Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

7 Views

ਚੰਡੀਗੜ੍ਹ, 19 ਸਤੰਬਰ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤਕਰਤਾ) ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐਨ.ਓ.ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਏ.ਟੀ.ਪੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Related posts

ਕਾਂਗਰਸ ਸਰਕਾਰ ਨੇ ਵਿਰੋਧੀ ਧਿਰ ਦੇ ਵਿਧਾਇਕਾਂ ਨਾਲ ਵਿਤਕਰਾ ਕਰਕੇ ਕਾਂਗਰਸੀ ਵਿਧਾਇਕਾਂ ਨੂੰ ਹੀ ਜਾਰੀ ਕੀਤੇ ਅਰਬਾਂ ਦੇ ਫ਼ੰਡ- ਹਰਪਾਲ ਸਿੰਘ ਚੀਮਾ

punjabusernewssite

CM Bhagwant Mann ਭਲਕੇ ਅਧਿਆਪਕ-ਮਾਪੇ ਮਿਲਣੀ ਵਿੱਚ ਹੋਣਗੇ ਸ਼ਾਮਲ

punjabusernewssite

ਕਨੇਡਾ ਦੀ ਕੰਪਨੀ ਨੇ ਹਰਿਆਣਾ ਵਿਚ ਜਤਾਈ ਨਿਵੇਸ਼ ਦੀ ਇੱਛਾ – ਖੇਤੀਬਾੜੀ ਮੰਤਰੀ ਜੇਪੀ ਦਲਾਲ

punjabusernewssite