spot_img
spot_img

Counter Intelligence ਦਾ ASI 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Vigilance ਵੱਲੋਂ ਕਾਬੂ

Date:

spot_img

Patiala News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ।

ਇਹ ਵੀ ਪੜ੍ਹੋ ਦੁਖਦਾਈਕ ਖ਼ਬਰ; ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਭਿਆਨਕ ਸੜਕ ਹਾਦਸੇ ‘ਚ ਮੌ/ਤ

ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ।

ਇਹ ਵੀ ਪੜ੍ਹੋ Big News; ਰਾਮਪੁਰਾ ਫੂਲ ‘ਚ ਬਲਾਕ ਸੰਮਤੀ ਦੇ ਚੇਅਰਮੈਨ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਆਦੇਸ਼

ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...