WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪਠਾਨਕੋਟ

ਦੌਲਤਪੁਰ ਢਾਕੀ ਵਿਖੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦੇ ਕਾਰਜ ਦਾ ਕੀਤਾ ਸ਼ੁਭਆਰੰਭ

ਪਠਾਨਕੋਟ,24ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਉਣ ਲਈ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਪਠਾਨਕੋਟ ਸਿਟੀ ਅੰਦਰ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਆਰੰਭ ਕੀਤਾ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬੰਦ ਪਏ ਸੀਵਰੇਜ ਤੋਂ ਨਿਜਾਤ ਮਿਲੇਗੀ। ਇਹ ਪ੍ਰਗਟਾਵਾ ਅੱਜ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਿਟੀ ਪਠਾਨਕੋਟ ਦੇ ਦੌਲਤਪੁਰ ਢਾਕੀ ਵਿਖੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਸ਼ੁਰੂ ਕਰਨ ਮਗਰੋਂ ਕੀਤਾ।ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਸ਼ਹਿਰ ਅੰਦਰ ਸਮੱਸਿਆਵਾਂ ਦੇ ਹੱਲ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ,

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਜਿਵੇਂ ਕਿ ਸ਼ਹਿਰਾਂ ਅੰਦਰ ਕਾਰਪੋਰੇਸ਼ਨਾਂ ਹਨ ਉੱਥੇ ਸੀਵਰੇਜ ਜਾਮ ਰਹਿੰਦੇ ਹਨ ਅਤੇ ਗੰਦਗੀ ਲੋਕਾਂ ਦੇ ਘਰ੍ਹਾਂ ਤੱਕ ਪਹੁੰਚ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਮੱਸਿਆਵਾਂ ਦੇ ਹੱਲ ਦੇ ਲਈ ਹੀ ਅੱਜ ਪਠਾਨਕੋਟ ਸ਼ਹਿਰ ਅੰਦਰ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਪੂਰੀ ਤਰ੍ਹਾਂ ਨਾਲ ਸਾਫ ਕਰਨ ਲਈ ਕਾਰਜ ਦਾ ਅਰੰਭ ਕੀਤਾ ਗਿਆ ਹੈ। ਇਸ ਦੇ ਨਾਲ ਪਠਾਨਕੋਟ ਸ਼ਹਿਰ ਦੇ ਲੋਕਾਂ ਨੂੰ ਗੰਦਗੀ ਤੋਂ ਕਾਫੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਸੁਪਰ ਸਕਸ਼ਨ ਮਸ਼ੀਨ ਨਾਲ ਇੱਕ ਜਾਂ ਦੋ ਵਾਰਡ ਹੀ ਨਹੀਂ ਸਗੋਂ ਪੂਰੇ ਸ਼ਹਿਰ ਅੰਦਰ ਇੱਕ ਕਰੋੜ ਰੁਪਏ ਦੀ ਲਾਗਤ ਦੇ ਨਾਲ ਸੀਵਰੇਜ ਦੀ ਸਫਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਜਾਨਪੁਰ ਵਿਖੇ ਵੀ ਕਰੀਬ 34 ਕਰੋੜ ਰੁਪਏ ਖਰਚ ਕਰਕੇ ਸੀਵਰੇਜ ਟ੍ਰੀਟਮੈਂਟ ਅਤੇ ਮੇਨ ਸੀਵਰੇਜ ਲਾਈਨ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਰੋਟ ਜੈਮਲ ਸਿੰਘ ਵਿਖੇ ਵੀ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕਾਰਜ ਆਰੰਭ ਕੀਤਾ ਗਿਆ ਹੈ।

ਪਿੰਡ ਦੇ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਉਨ੍ਹਾਂ ਜਿਲ੍ਹਾਂ ਨਿਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕੁਦਰਤੀ ਜਲ ਸਰੋਤਾਂ ਅੰਦਰ ਗੰਦੇ ਪਾਣੀ ਨੂੰ ਮਿਲਾਉਣਾ ਵੀ ਇੱਕ ਜੁਰਮ ਹੈ ਇਸ ਲਈ ਜਿੱਥੇ ਵੀ ਕੁਦਰਤੀ ਜਲ ਸਰੋਤ ਅੰਦਰ ਗੰਦਾ ਪਾਣੀ ਜਾ ਰਿਹਾ ਹੈ ਤਾਂ ਇਸ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਉੱਤੇ ਉਨ੍ਹਾਂ ਵੱਲੋਂ ਸੀਵਰੇਜ ਟ੍ਰੀਟਮੇਂਟ ਪਲਾਂਟ ਦੌਲਤਪੁਰ ਦਾ ਦੌਰਾ ਵੀ ਕੀਤਾ ਗਿਆ।ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਕੈਪਟਨ ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਪੰਨਾ ਲਾਲ ਭਾਟੀਆ ਮੇਅਰ ਕਾਰਪੋਰੇਸ਼ਨ ਪਠਾਨਕੋਟ, ਕੌਂਸਲਰ ਵਿਕਰਮ ਸਿੰਘ ਵਿੱਕੂ, ਕੌਂਸਲਰ ਬਲਜੀਤ ਸਿੰਘ ਟਿੰਕੂ, ਚਰਨਜੀਤ ਸਿੰਘ ਹੈਪੀ ਕੌਂਸਲਰ ਹਾਜ਼ਿਰ ਸਨ।

 

 

 

Related posts

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ

punjabusernewssite

ਕੀੜੀ ਵਿਖੇ ਰਾਵੀ ਦਰਿਆ ’ਤੇ ਬਣਾਏ ਜਾਣ ਵਾਲੇ ਪੁੱਲ ਦੇ ਨਿਰਮਾਣ ਕਾਰਜ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਕੀਤਾ ਵਿਸ਼ੇਸ਼ ਦੌਰਾ

punjabusernewssite

ਭਾਜਪਾ ਤੇ ਆਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ

punjabusernewssite