ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

Date:

spot_img

👉ਸ੍ਰੀ ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਕੀਤਾ ਵਿਸ਼ੇਸ਼ ਧੰਨਵਾਦ
👉ਕਰਜਾ ਧਾਰਕ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ
ਚੰਡੀਗੜ੍ਹ, 2 ਜਨਵਰੀ :ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣਗੇ।

ਇਹ ਵੀ ਪੜ੍ਹੋ ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ,ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਬੈਕਫਿੰਕੋ ਨੇ ਵਿੱਤੀ ਸਾਲ 2024-25 ਦੌਰਾਨ ₹2 ਕਰੋੜ ਸ਼ੇਅਰ ਕੈਪੀਟਲ ਦੀ ਰਾਸੀ 23 ਦਸੰਬਰ 2024 ਨੂੰ ਰਲੀਜ਼ ਕੀਤੀ ਹੈ। ਇਸ ਤੋਂ ਇਲਾਵਾ, ਸਾਲ 2023-24 ਦੌਰਾਨ ਐਨ.ਐਮ.ਡੀ. ਸਕੀਮ ਨੂੰ ਮੁੜ ਸ਼ੁਰੂ ਕਰਨ ਲਈ ₹25 ਕਰੋੜ ਰਾਸੀ ਜਾਰੀ ਕੀਤੀ। ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੀ ਬਣਦੀ ਮਾਰਜਨ ਮਨੀ ਦੀ ਰਕਮ ₹1 ਕਰੋੜ 26 ਦਸੰਬਰ 2024 ਨੂੰ ਰਲੀਜ਼ ਕੀਤੀ ਗਈ। ਸ੍ਰੀ ਸੈਣੀ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਐਨ.ਬੀ.ਸੀ.ਐਫ.ਡੀ.ਸੀ. ਲਈ ₹30 ਕਰੋੜ ਦੇ ਰੀਵਾਲਵਿੰਗ ਗਰੰਟੀ ‘ਤੇ 2% ਗਰੰਟੀ ਫੀਸ ਤੋਂ ਛੋਟ ਦਿਤੀ ਗਈ।

ਇਹ ਵੀ ਪੜ੍ਹੋ ਨਵੇਂ ਸਾਲ ਮੌਕੇ ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਚੁੱਕਿਆ ਪੰਜਾਬ ਪੁਲਿਸ ਦਾ ਥਾਣੇਦਾਰ

ਇਹ ਯਤਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧਤਾ ਦਰਸਾਉਂਦੇ ਹਨ।ਬੈਕਫਿੰਕੋ ਦੇ ਚੇਅਰਮੈਨ, ਸ੍ਰੀ ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਐਨ.ਐਮ.ਡੀ. ਸਕੀਮ ਅਤੇ ਸਿੱਧਾ ਕਰਜ਼ਾ ਸਕੀਮ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ। ਕਰਜ਼ਾ ਧਾਰਕਾਂ ਨੂੰ ਕਾਰੋਬਾਰ ਵਿੱਚ ਮੁਹਾਰਤ ਪ੍ਰਾਪਤ ਕਰਨ ਲਈ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਰਿਵਾਇਤੀ ਧੰਦਿਆਂ ਤੋਂ ਇਲਾਵਾ ਕਿੱਤਾ ਮੁੱਖੀ ਧੰਦਿਆਂ ਨੂੰ ਅਪਣਾ ਸਕਣ।ਇਸ ਮੌਕੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਸ. ਹਰਜਿੰਦਰ ਸਿੰਘ ਸੀਚੇਵਾਲ ਅਤੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੰਦੀਪ ਹੰਸ ਅਤੇ ਸਹਾਇਕ ਜਨਰਲ ਮੈਨੇਜਰ ( ਅਮਲਾ) ਸ. ਅਮਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...