ਮਾਘੀ ਮੇਲੇ ’ਤੇ ਸਿਆਸੀ ਕਾਨਫਰੰਸ ’ਤੇ ਜਥੇਦਾਰ ਵਡਾਲਾ ਨੇ ਚੁੱਕੇ ਸਵਾਲ, ਕਿਹਾ , ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਤੋਂ ਬਾਅਦ ਵਰਕਿੰਗ ਕਮੇਟੀ ਕਿਉਂ ਨਹੀ ਸੱਦੀ?

0
96
+1

ਚੰਡੀਗੜ੍ਹ, 3 ਜਨਵਰੀ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸਿਆਸੀ ਕਾਨਫਰੰਸ ਦੇ ਕੀਤੇ ਐਲਾਨ ਉਪਰ ਸੁਧਾਰ ਲਹਿਰ ਦੇ ਸਾਬਕਾ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਵਾਲ ਖੜ੍ਹੇ ਕੀਤੇ ਹਨ। ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਉਨ੍ਹਾਂ ਕਿਹਾ ਕਿ ‘‘ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਧੜੇ ਨੇ ਅਜਿਹਾ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਜਾਰੀ ਹੁਕਮਨਾਮੇ ਨੂੰ ਰੋਲਣ ਲਈ ਇਹ ਪੈਂਤੜਾ ਖੇਡਿਆ ਗਿਆ ਹੈ। ’’ ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਸਾਹਮਣੇ ਗਹਿਰੀ ਚਿੰਤਾ ਅਤੇ ਚਿੰਤਨ ਦਾ ਵਿਸ਼ਾ ਵੀ ਬਣ ਚੁੱਕਾ ਹੈ ਕਿ ਆਪਣੇ ਆਪ ਨੂੰ ਪੰਥ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਅਕਾਲੀ ਲੀਡਰਸ਼ਿਪ ਵਲੋ ਤਖ਼ਤ ਜਾਰੀ ਹੁਕਮਨਾਮਿਆਂ ਨੂੰ ਰੋਲਣ ਅਤੇ ਇਹਨਾ ਹੁਕਮਨਾਮਾ ਸਾਹਿਬ ਦੀ ਸਿੱਖ ਕੌਮ ਵਿੱਚ ਕੀ ਅਹਿਮੀਅਤ ਹੁੰਦੀ ਹੈ ਉਸ ਨੂੰ ਬੇਮੁੱਖ ਕਰਨ ਲਈ ਇਖ਼ਲਾਕ ਤੋ ਡਿੱਗੀ ਸਿਆਸਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੁੱਤ ਹੀ ਨਿਕਲਿਆ ‘ਥਾਣੇਦਾਰ’ ਬਾਪ ਦਾ ਕਾਤਲ, ਪੁਲਿਸ ਵੱਲੋਂ ਰਾਈਫ਼ਲ ਸਹਿਤ ਕਾਬੂ

ਜਥੇਦਾਰ ਵਡਾਲਾ ਨੇ ਤਖ਼ਤ ਤੋਂ ਭਗੌੜਾ ਹੋਈ ਲੀਡਰਸ਼ਿਪ ਦੇ ਓਹਨਾ ਤਰਕਾਂ ਤੇ ਹੈਰਾਨੀ ਪ੍ਰਗਟ ਕੀਤੀ ਜਿਸ ਵਿੱਚ ਸੰਗਤ ਸਮੇਤ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘੁਬੀਰ ਸਿੰਘ ਵੱਲੋ ਆਦੇਸਾਂ ਮੁਤਾਬਕ ਅਸਤੀਫ਼ੇ ਸਵੀਕਾਰ ਕਰਨ ਅਤੇ ਭਰਤੀ ਕਮੇਟੀ ਲਈ ਵਰਕਿੰਗ ਕਮੇਟੀ ਨਾ ਬੁਲਾਏ ਜਾਣ ਦਾ ਪਹਿਲਾ ਕਾਰਨ ਲੱਗੀ ਤਨਖਾਹ ਸੀ ਫਿਰ ਬਾਅਦ ਚ ਸ਼ਹੀਦੀ ਦਿਹਾੜਿਆਂ ਨੂੰ ਵਜਾ ਕਰਾਰ ਦਿੱਤਾ ਗਿਆ ਸੀ, ਪਰ ਹੁਣ ਸਿਆਸੀ ਕਾਨਫਰੰਸ ਦਾ ਐਲਾਨ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਇਸ ਕਾਬਜ ਲੀਡਰਸ਼ਿਪ ਲਈ ਸਿਆਸਤ ਹੀ ਸਭ ਕੁਝ ਹੈ ਅਤੇ ਇੱਕ ਵਿਅਕਤੀ ਵਿਸ਼ੇਸ਼ ਦੇ ਅਸਤੀਫ਼ੇ ਸਮੇਤ ਕੁਝ ਨੇੜਲੇ ਨੇਤਾਵਾਂ ਦੇ ਅਸਤੀਫਿਆਂ ਨੂੰ ਸਵੀਕਾਰ ਹੋਣ ਲਟਕਾਉਣਾ ਅਤੇ ਟਰਕਾਉਣਾ ਹੀ ਮਨੋਰਥ ਹੈ। ਆਗੂ ਨੇ ਇਸ ਗੱਲ ਦਾ ਖੇਦ ਪ੍ਰਗਟ ਕੀਤਾ ਕਿ ਪਾਰਟੀ ਦੇ ਸਤਿਕਾਰਯੋਗ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਪੁਜੀਸ਼ਨ ਨੂੰ ਵੀ ਇਸ ਕਾਬਜ ਧੜੇ ਨੇ ਆਪਣੇ ਸਿਆਸੀ ਮੁਫਾਦਾਂ ਲਈ ਵਰਤਿਆ।

ਇਹ ਵੀ ਪੜ੍ਹੋ ਤੇਜ ਰਫ਼ਤਾਰ ਸਕਾਰਪੀਓ ਸਵਾਰ ਨੇ ਮੋਟਰਸਾਈਕਲ ਸਵਾਰ ਸਕੇ ਭਰਾਵਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਦੂਜਾ ਗੰਭੀਰ ਜਖ਼ਮੀ

ਇਸ ਤੋਂ ਇਲਾਵਾ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪਿਛਲੇ ਕੁਝ ਦਿਨਾਂ ਦੌਰਾਨ ਗਲਤ ਫੈਸਲੇ ਕਰਵਾਉਣ ਲਈ ਮਜਬੂਰ ਹੀ ਨਹੀਂ ਕੀਤਾ ਸਗੋਂ ਹੁਕਮਨਾਮੇ ਲਾਗੂ ਕਰਾਉਣ ਦੀ ਜਿੰਮੇਵਾਰੀ ਤੋ ਵੀ ਪਿੱਛੇ ਧੱਕਿਆ ਜਾ ਰਿਹਾ ਹੈ। ਜਥੇਦਾਰ ਵਡਾਲਾ ਨੇ ਸਿੱਧੇ ਤੌਰ ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋ ਸਵਾਲ ਕੀਤਾ ਕਿ, ਕੀ ਇਹ ਦੋਹੇਂ ਆਗੂ ਜਿਹੜੇ ਕਿ ਸਿਆਸੀ ਅਤੇ ਧਾਰਮਿਕ ਖੇਤਰ ਦੀ ਅਗਵਾਈ ਕਰ ਰਹੇ ਹਨ, ਪਾਰਟੀ ਦੇ ਇਸ ਫੈਸਲੇ ਨਾਲ ਇਤਫ਼ਾਕ ਰੱਖਦੇ ਹਨ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨਾਲ ਇਤਫ਼ਾਕ ਰੱਖਦੇ ਹਨ, ਆਪਣੀ ਸਥਿਤੀ ਜਰੂਰ ਸਪੱਸ਼ਟ ਕਰਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

+1

LEAVE A REPLY

Please enter your comment!
Please enter your name here