👉ਸੰਧਵਾਂ ਨੇ ਪੰਜਾਬ ਪੁਲਿਸ ਦੀ ਕੀਤੀ ਪ੍ਰਸ਼ੰਸਾ
ਚੰਡੀਗੜ੍ਹ, 4 ਦਸੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ‘ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਉਪਰ ਹੋਏ ਹਮਲੇ ਦੀ ਕੀਤੀ ਨਿੰਦਾ
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸੰਧਵਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਵਿੱਚ ਹਰ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਗੁਰੂ ਘਰ ਦਾ ਸਤਿਕਾਰ ਅਤਿਅੰਤ ਹੈ। ਉਨ੍ਹਾਂ ਇਸ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਨਿਖੇਧੀ ਕੀਤੀ।ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਪਵਿੱਤਰ ਅਸਥਾਨ ‘ਤੇ ਹਮਲੇ ਨੂੰ ਟਾਲਣ ਲਈ ਕੀਤੀ ਗਈ ਚੌਕਸੀ ਕਾਰਵਾਈ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਸੁਖਬੀਰ ਬਾਦਲ ‘ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ: ਸਪੀਕਰ ਸੰਧਵਾਂ"