WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਐਥਲੈਟਿਕ ਤੇ ਤੀਰ ਅੰਦਾਜ਼ੀ ਅਕਾਦਮੀਆਂ ਦਾ ਸ਼ਾਨਦਾਰ ਆਗਾਜ਼

ਤਲਵੰਡੀ ਸਾਬੋ, 27 ਅਪ੍ਰੈਲ: ਸਰੀਰਿਕ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਨੋਜਵਾਨ ਪੀੜ੍ਹੀ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਵਾਸਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਦੀ ਪ੍ਰੇਰਣਾ ਅਤੇ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਰਹਿ-ਨੁਮਾਈ ਹੇਠ ‘ਵਰਸਿਟੀ ਦੇ ਨਵੇਂ ਖੇਡ ਮੈਦਾਨ ਵਿਖੇ ਮੁੱਖ ਮਹਿਮਾਨ ਓਲੰਪੀਅਨ ਕਮਲਪ੍ਰੀਤ ਕੌਰ ਵੱਲੋਂ ਅਥਲੈਟਿਕ ਅਤੇ ਤੀਰ ਅੰਦਾਜ਼ੀ ਦੀਆਂ ਅਕਾਦਮੀਆਂ ਦਾ ਉਦਘਾਟਨ ਟਾਰਗੇਟ ਤੇ ਨਿਸ਼ਾਨਾ ਲਗਾ ਕੇ ਸ਼ਾਨਦਾਰ ਸਮਾਰੋਹ ਵਿੱਚ ਕੀਤਾ ਗਿਆ।ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਬਾਵਾ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਅਤੇ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਇਹਨ੍ਹਾਂ ਅਕਾਦਮੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਵਰਸਿਟੀ ਖਿਡਾਰੀਆਂ ਦੀਆਂ ਪ੍ਰਾਪਤੀਆਂ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਅਕਾਦਮੀਆਂ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਨਾਲ ਜੁੜਨ ਅਤੇ ਆਪਣੇ ਖੇਡ ਕੌਸ਼ਲ ਨੂੰ ਨਿਖਾਰਨ ਦਾ ਮੌਕਾ ਮਿਲੇਗਾ। ਨੌਜਵਾਨਾਂ ਦੇ ਖੇਡਾਂ ਵਿੱਚ ਹਿੱਸਾ ਲੈਣ ਕਾਰਨ ਨਸ਼ੇ ਦੀ ਨਾਮੁਰਾਦ ਬਿਮਾਰੀ ਨੂੰ ਠੱਲ ਪਾਉਣ ਵਿੱਚ ਮਦਦ ਮਿਲੇਗੀ।

ਹੈਲੀਕੋਪਟਰ ‘ਚ ਸਵਾਰ ਹੁੰਦੇ ਸਮੇਂ ਡਿੱਗੀ CM ਮਮਤਾ ਬੈਨਰਜੀ

ਮੁੱਖ ਮਹਿਮਾਨ ਕਮਲਪ੍ਰੀਤ ਨੇ ਲੜਕੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤੇ ਆਪਣੀ ਟੀਚੇ ਹਾਸਿਲ ਕਰਨ ਲਈ ਉਨ੍ਹਾਂ ਖਿਡਾਰੀਆਂ ਨੂੰ ਖੇਡ ਮੈਦਾਨ ਵਿੱਚ ਪੱਕੇ ਇਰਾਦੇ ਨਾਲ ਲਗਾਤਾਰ ਅਭਿਆਸ ਕਰਨ ਦੀ ਸਲਾਹ ਵੀ ਦਿੱਤੀ।ਵਿਸ਼ੇਸ਼ ਮਹਿਮਾਨ ਡਾ. ਜਗਤਾਰ ਸਿੰਘ ਧੀਮਾਨ ਪਰੋ. ਵਾਈਸ ਚਾਂਸਲਰ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਅਤੇ ਸਮੇਂ ਦੀ ਕਦਰ ਕਰਨ ਵਾਲਾ ਇਨਸਾਨ ਬਣਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਸ਼ਰੀਰਿਕ ਤੌਰ ‘ਤੇ ਤੰਦਰੁਸਤ, ਮਾਨਸਿਕ ਤੌਰ ‘ਤੇ ਸਜਗ ਅਤੇ ਆਤਮਿਕ ਤੌਰ ‘ਤੇ ਜਾਗਰੂਕ ਰਹਿਣ ਦੀ ਸਲਾਹ ਦਿੱਤੀ ਅਤੇ ਆਪਣੇ ਅੰਤਰ ਮਨ ਦੀ ਸ਼ਕਤੀ ਅਨੁਸਾਰ ਮਾਰਕੇ ਮਾਰਨ ਦਾ ਮਸ਼ਵਰਾ ਸਾਂਝਾ ਕੀਤਾ।ਇਸ ਮੌਕੇ ਡਾ. ਬਲਵਿੰਦਰ ਕੁਮਾਰ ਸ਼ਰਮਾ ਡਾਇਰੈਕਟਰ ਸਪੋਰਟਸ, ਸ. ਸਰਦੂਲ ਸਿੰਘ ਸਿੱਧੂ ਡਾਇਰੈਕਟਰ ਵਿਦਿਆਰਥੀ ਭਲਾਈ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ, ਵਰਸਿਟੀ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਬਹੁ-ਪੱਖੀ ਸ਼ਖ਼ਸ਼ੀਅਤ ਵਿਕਾਸ ਦਾ ਸੰਦੇਸ਼ ਦਿੰਦੇ ਹੋਏ ਇਹ ਸਮਾਰੋਹ ਸਮਾਪਤ ਹੋਇਆ।

Related posts

ਗੁਰੂ ਕਾਸ਼ੀ ਯੂਨੀਵਰਸਿਟੀ ਦੀ ਤਿੰਨ ਰੋਜ਼ਾ ਕਾਨਫਰੈਂਸ “ਐਜੂਕੋਨ-2023” ਖੁਸ਼ੀਆ ਭਰੇ ਜੀਵਨ ਅਤੇ ਫੇਰ ਮਿਲਣ ਦੇ ਵਾਅਦੇ ਨਾਲ ਸੰਪੰਨ

punjabusernewssite

ਡੀਏਵੀ ਕਾਲਜ ਬਠਿੰਡਾ ਵਿਖੇ ਰੁੱਖ ਲਗਾਓ ਮੁਹਿੰਮ ਦਾ ਆਯੋਜਨ

punjabusernewssite

ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟਿਆਂ ਵਿੱਚ ਮਾਰੀ ਬਾਜ਼ੀ

punjabusernewssite