ਬਠਿੰਡਾ, 21 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਗੋਨਿਆਨਾ ਦੇ ਅਧਿਕਾਰੀਆਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਦੇ ਮੱਦੇਨਜ਼ਰ ਆਸ਼ਾ ਵਰਕਰਾਂ ਨੂੰ ਪਰਾਲੀ ਸਾੜਨ ਨਾਲ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।ਮੁੱਖ ਖੇਤੀਬਾੜੀ ਅਫਸਰ ਡਾ ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਸ਼ਾ ਵਰਕਰਾਂ ਦੀ ਇਹ ਸਿਖਲਾਈ ਸਰਕਾਰੀ ਹਸਪਤਾਲ ਗੋਨਿਆਨਾ ਵਿਖੇ ਰੱਖੀ ਗਈ
ਇਹ ਵੀ ਪੜ੍ਹੋ ਕਿਸਾਨ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਕਰਨ ਵਰਤੋਂ : ਡਿਪਟੀ ਕਮਿਸ਼ਨਰ
ਜਿਸ ਵਿੱਚ ਸਿਹਤ ਵਿਭਾਗ ਦੇ ਸੀਨੀਅਰ ਮੈਡੀਕਲ ਅਫਸਰ ਡਾ. ਧੀਰਾ ਗੁਪਤਾ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਪਰਾਲੀ ਦੇ ਧੂੰਏਂ ਕਾਰਨ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਹੀ ਬੱਚਿਆਂ ਅਤੇ ਬਜ਼ੁਰਗਾਂ ਵਿੱਚ ਸਾਹ, ਦਿਲ, ਫੇਫੜਿਆਂ ਅਤੇ ਅੱਖਾਂ ਦੇ ਵਿੱਚ ਜਲਨ ਆਦਿ ਬਿਮਾਰੀਆਂ ਦੇ ਕੇਸਾਂ ਵਿੱਚ ਵਾਧਾ ਹੁੰਦਾ ਹੈ।ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਗੋਨਿਆਣਾ ਡਾ. ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਜਮੀਨ ਵਿੱਚ ਮਿਲਾ ਕੇ ਖਾਦ ਦੇ ਤੌਰ ’ਤੇ ਵਰਤਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ
ਉਨ੍ਹਾਂ ਖੇਤੀਬਾੜੀ ਵਿਭਾਗ ਦੁਆਰਾ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਪਿੰਡਾਂ ਵਿੱਚ ਮਹੁੱਈਆਂ ਕਰਵਾਈਆਂ ਵੱਖ-ਵੱਖ ਮਸ਼ੀਨਾਂ ਅਤੇ ਇੰਨ੍ਹਾਂ ਦੀ ਵਰਤੋਂ ਕਿਵੇਂ ਕਰਨੀ ਹੈ, ਬਾਰੇ ਜਾਣਕਾਰੀ ਦਿੱਤੀ।ਡਾ. ਅਰਸ਼ਦੀਪ ਸਿੰਘ (ਏ.ਡੀ.ਓ) ਨੇ ਆਸ਼ਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੇ ਘਰ-ਘਰ ਜਾ ਕੇ ਪਰਾਲੀ ਸਾੜਨ ਕਾਰਨ ਸਿਹਤ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ।ਇਸ ਮੌਕੇ ਸ. ਗੁਰਮੀਤ ਸਿੰਘ, ਸ਼੍ਰੀਮਤੀ ਅਨੁਦੀਪ ਕੌਰ, ਖੇਤੀਬਾੜੀ ਸਬ ਇੰਸਪੈਕਟਰ, ਸਿਹਤ ਵਿਭਾਗ ਦੇ ਅਧਿਕਾਰੀ ਤੇ ਸਮੂਹ ਆਸ਼ਾ ਵਰਕਰ ਆਦਿ ਹਾਜ਼ਰ ਸਨ।
Share the post "ਆਸ਼ਾ ਵਰਕਰਾਂ ਨੂੰ ਪਰਾਲੀ ਸਾੜਨ ਨਾਲ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ"