ਨਰਮੇ ਦੀ ਗੁਲਾਬੀ ਸੁੰਡੀ ਦੇ ਗੈਰ ਮੌਸਮ ਪ੍ਰਬੰਧਨ ਬਾਰੇ ਲਗਾਇਆ ਗਿਆ ਜਾਗਰੂਕਤਾ ਕੈਂਪ

Date:

spot_img

Muktsar News:ਕੇਂਦਰੀ ਕਪਾਹ ਖੋਜ ਸੰਸਥਾਨ (ਸੀ.ਆਈ.ਸੀ.ਆਰ) ਖੇਤਰੀ ਸਟੇਸ਼ਨ, ਸਿਰਸਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਖੇਤਰੀ ਖੋਜ ਕੇਂਦਰ ਫਰੀਦਕੋਟ, ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਦੁਆਰਾ ਸਾਂਝੇ ਤੌਰ ‘ਤੇ ਪਿੰਡ ਰਾਮਗੜ੍ਹ ਚੁੰਘਾ ਵਿਖੇ ਗੁਲਾਬੀ ਸੁੰਡੀ ਦੇ ਗੈਰ-ਮੌਸਮ ਪ੍ਰਬੰਧਨ ‘ਤੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਹਿੱਸੇਦਾਰਾਂ ਨੂੰ ਗੁਲਾਬੀ ਸੁੰਡੀ ਦੇ ਗੈਰ- ਮੌਸਮ ਪ੍ਰਬੰਧਨ ਦੀ ਮਹੱਤਤਾ ਬਾਰੇ ਸਿੱਖਿਆ ਦੇਣਾ ਸੀ, ਜੋ ਕਿ ਖੇਤਰ ਵਿੱਚ ਕਪਾਹ ਦੀਆਂ ਫਸਲਾਂ ਨੂੰ ਪ੍ਰਭਾਵਿਤ ਕਰਨ ਵਾਲਾ ਇੱਕ ਵੱਡਾ ਕੀਟ ਹੈ।ਡਾ. ਸਤਨਾਮ ਸਿੰਘ, ਸੀਨੀਅਰ ਕੀਟ ਵਿਗਿਆਨੀ, ਪੀ.ਏ.ਯੂ ਆਰ.ਆਰ.ਐਸ ਫਰੀਦਕੋਟ ਨੇ ਗੁਲਾਬੀ ਸੁੰਡੀ ਦੀ ਆਬਾਦੀ ਨੂੰ ਨਿਯੰਤਰਿਤ ਕਰਨ ਲਈ ਏਕੀਕ੍ਰਿਤ ਕੀਟ ਪ੍ਰਬੰਧਨ (ਆਈ.ਪੀ.ਐਮ) ਰਣਨੀਤੀਆਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਡਾ. ਅਮਰਪ੍ਰੀਤ ਸਿੰਘ, ਸੀਨੀਅਰ ਵਿਗਿਆਨੀ (ਖੇਤੀ ਵਿਗਿਆਨ), ਸੀ.ਆਈ.ਸੀ.ਆਰ ਖੇਤਰੀ ਸਟੇਸ਼ਨ, ਸਿਰਸਾ ਨੇ ਕਪਾਹ ਦੀ ਫਸਲ ਵਿੱਚ ਖੇਤੀ ਵਿਗਿਆਨਕ ਢੰਗਾਂ ਦੁਆਰਾ ਖਾਦ ਦੀ ਵਰਤੋਂ ਨੂੰ ਘਟਾਉਣ ਲਈ ਟਿਕਾਊ ਖੇਤੀ ਢੰਗਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  BIG NEWS : ਅੰਮ੍ਰਿਤਸਰ ‘ਚ ਮੰਦਰ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਢੇਰ, ਦੂਜਾ ਹੋਇਆ ਫ਼ਰਾਰ

ਇਸ ਤੋਂ ਇਲਾਵਾ ਡਾ. ਸੁਨੀਤ ਪੰਧੇਰ, ਸੀਨੀਅਰ ਕੀਟ ਵਿਗਿਆਨੀ, ਪੀ.ਏ.ਯੂ ਆਰ.ਆਰ.ਐਸ ਫਰੀਦਕੋਟ ਨੇ ਰਸ ਚੂਸਣ ਵਾਲੇ ਕੀੜਿਆਂ ਦੇ ਬਦਲਵੇਂ ਬੂਟਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਗੁਲਾਬੀ ਸੁੰਡੀ ਦੀ ਆਬਾਦੀ ਦੀ ਅਸਲ ਸਮੇਂ ਵਿੱਚ ਨਿਗਰਾਨੀ ਲਈ ਏ.ਆਈ-ਸੰਚਾਲਿਤ ਫੇਰੋਮੋਨ ਟ੍ਰੇਪ ਦੀ ਵਰਤੋਂ ਬਾਰੇ ਦੱਸਿਆ|ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਪ੍ਰਬੰਧਨ ਲਈ ਵਧੀਆ ਢੰਗਾਂ ਬਾਰੇ ਵੀ ਸਿਖਲਾਈ ਦਿੱਤੀ ਗਈ, ਜਿਸ ਵਿੱਚ ਕਪਾਹ ਦੇ ਰਹਿੰਦ-ਖੂੰਹਦ ਦਾ ਨਾਸ਼ ਕਰਨਾ, ਬਾਇਓਪੈਸਟੀਸਾਈਡਾਂ ਦੀ ਵਰਤੋਂ ਅਤੇ ਹੋਰ ਆਈ.ਪੀ.ਐਮ ਰਣਨੀਤੀਆਂ ਸ਼ਾਮਲ ਹਨ। ਡਾ. ਸ਼ਵਿੰਦਰ ਸਿੰਘ, ਏ.ਡੀ.ਓ(ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਦੇ ਕਾਲੇ ਸ਼ੋਰੇ ਦੇ ਸੁਧਾਰ ਲਈ ਜਿਪਸਮ ਦੀ ਵਰਤੋਂ ਕਰਨ ਦੀ ਸਿਫਾਰਿਸ਼ ਕੀਤੀ।

ਇਹ ਵੀ ਪੜ੍ਹੋ  ਪੰਜਾਬ ‘ਚ ਤੜਕਸਾਰ ਇੱਕ ਹੋਰ ਮੁਕਾਬਲਾ, ਗੈਂਗਸਟਰ ਗੋਪੀ ਲਾਹੌਰੀਆ ਦਾ ਗੁਰਗਾ ਕਾਬੂ

ਇਸ ਤੋਂ ਇਲਾਵਾ ਡਾ. ਹਰਮਨਦੀਪ ਸਿੰਘ, ਏ.ਡੀ.ਓ, ਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਈ.ਕੇ.ਵਾਈ.ਸੀ ਕਰਵਾਉਣ ਲਈ ਜਾਗਰੂਕ ਕੀਤਾ ਅਤੇ ਮੌਕੇ ਤੇ ਕਿਸਾਨਾਂ ਨੂੰ ਆ ਰਹੀਂਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ। ਡਾ. ਹਰਮਨਜੀਤ ਸਿੰਘ, ਏ.ਡੀ.ਓ (ਪੀ.ਪੀ) ਵੱਲੋਂ ਆਏ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਿਰਫ ਲੋੜ ਅਨੁਸਾਰ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਹੀ ਸਪਰੇਅ ਕੀਤੀ ਜਾਵੇ। ਇਸ ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਆਯੋਜਕਾਂ ਨੇ ਟਿਕਾਊ ਕੀਟ ਪ੍ਰਬੰਧਨ ਢੰਗਾਂ ਬਾਰੇ ਜਾਗਰੂਕਤਾ ਅਤੇ ਅਪਣਾਉਣ ਨੂੰ ਉਤਸ਼ਾਹਿਤ ਕਰਨ ਲਈ ਖੇਤਰ ਵਿੱਚ ਅਜਿਹੇ ਹੋਰ ਕੈਂਪ ਆਯੋਜਿਤ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ ਮੌਕੇ ਸਵਰਨਜੀਤ ਸਿੰਘ, ਏ.ਟੀ.ਐਮ(ਆਤਮਾ) ਅਤੇ ਦੀਪਇੰਦਰ ਸਿੰਘ, ਸੇਵਦਾਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ

👉ਪਟਿਆਲਾ, ਸਮਾਣਾ ਤੇ ਸ਼ੁਤਰਾਣਾ ਵਿਚ ਵਪਾਰੀਆਂ ਤੇ ਉਦਯੋਗਪਤੀਆਂ ਦੀ...

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

👉ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ...