ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Date:

spot_img

👉ਜਾਂਚ ਅਨੁਸਾਰ ਕਪੂਰਥਲਾ ਜੇਲ੍ਹ ਵਿੱਚ ਬੰਦ ਦੋਸ਼ੀ ਵੱਲੋਂ ਚਲਾਇਆ ਜਾ ਰਿਹੈ ਡਰੱਗ ਨੈਟਵਰਕ: ਡੀਜੀਪੀ ਗੌਰਵ ਯਾਦਵ
👉ਕੇਸ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਆਧਾਰਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਨੇ 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  Bathinda ‘ਚ SPA ਦੀ ਆੜ ਵਿਚ ਦੇਹ ਵਪਾਰ ਦਾ ਧੰਦਾ; ਪੁਲਿਸ ਨੇ ਮਾਰਿਆ ਛਾਪਾ, ਬਰਾਮਦ ਹੋਈਆਂ ਲੜਕੀਆਂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਹਬੀਬਵਾਲਾ ਦੇ ਰਹਿਣ ਵਾਲੇ ਸੋਨੂੰ ਸਿੰਘ ਵਜੋਂ ਹੋਈ ਹੈ ਅਤੇ ਮੁਲਜ਼ਮ ਦਾ ਕੋਈ ਵੀ ਪੁਰਾਣਾ ਅਪਰਾਧਕ ਰਿਕਾਰਡ ਨਹੀਂ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਡਰੱਗ ਨੈੱਟਵਰਕ ਕਪੂਰਥਲਾ ਜੇਲ੍ਹ ਵਿੱਚ ਬੰਦ ਇੱਕ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਭੇਜੀ ਗਈ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾ ਕੇ ਇਸ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਭਾਰਤ ਪਾਕਿਸਤਾਨ ਕ੍ਰਿਕਟ ਮੈਚ ਨੂੰ ਲੈ ਕੇ ਸਿਆਸਤ ਭਖੀ

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੀਆਈਏ ਫਿਰੋਜ਼ਪੁਰ ਦੀਆਂ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਸੋਨੂੰ ਸਿੰਘ ਨੇ ਹੈਰੋਇਨ ਦੀ ਖੇਪ ਹਾਸਲ ਕੀਤੀ ਹੈ, ਜਿਸਨੂੰ ਲੈ ਕੇ ਉਹ ਪਿੰਡ ਪੱਲਾ ਮੇਘਾ ਤੋਂ ਸਿਟੀ ਫਿਰੋਜ਼ਪੁਰ ਵੱਲ ਜਾ ਰਿਹਾ ਹੈ। ਸੂਚਨਾ ਮਿਲਣ ਦੀ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ (ਡੀ) ਫਿਰੋਜ਼ਪੁਰ ਮਨਜੀਤ ਸਿੰਘ ਅਤੇ ਡੀਐਸਪੀ (ਡੀ) ਫਿਰੋਜ਼ਪੁਰ ਬਰਜਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਖੁਫੀਆ ਜਾਣਕਾਰੀ ‘ਤੇ ਅਧਾਰਤ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਦੁਲਚੀ ਕੇ ਵਿਖੇ ਲੱਗੇ ਨਾਕੇ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।ਐਸਐਸਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 252 ਮਿਤੀ 13/9/2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਅਧਿਆਪਕ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

Bathinda News:ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਅੱਜ ਅਧਿਆਪਕਾਂ ਦੀ...

Punjab Cabinet ਦੀ ਅਹਿਮ ਮੀਟਿੰਗ ਅੱਜ; ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Chandigarh News: Punjab Cabinet; ਪੰਜਾਬ ਕੈਬਨਿਟ ਦੀ ਇੱਕ ਅਹਿਮ...

ਹਲਦਵਾਨੀ ਸ਼ੁੱਧੀਕਰਨ ਮਾਮਲੇ ‘ਚ BJP ਪ੍ਰਧਾਨ ਸਣੇ ਕਈਆਂ ਵਿਰੁਧ FIR ਦਰਜ

National News: ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਕਸਬਾ ਹਲਦਵਾਨੀ...