spot_img

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

spot_img

ਅਜਨਾਲਾ, 15 ਅਪ੍ਰੈਲ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੌਜੂਦਾ MP ਜਸਬੀਰ ਸਿੰਘ ਗਿੱਲ ਡਿੰਪਾ ਨਹੀਂ ਲੜਣਗੇ ਲੋਕ ਸਭਾ ਚੋਣ!

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...