WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਛੋਟਾ ਥਾਣੇਦਾਰ 6 ਲੱਖ ਰੁਪਏ ਦੀ ‘ਵੱਡੀ’ ਰਿਸ਼ਵਤ ਲੈਦਿਆਂ ਵਿਜੀਲੈਂਸ ਵੱਲੋਂ ਗ੍ਰਿਫਤਾਰ

ਅੰਮ੍ਰਿਤਸਰ , 28 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਵੱਲੋਂ ਕਾਬੂ

ਉਸਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਏ.ਐਸ.ਆਈ ਨੇ ਥਾਣਾ ਡਵੀਜ਼ਨ-ਬੀ ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸਨੂੰ ਅਤੇ ਉਸਦੇ ਚਾਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ ਛੇ ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਕਤ ਇਰਾਦੇ ਲਈ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

 

Related posts

ਇੰਦਰਬੀਰ ਸਿੰਘ ਨਿੱਝਰ ਮੁੜ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

punjabusernewssite

ਐਡਵੋਕੇਟ ਧਾਮੀ ਨੇ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ’ਤੇ ਦਿੱਤੀ ਵਧਾਈ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 500 ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਕੀਤੇ ਸਮਰਿਪਤ

punjabusernewssite