ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ
*ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ, ਜਾਪਾਨ ਨੇ ਬੰਗਲਾਦੇਸ਼ ਨੂੰ 1-0 ਨਾਲ ਮਾਤ ਦਿੱਤੀ, ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ*
*ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿੱਚ ਇਹ ਵੱਕਾਰੀ ਟੂਰਨਾਮੈਂਟ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਦਿੱਤਾ*
Jalandhar News: ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਅੱਜ ਤਿੰਨ ਰੋਮਾਂਚਕ ਅਤੇ ਜ਼ਬਰਦਸਤ ਮੁਕਾਬਲੇ ਹੋਏ, ਜਿਸ ਵਿੱਚ ਮੇਜ਼ਬਾਨ ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਜਿੱਤ ਦਰਜ ਕੀਤੀ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਭਾਰਤ-ਚੀਨ ਮੁਕਾਬਲਾ ਦੇਖਿਆ ਅਤੇ ਦੋਵਾਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲਗਾਤਾਰ ਯਤਨਾਂ ਸਦਕਾ ਹੀ ਪੰਜਾਬ ਨੂੰ ਵੱਕਾਰੀ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਨੂੰ ਦੇਸ਼ ਵਿੱਚ ਹਾਕੀ ਦਾ ਗੜ੍ਹ ਦੱਸਦਿਆਂ, ਸ. ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਇਸ ਟੂਰਨਾਮੈਂਟ ਦੀ ਸਫਲਤਾ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਇਹ ਵੀ ਪੜ੍ਹੋ 👉Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…
ਭਾਰਤ ਅਤੇ ਚੀਨ ਵਿਚਾਲੇ ਹੋਏ ਬੇਹੱਦ ਰੋਮਾਂਚਕ ਅਤੇ ਜ਼ਬਰਦਸਤ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਚੀਨ ਨੂੰ 5-2 ਨਾਲ ਹਰਾਇਆ। ਭਾਰਤ ਲਈ, ਕਪਤਾਨ ਹਰਮਨਪ੍ਰੀਤ ਸਿੰਘ ਨੇ ਸ਼ਾਨਦਾਰ ‘ਡਰੈਗ ਫਲਿਕ’ ਦਾ ਪ੍ਰਦਰਸ਼ਨ ਕਰਦਿਆਂ 27ਵੇਂ ਅਤੇ 31ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਦੋ ਗੋਲ ਕੀਤੇ। ਸੁਖਜੀਤ ਸਿੰਘ ਨੇ 12ਵੇਂ ਅਤੇ 34ਵੇਂ ਮਿੰਟ ਵਿੱਚ ਦੋ ‘ਫੀਲਡ ਗੋਲ’ ਕੀਤੇ। ਜੁਗਰਾਜ ਸਿੰਘ ਨੇ 47ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕੀਤਾ। ਚੀਨ ਲਈ, ਪੇਂਗ ਯਾਂਗ ਨੇ 26ਵੇਂ ਮਿੰਟ ਵਿੱਚ ਅਤੇ ਚੋਂਗਕੋਂਗ ਚੇਨ ਨੇ 36ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕੀਤੇ। ਇੱਕ ਹੋਰ ਮੈਚ ਵਿੱਚ ਜਾਪਾਨ ਦੀ ਟੀਮ ਨੇ ਕਰੜੀ ਟੱਕਰ ਦੇ ਰਹੀ ਬੰਗਲਾਦੇਸ਼ ਦੀ ਟੀਮ ਨੂੰ ਕਾਫ਼ੀ ਜੱਦੋ-ਜਹਿਦ ਤੋਂ ਬਾਅਦ 1-0 ਮਾਤ ਦੇ ਦਿੱਤੀ। ਜਾਪਾਨ ਵੱਲੋਂ ਰਾਇਕੀ ਫੁਜੀਸ਼ੀਮਾ ਨੇ 40ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਇਹ ਗੋਲ ਦਾਗ਼ਿਆ।
ਇਹ ਵੀ ਪੜ੍ਹੋ 👉ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ
ਇਸ ਤੋਂ ਪਹਿਲਾਂ ਦਿਨ ਦੇ ਪਹਿਲੇ ਮੁਕਾਬਲੇ ਵਿੱਚ ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 3-1 ਨਾਲ ਮਾਤ ਦਿੱਤੀ। ਮਲੇਸ਼ੀਆ ਲਈ ਅਜ਼ੀਮੂਦੀਨ ਕਮਰੂਦੀਨ ਨੇ 10ਵੇਂ ਮਿੰਟ ਵਿੱਚ ਮੈਦਾਨੀ ਗੋਲ ਕਰਕੇ ਖਾਤਾ ਖੋਲ੍ਹਿਆ। ਦੱਖਣੀ ਕੋਰੀਆ ਨੇ ਖੇਡ ਵਿੱਚ ਵਾਪਸੀ ਕਰਦਿਆਂ 31ਵੇਂ ਮਿੰਟ ਵਿੱਚ ਸੋਂਗ ਹਾਏ-ਸੋਂਗ ਦੇ ਮੈਦਾਨੀ ਗੋਲ ਦੀ ਬਦੌਲਤ ਸਕੋਰ 1-1 ਨਾਲ ਬਰਾਬਰ ਕਰ ਦਿੱਤਾ। ਇਸ ਮਗਰੋਂ ਮਲੇਸ਼ੀਆ ਦੀ ਟੀਮ ਨੇ ਸ਼ਾਨਦਾਰ ਹਾਕੀ ਦਾ ਮੁਜ਼ਾਹਰਾ ਕਰਦਿਆਂ 2 ਹੋਰ ਗੋਲ ਦਾਗ਼ ਦਿੱਤੇ। ਮੁਹੰਮਦ ਅਖੀਮੁੱਲਾ ਅਨਵਰ ਏਸੂਕ ਨੇ 36ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਤਬਦੀਲ ਕਰਕੇ ਆਪਣੀ ਟੀਮ ਨੂੰ 2-1 ਦੀ ਬੜ੍ਹਤ ਦਿਵਾਈ। ਇਸ ਤੋਂ ਬਾਅਦ 50ਵੇਂ ਮਿੰਟ ਵਿੱਚ ਫ਼ੈਜ਼ਲ ਬਿਨ ਸਾਰੀ ਨੇ ਮਲੇਸ਼ੀਆ ਲਈ ਇੱਕ ਹੋਰ ਗੋਲ ਕਰਕੇ ਸਕੋਰ 3-1 ਕਰ ਦਿੱਤਾ, ਜੋ ਕਿ ਅੰਤ ਤੱਕ ਕਾਇਮ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




