ਪੰਜਾਬ ਦੀ ਸੈਂਟਰਲ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫਤਾਰ, ਜਾਣੋਂ ਮਾਮਲਾ

Date:

spot_img

Hoshiarpur News: ਪਿਛਲੇ ਮਹੀਨੇ ਪੰਜਾਬ ਦੇ ਨਾਮੀ ਗੈਂਗਸਟਰ ਮਨਪ੍ਰੀਤ ਮੰਨਾ ਦੀ ਜੇਲ੍ਹ ਵਿੱਚੋਂ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਕਰਦਿਆਂ ਹੁਸ਼ਿਆਰਪੁਰ ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਹਰਭਜਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਜੇਲ੍ਹ ਵਿੱਚ ਨਸ਼ਾ ਤਸਕਰੀ ਅਤੇ ਹੋਰਨਾਂ ਦੋਸ਼ਾਂ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਵੱਲੋਂ ਬੀਤੇ ਦਿਨ ਇੱਕ ਦਰਜਨ ਵਿਅਕਤੀਆਂ ਦੇ ਵਿਰੁੱਧ ਪਰਚਾ ਦਰਜ ਕੀਤਾ ਸੀ ਅਤੇ ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਵੀ ਹੋਈਆਂ ਹਨ। ਪ੍ਰੰਤੂ ਅੱਜ ਹੁਸ਼ਿਆਰਪੁਰ ਜੇਲ ਦੇ ਸਹਾਇਕ ਸੁਪਰਡੈਂਟ ਦੀ ਗਿਰਫਤਾਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ।

ਇਹ ਵੀ ਪੜ੍ਹੋ ਚੰਨੀ ਦੇ ਸ਼ਕਤੀ ਪ੍ਰਦਰਸ਼ਨ ਤੋਂ ਬਾਅਦ ਰਾਜਾ ਵੜਿੰਗ ਵੀ ਹੋਏ ਸਰਗਰਮ; ਸੀਨੀਅਰ ਆਗੂਆਂ ਨਾਲ ਕੀਤੀਆਂ ਮੀਟਿੰਗਾਂ

ਜਿਕਰਯੋਗ ਹੈ ਕਿ ਗੈਂਗਸਟਰ ਕੁਲਬੀਰ ਨਰੂਆਣਾ ਕਤਲਕਾਂਡ ਦੇ ਮੁਲਜ਼ਮ ਮਨਪ੍ਰੀਤ ਮੰਨਾ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਦੇ ਰਹਿਣ ਵਾਲੇ ਹਨ ਅਤੇ ਉਸਦੇ ਵੱਲੋਂ ਜੇਲ ਦੇ ਅੰਦਰੋਂ ਅੱਧੀ ਰਾਤ ਨੂੰ ਧੜਾ ਧੜ ਵੀਡੀਓ ਵਾਇਰਲ ਕਰਦਿਆਂ ਜੇਲ ਪ੍ਰਸ਼ਾਸਨ ਉੱਪਰ ਗੰਭੀਰ ਦੋਸ਼ ਲਾਏ ਗਏ ਸਨ। ਜਿਸਦੇ ਵਿੱਚ ਉਹਨਾਂ ਜੇਲ ਸੁਪਰਡੈਂਟ ਅਤੇ ਇੱਕ ਮਹਿਲਾ ਸੁਪਰਡੈਂਟ ਦੇ ਉੱਪਰ ਨਾਮ ਲੈ ਕੇ ਗੰਭੀਰ ਦੋਸ਼ ਲਾਏ ਸਨ । ਮੰਨਾ ਦੇ ਮੁਤਾਬਕ ਜੇਲ ਦੇ ਅੰਦਰ ਜੇਲ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਦੇ ਨਾਲ ਮਿਲ ਕੇ ਨਸ਼ਾ ਤਸਕਰੀ ਕੀਤੀ ਜਾਂਦੀ ਹੈ ਅਤੇ ਪੈਸੇ ਲੈ ਕੇ ਮੋਬਾਈਲ ਅਤੇ ਹੋਰ ਸੁੱਖ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਅਧਿਕਾਰੀਆਂ ਦੀ ਨਾ ਮੰਨਣ ਵਾਲਿਆਂ ਨੂੰ ਤੰਗ ਪਰੇਸ਼ਾਨ ਕੀਤਾ ਜਾਦਾ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਤਲਵੰਡੀ ਸਾਬੋ ਦੀ ਪੁਲਿਸ ਨੇ ਫਿਰੌਤੀ ਦੇ ਇੱਕ ਮਾਮਲੇ ਵਿੱਚ ਮਨਪ੍ਰੀਤ ਮੰਨਾ ਨੂੰ ਹੁਸ਼ਿਆਰਪੁਰ ਜੇਲ ਵਿੱਚੋਂ ਪ੍ਰੋਡਕਸ਼ਨ ਵਰੰਟ ਵਿੱਚ ਉੱਤੇ ਲਿਆਂਦਾ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...