ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

Date:

spot_img

👉ਦੋਵਾਂ ਦੇਸ਼ਾਂ ਨੂੰ ਸਿੱਖਿਆ, ਸਿਹਤ, ਖੇਡਾਂ ਅਤੇ ਖੇਤੀਬਾੜੀ ਵਿੱਚ ਸਹਿਯੋਗ ਕਰਨ ਦੀ ਲੋੜ ਅਤੇ ਪੰਜਾਬ ਵਿੱਚ ਲਿਆਉਣੀਆਂ ਚਾਹੀਦੀਆਂ ਅਤਿ-ਆਧੁਨਿਕ ਤਕਨਾਲੋਜੀਆਂ : ਕੁਲਤਾਰ ਸਿੰਘ ਸੰਧਵਾਂ
Chandigarh News:ਆਸਟਰੇਲੀਆ ਦੇ ਟਾਰਨੀਟ ਹਲਕੇ ਤੋਂ ਸੰਸਦ ਮੈਂਬਰ ਡਾਇਲਨ ਵਾਈਟ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ, ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ।

ਦੋਵਾਂ ਨੇਤਾਵਾਂ ਨੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ।ਸਪੀਕਰ ਸੰਧਵਾਂ ਨੇ ਆਸਟਰੇਲੀਆ ਅਤੇ ਭਾਰਤ ਵਿਚਕਾਰ ਸਿੱਖਿਆ, ਸਿਹਤ, ਖੇਡਾਂ ਅਤੇ ਖੇਤੀਬਾੜੀ ਦੇ ਖੇਤਰਾਂ ਵਿੱਚ ਹੋਰ ਵਧੇਰੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਂਝੇਦਾਰੀਆਂ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣਗੀਆਂ।

ਇਹ ਵੀ ਪੜ੍ਹੋ ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ 

ਉਨ੍ਹਾਂ ਨੇ ਆਸਟਰੇਲੀਆਈ ਯੂਨੀਵਰਸਿਟੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀਆਂ ਸਾਂਝੀਆਂ ਕਰਨ ਲਈ ਪੰਜਾਬ-ਅਧਾਰਤ ਸੰਸਥਾਵਾਂ ਨਾਲ ਭਾਈਵਾਲੀ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ, ਵਿਸ਼ੇਸ਼ ਤੌਰ ਤੇ ਆਸਟਰੇਲੀਆਈ ਯੂਨੀਵਰਸਿਟੀਆਂ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਚਕਾਰ ਸਹਿਯੋਗ ਦਾ ਪ੍ਰਸਤਾਵ ਰੱਖਿਆ ਤਾਂ ਜੋ ਨਵੀਨਤਾ ਨੂੰ ਅੱਗੇ ਵਧਾਇਆ ਜਾ ਸਕੇ ਅਤੇ ਆਪਸੀ ਲਾਭ ਲਿਆ ਜਾ ਸਕੇ।

ਸਪੀਕਰ ਸੰਧਵਾਂ ਨੇ ,ਹਰੀ ਊਰਜਾ ਦੀ ਵਿਕਾਸ ਵਿੱਚ ਪੰਜਾਬ ਦੀਆਂ ਮਹੱਤਵਪੂਰਨ ਸੰਭਾਵਨਾਵਾਂ ’ਤੇ ਚਾਨਣਾ ਪਾਇਆ ਅਤੇ ਡਾਇਲਨ ਵਾਈਟ ਨੂੰ ਇਸ ਖੇਤਰ ਵਿੱਚ ਤਕਨਾਲੋਜੀ ਆਦਾਨ-ਪ੍ਰਦਾਨ ਨੂੰ ਸੁਵਿਧਾਜਨਕ ਬਣਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਸਪੀਕਰ ਨੇ, ਖੇਤੀਬਾੜੀ ਖੇਤਰ ਵਿੱਚ, ਉਤਪਾਦਕਤਾ ਨੂੰ ਬਿਹਤਰ ਬਣਾਉਣ ਲਈ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਸਟਰੇਲੀਆ ਤੋਂ ਨਵੇਂ ਢੰਗ ਅਪਣਾ ਕੇ, ਪੰਜਾਬ ਦੇ ਕਿਸਾਨ ਉਤਪਾਦਨ ਨੂੰ ਵਧਾ ਸਕਦੇ ਹਨ ਅਤੇ ਰਾਜ ਦੀ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰ ਸਕਦੇ ਹਨ।ਇਸ ਮੌਕੇ ’ਤੇ, ਸਪੀਕਰ ਸੰਧਵਾਂ ਨੇ ਡਾਇਲਨ ਵਾਈਟ ਨੂੰ ਇੱਕ ਰਵਾਇਤੀ ਲੋਈ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਕੱਚ ਦੀ ਮੂਰਤ ਭੇਟ ਕੀਤੀ।

ਸੰਧਵਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਵੀ ਉਤਸ਼ਾਹਿਤ ਕੀਤਾ।ਮੀਟਿੰਗ ਦੌਰਾਨ ਐਮ.ਐਲ.ਏ. ਨਰਿੰਦਰ ਕੌਰ ਭਾਰਜ, ਮੈਲਬੌਰਨ ਤੋਂ ਸੁਖਮੀਤ ਸਿੰਘ, ਸਮਾਜਿਕ ਉੱਦਮੀ ਮਨੂ ਸਿੰਘ, ਅਤੇ ਡਾ. ਤਜਿੰਦਰ ਪਾਲ ਸਿੰਘ ਨਲਵਾ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...