੜ ਨਾਟਕ ਇੱਕ ਸੀ ਰੰਗ ਸਫੇਦ ਖੇਡਿਆ ਗਿਆ। ਜ਼ਿਲਾ ਪ੍ਰਸ਼ਾਸਨ ਬਠਿੰਡਾ ਦੀ ਰਹਿਨੁਮਾਈ ਹੇਠ ਹੋਏ ਇਸ ਪ੍ਰੋਗਰਾਮ ਵਿੱਚ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਬਹੁਤੇ ਮਾਪੇ ਆਪਣੇ ਬੱਚਿਆਂ ਵੱਲ ਧਿਆਨ ਨਹੀਂ ਦਿੰਦੇ ਜਾਂ ਫਿਰ ਬਦਨਾਮੀ ਤੋਂ ਡਰਦੇ ਹੋਏ ਬੱਚਿਆਂ ਦੀਆਂ ਗਲਤ ਹਰਕਤਾਂ ਨੂੰ ਅੱਖੋਂ ਪਰੋਖੇ ਕਰ ਦਿੰਦੇ ਹਨ ਜਿਸ ਦੇ ਸਿੱਟੇ ਵਜੋਂ ਬੱਚੇ ਨਸ਼ਿਆਂ ਦੀ ਇਸ ਭਿਆਨਕ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ।

ਇਹ ਵੀ ਪੜ੍ਹੋ ਸੈਫ਼ ਅਲੀ ਖ਼ਾਨ ਦੇ ਘਰ ਦਾਖ਼ਲ ਹੋ ਕੇ ਹਮਲਾ ਕਰਨ ਵਾਲਾ ਕਾਬੂ, ਨਿਕਲਿਆ ਬੰਗਲਾਦੇਸ਼ੀ

ਉਹਨਾਂ ਕਿਹਾ ਕਿ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਬੱਚੇ ਆਪਣੀ ਸਵੈ ਇੱਛਾ ਨਾਲ ਨਸ਼ੇ ਛੱਡ ਸਕਦੇ ਹਨ ਅਤੇ ਉਨ੍ਹਾਂ ਨੇ ਹੁਣ ਤੱਕ ਭੈੜੇ ਨਸ਼ੇ ਛੱਡ ਚੁੱਕੇ ਨੌਜਵਾਨਾਂ ਦੀਆਂ ਉਦਾਹਰਨਾਂ ਦਿੱਤੀਆਂ ਕਿ ਕਿਵੇਂ ਬਹੁਤ ਸਾਰੇ ਨੌਜਵਾਨ ਮੌਤ ਦੇ ਮੂੰਹ ਵਿੱਚੋਂ ਬਾਹਰ ਆ ਕੇ ਨਵੀਂ ਜ਼ਿੰਦਗੀ ਜੀ ਰਹੇ ਹਨ। ਇਸ ਮੌਕੇ ਮਸਤਾਨੇ ਥੀਏਟਰ ਗਰੁੱਪ ਰਾਮਪੁਰਾ ਵਲੋਂ ਸੋਨੀ ਢਿੱਲੋਂ ਦੁਆਰਾ ਨਿਰਦੇਸ਼ਿਤ ’ਇੱਕ ਸੀ ਰੰਗ ਸਫੇਦ’ ਪੇਸ਼ ਕੀਤਾ ਗਿਆ ਜੋ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ। ਅੰਤ ਵਿੱਚ ਸਰਪੰਚ ਸਰਬਜੀਤ ਕੌਰ ਵੱਲੋਂ ਬਾਹਰੋਂ ਪਹੁੰਚੇ ਹੋਏ ਸਾਰੇ ਹੀ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਅੱਗੇ ਤੋਂ ਵੀ ਪਿੰਡ ਵਿਚ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਗ੍ਰਾਮ ਪੰਚਾਇਤ,ਸਮੂਹ ਨਗਰ ਨਿਵਾਸੀ ਅਤੇ ਯੁਵਕ ਸੇਵਾਵਾਂ ਕਲੱਬ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...