Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੋਗਾ

PSPCL ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

36 Views

ਮੁਲਜ਼ਮ ਪਹਿਲਾਂ ਲੈ ਚੁੱਕਾ ਹੈ 4,000 ਰੁਪਏ ਦੀ ਰਿਸ਼ਵਤ
ਮੋਗਾ,2ਸਤੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ।

Canada ’ਚ ਰਹਿੰਦੇ ਪੰਜਾਬੀ ਗਾਇਕ AP Dhillon ਦੇ ਘਰ ਅੱਗੇ ਗੋਲੀ+ਬਾਰੀ!

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀ ਉਨ੍ਹਾਂ ਦੇ ਢਾਬੇ ਉਤੇ ਆ ਕੇ ਪੀਐਸਪੀਸੀਐਲ ਡਗਰੂ ਦੇ ਉਪ ਮੰਡਲ ਅਫਸਰ (ਐਸਡੀਓ) ਜਰਨੈਲ ਸਿੰਘ ਨੇ ਉਕਤ ਏਐਲਐਮ ਸੋਮ ਨਾਥ ਨਾਲ ਮਿਲ ਕੇ ਬਕਾਇਆ ਬਿੱਲਾਂ ਦੀ ਕਿਸ਼ਤਾਂ ਵਿੱਚ ਅਦਾਇਗੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਲਈ ਸੀ।ਸ਼ਿਕਾਇਤਕਰਤਾ ਨੇ ਦੱਸਿਆ ਕਿ ਏਐਲਐਮ ਸੋਮ ਨਾਥ ਨੇ ਬਾਅਦ ਵਿੱਚ ਫਿਰ ਢਾਬੇ ‘ਤੇ ਆ ਕੇ ਬਿਜਲੀ ਸਪਲਾਈ ਕੱਟ ਦਿੱਤੀ ਅਤੇ 1,000 ਰੁਪਏ ਦੀ ਰਿਸ਼ਵਤ ਲੈਣ ਤੋਂ ਬਾਅਦ ਹੀ ਇਸ ਨੂੰ ਦੁਬਾਰਾ ਜੋੜਿਆ ਅਤੇ ਕਿਹਾ ਕਿ ਬਕਾਇਆ ਬਿੱਲਾਂ ਨੂੰ ਤੁਰੰਤ ਭਰਿਆ ਜਾਵੇ। ਜਦੋਂ ਸ਼ਿਕਾਇਤਕਰਤਾ ਨੇ ਕਿਸ਼ਤਾਂ ਵਿੱਚ ਭੁਗਤਾਨ ਕਰਨ ਦੇ ਬਦਲ ਦੀ ਬੇਨਤੀ ਕੀਤੀ, ਤਾਂ ਏਐਲਐਮ ਸੋਮ ਨਾਥ ਨੇ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਵਿੱਚੋਂ 10,000 ਰੁਪਏ ਐਸਡੀਓ ਨੂੰ ਦਿੱਤੇ ਜਾਣਗੇ,

ਡੇਰਾ ਬਿਆਸ ਨੂੰ ਮਿਲਿਆ ਨਵਾਂ ਮੁਖੀ,ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਛੱਡੀ ਗੱਦੀ

ਜਦੋਂ ਕਿ ਉਸਨੇ ਸ਼ਿਕਾਇਤਕਰਤਾ ਤੋਂ ਖੁਦ ਲਈ 3,000 ਰੁਪਏ ਹਾਸਲ ਕਰ ਲਏ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਲੈਂਦਿਆਂ ਏਐਲਐਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਲੈਣ-ਦੇਣ ਦੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਤੀਜੀ ਕਿਸ਼ਤ ਲੈਂਦਿਆਂ ਏਐਲਐਮ ਸੋਮ ਨਾਥ ਨੂੰ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਐਸ.ਡੀ.ਓ ਜਰਨੈਲ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

Related posts

ਸਿਹਤ ਵਿਭਾਗ ਦੇ ਕੇਅਰ ਕੰਮਪੈਨੀਅਨ ਪ੍ਰੋਗਰਾਮ ਦੀ ਮੋਗਾ ਅਤੇ ਫਿਰੋਜਪੁਰ ਤੋਂ ਸ਼ੁਰੂਆਤ

punjabusernewssite

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

punjabusernewssite

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

punjabusernewssite