8000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Date:

spot_img

SAS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ (ਨੰਬਰ 459/ਐਸ.ਏ.ਐਸ. ਨਗਰ) ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਖਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ- ਸਵਪਨ ਸ਼ਰਮਾ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਐਫਆਈਆਰ ਦਰਜ ਕਰਵਾਈ ਹੈ ਜਿੱਥੇ ਉਸਦੇ ਕੇਸ ‘ਚ ਜਾਂਚ ਅਧਿਕਾਰੀ ਏ.ਐਸ.ਆਈ. ਸੰਜੇ ਕੁਮਾਰ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਵਿਰੋਧੀ ਧਿਰ ਨੂੰ ਨੋਟਿਸ ਜਾਰੀ ਕਰਨ ਬਦਲੇ ਉਸ ਤੋਂ 10000 ਰੁਪਏ ਰਿਸ਼ਵਤ ਮੰਗੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ  ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

ਇਸ ਸਬੰਧੀ ਐਸ.ਏ.ਐਸ. ਨਗਰ ਸਥਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਪੰਜਾਬ ਵਿਖੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Randhir Singh Dhira Khudiyan ਦੇ ਲੰਬੀ ਹਲਕੇ ਵਿੱਚ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

👉ਖੁੱਡੀਆਂ ਨੇ ਸਰਕਾਰ ਦਾ ਕੀਤਾ ਤਹਿ ਦਿਲੋਂ ਧੰਨਵਾਦ Sri Muktsar...

ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

👉ਉਦਯੋਗ ਅਤੇ ਬਿਜਲੀ ਮੰਤਰੀਆਂ ਵੱਲੋਂ ਮੁਬਾਰਕਪੁਰ ਵਿਖੇ 66 ਕੇਵੀ...