ਬਰਨਾਲਾ, 11 ਜੂਨ: ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਜਿਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ।
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Share the post "ਧਨੌਲੇ ਵਾਲਾ ਨਿਰਮਲ ਸਿਉਂ ਥਾਣੇਦਾਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ"