21,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Date:

spot_img

ਸੰਗਰੂਰ, 13 ਜੂਨ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ (ਨੰਬਰ 27/ਸੰਗਰੂਰ) ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਦੋਸਤ ਤੋਂ ਜਗਰਾਜ ਸਿੰਘ ਨੂੰ ਟਰੱਕ ਖਰੀਦਣ ਬਦਲੇ 5,50,000 ਰੁਪਏ ਵਿਆਜ ‘ਤੇ ਦਿੱਤੇ ਸਨ ਇਸ ਉਪਰੰਤ ਜਦੋਂ ਸ਼ਿਕਾਇਤਕਰਤਾ ਨੇ ਜਗਰਾਜ ਸਿੰਘ ਨੂੰ ਉਸ ਦੇ ਲੋਨ ਦੇ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਸ ਨੂੰ ਪਤਾ ਲੱਗਾ ਕਿ ਉਕਤ ਟਰੱਕ ਪਹਿਲਾਂ ਹੀ ਜਗਰਾਜ ਸਿੰਘ ਨੇ ਬਲਜੀਤ ਸਿੰਘ ਵਾਸੀ ਪਿੰਡ ਅੰਧੇੜੀ, ਸੰਗਰੂਰ ਦੇ ਨਾਂ ‘ਤੇ ਟਰਾਂਸਫਰ ਕਰ ਦਿੱਤਾ ਹੈ।

ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ

ਇਸ ਉਪਰੰਤ ਟਰੱਕ ਦੇ ਨਵੇਂ ਮਾਲਕ ਨੇ ਉਕਤ ਥਾਣੇ ‘ਚ ਸ਼ਿਕਾਇਤ ਕਰ ਦਿੱਤੀ ਅਤੇ ਏ.ਐਸ.ਆਈ. ਭੋਲਾ ਸਿੰਘ ਨੇ ਮਾਮਲੇ ਦੀ ਜਾਂਚ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ 40,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸ ਨੇ 19,000 ਰੁਪਏ ਐਡਵਾਂਸ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੇ ਬਕਾਇਆ 21000 ਰੁਪਏ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏ.ਐਸ.ਆਈ. ਭੋਲਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 21,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...