ਨਵੀਂ ਦਿੱਲੀ, 21 ਸਤੰਬਰ: ਪਹਿਲੀ ਵਾਰ ਦੀ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੀ ਨਾਮਵਾਰ ਮਹਿਲਾ ਆਗੂ ਆਤਿਸ਼ੀ ਅੱਜ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਬੀਤੇ ਕੱਲ ਦੇਸ ਦੇ ਰਾਸ਼ਟਰਪਤੀ ਵੱਲੋਂ ਅਰਵਿੰਦ ਕੇਜ਼ਰੀਵਾਲ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਸੀ। ਜਿਸਤੋਂ ਬਾਅਦ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਆਤਿਸ਼ੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ। ਮੁਢਲੀ ਸੂਚਨਾ ਮੁਤਾਬਕ ਆਤਿਸ਼ੀ ਦੇ ਨਾਲ ਕਰੀਬ ਪੰਜ ਹੋਰ ਆਗੂ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ, ਜਿੰਨ੍ਹਾਂ ਵਿਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਆਦਿ ਦੇ ਨਾਮ ਸ਼ਾਮਲ ਹਨ।
ਹਰਿਆਣਾ ’ਚ ਕਾਂਗਰਸੀ ਉਮੀਦਵਾਰ ਦੇ ਕਾਫ਼ਲੇ ’ਤੇ ਗੋ.ਲੀ+ਬਾਰੀ
ਅਰਵਿੰਦ ਕੇਜ਼ਰੀਵਾਲ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਆਪ ਦੇ ਵਿਧਾਇਕ ਦਲ ਦੀ ਹੋਈ ਮੀਟਿੰਗ ਵਿਚ ਕਾਲਕਾ ਵਿਧਾਨ ਸਭਾ ਹਲਕੇ ਤੋਂ ਪਹਿਲੀ ਵਾਰ ਚੁਣੀ ਗਈ ਆਤਿਸ਼ੀ ਨੂੰ ਲੀਡਰ ਚੁਣਿਆ ਗਿਆ ਸੀ। ਜਿਸਤੋਂ ਬਾਅਦ ਉਨ੍ਹਾਂ ਸ਼੍ਰੀ ਕੇਜ਼ਰੀਵਾਲ ਦੇ ਨਾਲ ਉਪ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਜਿਕਰਯੋਗ ਹੈ ਕਿ ਕਥਿਤ ਸਰਾਬ ਘੁਟਾਲੇ ਵਿਚ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤੇ ਗਏ ਅਰਵਿੰਦ ਕੇਜ਼ਰੀਵਾਲ ਨੂੰ ਲੰਘੀ 13 ਸਤੰਬਰ ਨੂੰ ਦੇਸ ਦੀ ਸਰਬਉੱਚ ਅਦਾਲਤ ਨੇ ਪੱਕੀ ਜਮਾਨਤ ਦਿੱਤੀ ਸੀ।
ਉਪ ਚੋਣ ਤੋਂ ਪਹਿਲਾਂ ਬਰਨਾਲਾ ’ਚ ਕਾਂਗਰਸ ਨੂੰ ਵੱਡਾ ਝਟਕਾ, ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਹੋਇਆ ‘ਆਪ’ ਵਿੱਚ ਸ਼ਾਮਲ
ਤਿਹਾੜ ਜੇਲ੍ਹ ‘ਚੋਂ ਰਿਹਾਈ ਤੋਂ ਦੂਜੇ ਦਿਨ ਆਪ ਆਗੂਆਂ ਤੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਕੇਜ਼ਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਹੁੱਦਾ ਛੱਡਣ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਉਹ ਹੁਣ ਦਿੱਲੀ ਦੇ ਲੋਕਾਂ ਵੱਲੋਂ ਇਮਾਨਦਾਰੀ ਦਾ ਸਰਟੀਫਕੇਟ ਦੇਣ ਤੋਂ ਬਾਅਦ ਹੀ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਣਗੇ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਫ਼ਰਵਰੀ 2025 ਵਿਚ ਹੋਣੀਆਂ ਤੈਅ ਹਨ, ਜਿਸਨੂੰ ਕੇਜ਼ਰੀਵਾਲ ਨੇ ਮਹਾਰਾਸ਼ਟਰ ਦੇ ਨਾਲ ਨਵੰਬਰ ਵਿਚ ਕਰਵਾਉਣ ਦੀ ਮੰਗ ਕੀਤੀ ਹੈ।
Share the post "ਦਿੱਲੀ ਦੇ ਮੁੱਖ ਮੰਤਰੀ ਵਜੋਂ ਆਤਿਸ਼ੀ ਅੱਜ ਚੁੱਕਣਗੇ ਸਹੁੰ, ਪੰਜ ਮੰਤਰੀ ਵੀ ਹੋਣਗੇ ਸ਼ਾਮਲ"