ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

Date:

spot_img

👉ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ ਦੀ ਅਸਾਲਟ ਰਾਈਫਲ, ਦੋ ਹੈਂਡ ਗ੍ਰਨੇਡ ਅਤੇ 13 ਵਿਦੇਸ਼ੀ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਉਸ ਦੇ ਪੁੱਤਰ ਜਸਕਰਨ ਸਿੰਘ ਦੋਵੇਂ ਵਾਸੀ ਪਿੰਡ ਬੱਲਰਵਾਲ, ਹਲਕਾ ਅਜਨਾਲਾ ਅੰਮ੍ਰਿਤਸਰ; ਵੀਨੂ ਵਾਸੀ ਸਾਗਰਪੁਰ, ਬਟਾਲਾ; ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਸੂਲਪੁਰ ਅਤੇ ਗੌਰਵ ਮਸੀਹ ਵਾਸੀ ਪਿੰਡ ਗੌਂਸਪੁਰਾ, ਬਟਾਲਾ ਵਜੋਂ ਹੋਈ ਹੈ।ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ 9ਐਮਐਮ ਗਲੌਕ ਅਤੇ ਨੌਂ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 25 ਜ਼ਿੰਦਾ ਕਾਰਤੂਸ ਵੀ ਬਾਰਮਦ ਹੋਏ ਹਨ।

ਇਹ ਵੀ ਪੜ੍ਹੋ 👉CM Bhagwant Mann ਨੇ ਸੱਦੀ ਹਾਈ ਲੈਵਲ ਮੀਟਿੰਗ; ‘ਨਸ਼ਿਆਂ ਵਿਰੂਧ ਜੰਗ’ ਦੀ ਕਰਨਗੇ ਸਮੀਖਿਆ

ਹਥਿਆਰਾਂ ਅਤੇ ਵਿਸਫੋਟਕਾਂ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ—ਹੌਂਡਾ ਲਿਵੋ ਅਤੇ ਹੀਰੋ ਸਪਲੈਂਡਰ ਜਿਨ੍ਹਾਂ ਦੀ ਵਰਤੋਂ ਇਨ੍ਹਾਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪਿਓ-ਪੁੱਤ ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਵਿਦੇਸ਼ ਵਿੱਚ ਬੈਠੇ ਤਸਕਰ ਦੇ ਲਗਾਤਾਰ ਸੰਪਰਕ ਵਿੱਚ ਹਨ। ਉਹ ਉਸਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ, ਗੋਲੀ-ਸਿੱਕਾ ਅਤੇ ਵਿਸਫੋਟਕਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਹਨ ਅਤੇ ਆਪਣੇ ਸਾਥੀਆਂ ਵੀਨੂ, ਅੰਮ੍ਰਿਤਪਾਲ ਸਿੰਘ ਅਤੇ ਗੌਰਵ ਮਸੀਹ ਰਾਹੀਂ ਅੱਗੇ ਸਪਲਾਈ ਕਰਦੇ ਹਨ।ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਰਾਹੀਂ ਇਹ ਵੀ ਪਤਾ ਲੱਗਾ ਕਿ ਗੁਰਪ੍ਰੀਤ ਅਤੇ ਜਸਕਰਨ ਆਪਣੇ ਸਾਥੀਆਂ ਵੀਨੂੰ, ਅੰਮ੍ਰਿਤਪਾਲ ਅਤੇ ਗੌਰਵ ਨੂੰ ਅਜਨਾਲਾ ਦੇ ਪਿੰਡ ਤੇਰੀ ਨਜਦੀਕ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪਹੁੰਚਾਉਣ ਲਈ ਮਿਲਣ ਵਾਲੇ ਸਨ।

ਇਹ ਵੀ ਪੜ੍ਹੋ 👉Amarjit Chawla Rape Case; SIT ਵੱਲੋਂ ਵਲਟੋਹਾ ਤੇ ਝਿੰਜਰ ‘ਤੇ ਸਿਕੰਜ਼ਾ ਕਸਣ ਦੀ ਤਿਆਰੀ, ਪੁਛਗਿਛ ਲਈ ਕੀਤਾ ਤਲਬ!

ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਨਿਰਧਾਰਤ ਸਥਾਨ ‘ਤੇ ਛਾਪਾ ਮਾਰਿਆ ਅਤੇ ਹਥਿਆਰਾਂ ਤੇ ਵਿਸਫੋਟਕਾਂ ਦੀ ਖੇਪ ਸਮੇਤ ਮੌਕੇ ‘ਤੇ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਤਸਕਰ ਪੁਲਿਸ ਦੀ ਪਛਾਣ ਤੋਂ ਬਚਣ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਲਈ ਏਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਇਸਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(1)-ਏ, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਮਿਤੀ 15-10-2026 ਨੂੰ ਐਫਆਈਆਰ ਨੰਬਰ 66 ਦਰਜ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...