National News : ਰਾਜਸਥਾਨ ਹਾਈ ਕੋਰਟ ਦੀ ਜੋਧਪੁਰ ਬੈਂਚ ਵੱਲੋਂ ਆਸਾਰਾਮ ਬਾਪੂ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਆਸਾਰਾਮ ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਅਰੁਣ ਮੋਂਗਾ ਅਤੇ ਜਸਟਿਸ ਯੋਗੇਂਦਰ ਕੁਮਾਰ ਪੁਰੋਹਿਤ ਦੀ ਡਵੀਜ਼ਨ ਬੈਂਚ ਨੇ ਇਹ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਪੀੜਤਾ ਵੱਲੋਂ ਲਗਾਏ ਗਏ ਦੋਸ਼ ਭਰੋਸੇਯੋਗ ਹਨ ਅਤੇ ਮਜ਼ਬੂਤ ਸਬੂਤਾਂ ਨਾਲ ਸਮਰਥਿਤ ਹਨ। ਇਸਦੇ ਨਾਲ ਹੀ ਅਦਾਲਤ ਨੇ ਸਹਿ-ਦੋਸ਼ੀ ਸ਼ਿਲਪੀ ਅਤੇ ਸ਼ਰਤਚੰਦਰ ਨੂੰ ਬਰੀ ਕਰ ਦਿੱਤਾ ਹੈ। ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹਾਈ ਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ, ਜੋ ਅੱਜ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ 👉ਪਟਿਆਲਾ ‘ਚ ਦਹਿਲਾ ਦੇਣ ਵਾਲਾ ਕਤਲ ਕਾਂਡ, ਨੀਲੇ ਡਰੰਮ ‘ਚੋਂ ਪੈਕ ਮਿਲੀ ਲੜਕੀ ਦੀ ਲਾਸ਼
ਫਿਲਹਾਲ ਆਸਾਰਾਮ ਅੰਤਰਿਮ ਜ਼ਮਾਨਤ ‘ਤੇ ਬਾਹਰ ਹੈ, ਪਰ ਹੁਣ ਉਸਨੂੰ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਆਤਮ ਸਮਰਪਣ ਕਰਨਾ ਪਵੇਗਾ। ਅਦਾਲਤ ਨੇ ਭਾਰਤੀ ਦੰਡ ਸੰਹਿਤਾ ਦੀ ਧਾਰਾ 376 ਤਹਿਤ ਉਸਦੀ ਸਜ਼ਾ ਨੂੰ ਸਹੀ ਕਰਾਰ ਦਿੱਤਾ ਹੈ। ਦੂਜੇ ਪਾਸੇ, ਬਚਾਅ ਪੱਖ ਨੇ ਦਲੀਲ ਦਿੱਤੀ ਸੀ ਕਿ ਮਾਮਲਾ ਮਨਘੜਤ ਹੈ ਅਤੇ ਪੀੜਤਾ ਦੇ ਪਰਿਵਾਰ ਦੇ ਬਿਆਨਾਂ ਵਿੱਚ ਕਈ ਵਿਰੋਧਾਭਾਸ ਹਨ। ਉਨ੍ਹਾਂ ਇਹ ਵੀ ਕਿਹਾ ਕਿ ਘਟਨਾ ਵਾਲੀ ਰਾਤ ਕੋਈ ਕਾਲ ਰਿਕਾਰਡ ਮੌਜੂਦ ਨਹੀਂ ਸੀ। ਹਾਲਾਂਕਿ, ਹਾਈ ਕੋਰਟ ਨੇ ਇਹ ਸਾਰੀਆਂ ਦਲੀਲਾਂ ਖਾਰਜ ਕਰਦਿਆਂ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





