ਮਰੀ ਹੋਈ ਗਊ ਦਾ ਬੀਮਾ ਦੇਣ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐਸਬੀਆਈ ਦਾ ਸਹਾਇਕ ਮੈਨੇਜਰ ਵਿਜੀਲੈਂਸ ਵੱਲੋਂ ਕਾਬੂ

Date:

spot_img

ਫਾਜ਼ਿਲਕਾ, 16 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਆਪਣੀ ਮਰੀ ਹੋਈ ਗਾਂ ਦਾ ਬੀਮੇ ਦਾ ਕਲੇਮ ਅਪਲਾਈ ਕੀਤਾ ਹੋਇਆ ਹੈ

ਰਿਸ਼ਵਤ ਵਜੋਂ ਲੱਖ ਰੁਪਇਆ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਸਬੰਧੀ ਬੀਮਾ ਕੰਪਨੀ ਨੂੰ ਬੀਮਾ ਕਲੇਮ ਵੈਰੀਫਿਕੇਸ਼ਨ ਭੇਜਣ ਲਈ ਉਕਤ ਸਹਾਇਕ ਬੈਂਕ ਮੈਨੇਜਰ ਨੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੈਂਕ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

spot_img
spot_img

Share post:

Popular

More like this
Related

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...