Bathinda News:ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਅਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜਿੱਥੇ ਪੰਜਾਬ ਦੇ ਵੱਖ ਵੱਖ ਹਲਕਿਆਂ ਵਿੱਚ ਇਹ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ ਉੱਥੇ ਹੀ ਬਠਿੰਡਾ ਜਿਲ੍ਹੇ ਦੇ ਵੀ ਸਾਰੇ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਇਹ ਵੀ ਪੜ੍ਹੋ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 262 ਗ੍ਰਾਮ ਹੈਰੋਇਨ ਕੀਤੀ ਬਰਾਮਦ
ਇਸ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਜ਼ਿਲ੍ਹਾ ਮੀਡੀਆ ਇਨਚਾਰਜ ਆਪ ਬਠਿੰਡਾ ਨੇ ਪ੍ਰੈਸ ਨਾਲ਼ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ’ ਮੁਹਿੰਮ ਦਾ ਉਦੇਸ਼ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੇ ਜਾਲ਼ ਵਿੱਚੋਂ ਕੱਢ ਕੇ ਉਨ੍ਹਾਂ ਦਾ ਸਹੀ ਇਲਾਜ, ਕਾਊਂਸਲਿੰਗ ਤੇ ਉਨ੍ਹਾਂ ਦੇ ਪੁਨਰਵਾਸ ਲਈ ਕਿੱਤਾ-ਮੁੱਖੀ ਸਿਖਲਾਈ ਦੇਣਾ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਤੇ ਕਾਰਵਾਈ ਕਰਕੇ ਉਹਨਾਂ ਨੂੰ ਜੇਲ੍ਹ ਵਿੱਚ ਭੇਜਣਾ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਪੰਜਾਬ ਵਿੱਚ ਲੋਕ ਲਹਿਰ ਵਜੋਂ ਉਭਰ ਰਹੀ ਹੈ ਅਤੇ ਹਰ ਵਿਅਕਤੀ ਨਸ਼ੇ ਦੇ ਖ਼ਾਤਮੇ ਲਈ ਇਸ ਲਹਿਰ ਦਾ ਸਾਥ ਦੇ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਦਾ ਇਕੋ-ਇਕ ਉਦੇਸ਼ ਹਰ ਪਿੰਡ, ਹਰ ਸ਼ਹਿਰ ਨੂੰ ਨਸ਼ਾ ਮੁਕਤ ਕਰਨਾ ਹੈ।
ਇਹ ਵੀ ਪੜ੍ਹੋ ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!
ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਹੁਤ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕ ਸਰਕਾਰ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਕੇ ਹੀ ਦਮ ਲਵੇਗੀ। ਉਹਨਾਂ ਨੇ ਕਿਹਾ ਕਿ ਪਿੰਡਾਂ, ਸ਼ਹਿਰਾਂ, ਗਲੀ ਮੁਹੱਲਿਆਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੇ ਪ੍ਰੋਗਰਾਮਾਂ ਵਿੱਚ ਲੋਕ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਤੱਤਪਰ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





