ਵਿਧਾਨ ਸਭਾ ਚੋਣਾਂ; ਬਬਲੀ ਢਿੱਲੋਂ ਨੇ ਬਠਿੰਡਾ ਸ਼ਹਿਰੀ ਹਲਕੇ ‘ਚ ਹੋਰ ਤੇਜ਼ ਕੀਤੀਆਂ ਆਪਣੀਆਂ ਸਿਆਸੀ ਸਰਗਰਮੀਆਂ

Date:

spot_img

Bathinda News : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵੱਲੋਂ ਸ਼ੁਰੂ ਕੀਤੇ ਗਏ ‘ਚਾਹ ਤੇ ਚਰਚਾ’ ਪ੍ਰੋਗਰਾਮ ਤਹਿਤ ਬੀਤੇ ਸ਼ਨੀਵਾਰ ਸ਼ਾਮ ਸ਼ਹਿਰ ਦੇ ਇੱਕ ਨਿੱਜੀ ਪੈਲੇਸ ਵਿੱਚ ਸੱਤਵਾਂ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪੰਜ ਛੇ ਅਤੇ ਸੱਤ ਸਰਕਲਾਂ ਦੇ ਬੂਥ ਪੱਧਰ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਵਿੱਚ ਖਾਸ ਤੌਰ ਤੇ ਆਮ ਆਦਮੀ ਪਾਰਟੀ ਦੇ ਨੇਤਾ ਅਮਰਜੀਤ ਸਿੰਘ ਮਹਿਤਾ ਦੇ ਕਥਿਤ ਜਮੀਨੀ ਘੁਟਾਲਿਆਂ ਨੂੰ ਲੈ ਕੇ ਵਧੇਰੇ ਚਰਚਾ ਰਹੀ।

ਇਹ ਵੀ ਪੜ੍ਹੋ 👉Punjab Police ਦੀ ਚਰਚਿਤ ਮਹਿਲਾ Inspector 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੀ ਗੰਨਮੈਂਨ ਸਮੇਤ ਗ੍ਰਿਫਤਾਰ

ਇਸ ਮੌਕੇ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਗੁਰਚਰਨ ਸਿੰਘ ਓਐਸਡੀ, ਸੁਸ਼ੀਲ ਕੁਮਾਰ ਗੋਲਡੀ, ਕੁਲਦੀਪ ਸਿੰਘ ਨੰਬਰਦਾਰ, ਆਕਾਸ਼ਦੀਪ ਸਿੰਘ ਮਿੱਡੂ ਖੇੜਾ, ਮੋਹਨਜੀਤ ਸਿੰਘ ਪੁਰੀ, ਬਲਵਿੰਦਰ ਕੌਰ ਅਤੇ ਜਗਜੀਤ ਸਿੰਘ ਭੁੱਲਰ ਸਮੇਤ ਹੋਰਨਾਂ ਆਗੂਆਂ ਨੇ ਵਰਕਰਾਂ ਨੂੰ ਸੰਬੋਧਨ ਕੀਤਾ। ਆਗੂਆਂ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਕਰਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ।ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਮਜ਼ਦੂਰਾਂ, ਕਿਸਾਨਾਂ, ਗਰੀਬ ਅਤੇ ਆਮ ਲੋਕਾਂ ਤੋਂ ਲੈ ਕੇ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਤੱਕ ਵੱਖ-ਵੱਖ ਵਰਗ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ 👉ਚਿਤਕਾਰਾ ਤੋਂ ਬਾਅਦ LPU ‘ਚ ਹਿੰਸਕ ਪ੍ਰਦਰਸ਼ਨ, ਕੀਤੀ ਭੰਨਤੋੜ, 3 ਜ਼ਿਲ੍ਹਿਆਂ ਦੀ ਪੁਲਿਸ ਨੇ ਸੰਭਾਲੀ ਸਥਿਤੀ, ਦੇਖੋ ਵੀਡੀਓ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਅਤੇ ਆਰਥਿਕ ਗਤੀਵਿਧੀਆਂ ਸਬੰਧੀ ਵੀ ਲੋਕਾਂ ਵਿੱਚ ਬੇਹੱਦ ਚਿੰਤਾ ਦਾ ਆਲਮ ਹੈ।ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਕੰਮ ਕੀਤੇ। ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ, ਬਲਵਿੰਦਰ ਸਿੰਘ ਸਿੱਧੂ, ਪਰਮਪਾਲ ਸਿੰਘ ਸਿੱਧੂ, ਹਰਤਾਰ ਸਿੰਘ ਸੰਧੂ, ਅਮਰਿੰਦਰ ਸਿੰਘ ਸਿੱਧੂ, ਕਰਮਜੀਤ ਸਿੰਘ ਪੰਮਾ, ਵਿਨੋਦ ਕੁਮਾਰ ਬੋਦੀ, ਰਾਜਦੀਪ ਸਿੰਘ ਸੋਈ, ਹਰਸ਼ ਸੈਣੀ, ਸੁਮਿਤ ਕੁਮਾਰ ਬਿੰਟਾ, ਰੋਹਿਤ ਕੁਮਾਰ, ਮਲਕੀਤ ਸਿੰਘ, ਯਾਦਵਿੰਦਰ ਸ਼ਰਮਾ, ਰਾਜਾ ਕੁਮਾਰ, ਦੁਪਿੰਦਰ ਸਿੰਘ, ਰਜਿੰਦਰ ਸਿੰਘ ਰਾਜੂ, ਗੁਰਪ੍ਰੀਤ ਸਿੰਘ ਦਵਿੰਦਰਾ ਮੈਡੀਕਲ ਅਤੇ ਐਕਸੀਅਨ ਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related