ਛੱਪੜ ‘ਚ ਡੁੱਬਣ ਕਾਰਨ ਭੂਆ-ਭਤੀਜ਼ੇ ਦੀ ਮੌ/ਤ, ਪੁੱਤਰ ਦੀ ਹਾਲਾਤ ਗੰਭੀਰ

Date:

spot_img

Sri Fatehgaeh Sahib News: ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕ ਪਿੰਡ ਬੜਗੁਜਰਾਂ ਦੇ ਵਿੱਚ ਸ਼ੁਕਰਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ । ਜਿਸ ਵਿੱਚ ਛੱਪੜ ਵਿਚ ਡੁੱਬਣ ਕਾਰਨ ਇੱਕ ਔਰਤ ਅਤੇ ਉਸਦੇ 12 ਸਾਲਾਂ ਭਤੀਜੇ ਦੀ ਮੌਤ ਹੋ ਗਈ ਹੈ, ਜਦਕਿ ਉਸਦਾ ਪੰਜ ਸਾਲ ਦਾ ਪੁੱਤਰ ਗੰਭੀਰ ਹਾਲਤ ਦੇ ਵਿੱਚ ਹਸਪਤਾਲ ਦਾਖਲ ਹੈ । ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਪੇਕੇ ਪਿੰਡ ਆਈ ਹੋਈ ਸੀ। ਘਟਨਾ ਸਮੇਂ ਉਕਤ ਔਰਤ ਦਾ ਪੁੱਤਰ ਅਤੇ ਭਤੀਜ਼ਾ ਰਿਕਸ਼ਾ ਰੇਹੜੀ ‘ਤੇ ਘਰ ਦੇ ਨਜ਼ਦੀਕ ਹੀ ਸਥਿਤ ਵਾੜੇ ਵਿਚੋਂ ਪਾਥੀਆਂ ਲੈ ਕੇ ਆ ਰਹੇ ਸਨ। ਇਸ ਦੌਰਾਨ ਇੱਕ ਸਕੂਲ ਵੈਨ ਆਉਣ ਕਾਰਨ ਬੱਚਿਆਂ ਨੇ ਰੇਹੜੀ ਨੂੰ ਪਾਸੇ ਕਰਨ ਦੀ ਕੋਸ਼ਿਸ ਕੀਤੀ ਪ੍ਰੰਤੂ ਬੱਚੇ ਅਤੇ ਰੇਹੜੀ ਸੜਕ ਕਿਨਾਰੇ ਸਥਿਤ ਛੱਪੜ ਵਿਚ ਡਿੱਗ ਪਏ।

ਇਹ ਵੀ ਪੜ੍ਹੋ  ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰਵੋਰ ‘ਚ ਵਿਅਕਤੀ ਦੀ ਡੁੱਬਣ ਕਾਰਨ ਹੋਈ ਮੌ/ਤ

ਇਸਦਾ ਪਤਾ ਜਦ ਔਰਤ ਨੂੰ ਲੱਗਿਆ ਤਾਂ ਉਸਨੇ ਵੀ ਬੱਚਿਆਂ ਨੂੰ ਬਚਾਉਣ ਲਈ ਛੱਪੜ ਵਿਚ ਛਾਲ ਮਾਰ ਦਿੱਤੀ। ਇਸ ਦੌਰਾਨ ਹੀ ਉਸਦਾ ਪਿਤਾ ਵੀ ਛੱਪੜ ਵਿਚ ਉਤਰ ਗਿਆ। ਇੱਕ ਬੱਚੇ ਨੂੰ ਬਚਾ ਲਿਆ ਗਿਆ ਪ੍ਰੰਤੂ ਪਾਣੀ ਡੂੰਘਾ ਹੋਣ ਕਾਰਨ ਭੁਆ ਤੇ ਭਤੀਜ਼ਾ ਡੁੱਬ ਗਏ, ਜਿੰਨ੍ਹਾਂ ਨੂੰ ਗੋਤਾਖੋਰਾਂ ਦੀ ਮੱਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਛੱਪੜ ਵਿੱਚੋਂ ਬਾਹਰ ਕੱਢਿਆ ਗਿਆ। ਉਹਨਾਂ ਨੂੰ ਤੁਰੰਤ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾਂ ਨੇ ਅਨੰਤਵੀਰ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਔਰਤ ਅਤੇ ਉਸਦੇ ਪੁੱਤਰ ਵਿਵੇਕ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਇੱਥੇ ਔਰਤ ਦੀ ਮੌਤ ਹੋ ਗਈ। ਬਜ਼ੁਰਗ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

 👉ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ...

Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ

Chandigarh News: Punjab Assembly session; ਪੰਜਾਬ ਦੇ ਵਿਚ ਹਮੇਸ਼ਾ...