spot_img
spot_img

ਭਾਰਤੀ ਕਮਿਊਨਿਸਟ ਪਾਰਟੀ ਦੇ ਸੱਦੇ ‘ਤੇ ਬਠਿੰਡਾ ‘ਚ ਪੰਜਾਬ ਦੇ ਮੁੱਦਿਆਂ ਉੱਪਰ ਜਾਗਰੂਕਤਾ ਕਨਵੈਂਸ਼ਨ ਦਾ ਆਯੋਜਨ

Date:

spot_img

Bathinda News: ਭਾਰਤੀ ਕਮਿਊਨਿਸਟ ਪਾਰਟੀ ਦੇ ਸੱਦੇ ਤੇ ਅੱਜ ਜ਼ਿਲਾ ਬਠਿੰਡਾ ਪਾਰਟੀ ਵੱਲੋਂ ਜਸਵੀਰ ਸਿੰਘ ਆਕਲੀਆ,ਮੱਖਣ ਸਿੰਘ ਗੁਰੂਸਰ ਅਤੇ ਜਸਵੀਰ ਕੌਰ ਸਰਾਂ ਦੇ ਪ੍ਰਧਾਨਗੀ ਮੰਡਲ ਦੇ ਅਧਾਰਤ ਟੀਚਰਜ ਹੋਮ ਵਿਖੇ ਪੰਜਾਬ ਦੇ ਮੁੱਦਿਆਂ ਉੱਪਰ ਜਾਗਰੂਕਤਾ ਕਨਵੈਂਸ਼ਨ ਕੀਤੀ ਗਈ । ਇਸ ਕਨਵੈਂਸ਼ਨ ਤੋਂ ਬਾਅਦ ਬਠਿੰਡਾ ਸ਼ਹਿਰ ਵਿੱਚ ਮਾਰਚ ਵੀ ਕੀਤਾ ਗਿਆ।ਕਨਵੈਂਸ਼ਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੇਂਦਰੀ ਐਗਜੈਕਟਿਵ ਮੈਂਬਰ ਅਤੇ ਸਾਬਕਾ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਈਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਹੈ ।ਪੰਜਾਬ ਦੇ ਪਾਣੀਆਂ ਦੀ ਵੰਡ ਵਿੱਚ ਪੰਜਾਬ ਨਾਲ ਧੱਕਾ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦਾ ਪਾਣੀ ਗੈਰ ਰਿਪੇਰੀਅਨ ਰਾਜਾਂ ਨੂੰ ਦਿੱਤਾ ਗਿਆ। ਪ੍ਰੰਤੂ ਕੋਈ ਰਾਇਲਟੀ ਨਹੀਂ ਦਿੱਤੀ ਗਈ । ਡੈਮਾਂ ਦਾ ਕੰਟਰੋਲ ਕੇਂਦਰ ਸਰਕਾਰ ਨੇ ਆਪਣੇ ਹੱਥਾਂ ਵਿੱਚ ਲਿਆ ਹੋਇਆ ਹੈ ਜਿਸ ਦੇ ਚਲਦਿਆਂ ਕੇਂਦਰ ਦੀ ਲਾਪਰਵਾਹੀ ਕਾਰਨ ਪੰਜਾਬ ਨੂੰ ਹਰ ਸਾਲ ਹੜਾਂ ਦਾ ਸ਼ਿਕਾਰ ਹੋਣਾ ਪੈਂਦਾ ਹੈ। ਹੜਾਂ ਕਾਰਨ ਵੱਡੇ ਪੱਧਰ ਤੇ ਨੁਕਸਾਨ ਉਠਾਉਣਾ ਪੈਂਦਾ ਹੈ ।

ਇਹ ਵੀ ਪੜ੍ਹੋ  3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਨੂੰ ਅੱਜ ਤੱਕ ਉਸ ਦੀ ਰਾਜਧਾਨੀ ਚੰਡੀਗੜ੍ਹ ਵੀ ਨਹੀਂ ਦਿੱਤੀ ਗਈ ਜੋ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਈ ਗਈ ਸੀ। ਉਹਨਾਂ ਮੰਗ ਕੀਤੀ ਕਿ ਪੰਜਾਬ ਦੇ ਪਾਣੀਆਂ ਦਾ ਹੱਲ ਰਿਪੇਰੀਅਨ ਸਿਧਾਂਤ ਅਨੁਸਾਰ ਕੀਤਾ ਜਾਵੇ ਡੈਮਾਂ ਦਾ ਕੰਟਰੋਲ ਪੰਜਾਬ ਹਵਾ ਲਈ ਕੀਤਾ ਜਾਵੇ । ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦਿੱਤੀ ਜਾਵੇ ।ਕਨਵੈਂਸ਼ਨ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਅਤੇ ਸਾਬਕਾ ਸੂਬਾ ਸਕੱਤਰ ਕਾ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੋਵੇਂ ਹੀ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੇ ਲੱਗੀਆਂ ਹੋਈਆਂ ਹਨ ਜਿੱਥੇ ਕੇਂਦਰ ਸਰਕਾਰ ਨੇ ਮਨਰੇਗਾ ਕਾਨੂੰਨ ਰੱਦ ਕਰਕੇ ਅਤੇ ਮਜ਼ਦੂਰਾਂ ਲਈ ਚਾਰ ਲੇਬਰ ਕੋਡ ਲਿਆ ਕੇ ਦੇਸ਼ ਦੇ ਮਜ਼ਦੂਰਾਂ ਦੇ ਰੁਜ਼ਗਾਰ ਮੰਗਣ ਅਤੇ ਰੁਜ਼ਗਾਰ ਦੌਰਾਨ ਅਧਿਕਾਰਾਂ ਨੂੰ ਖਤਮ ਕਰ ਦਿੱਤਾ ਹੈ।ਉੱਥੇ ਪੰਜਾਬ ਸਰਕਾਰ ਲਗਾਤਾਰ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਨੂੰ ਅਣਦੇਖਾ ਕਰਕੇ ਸਰਕਾਰੀ ਖਜ਼ਾਨੇ ਵਿੱਚੋਂ ਵੋਟ ਖਰੀਦਣ ਦੀਆਂ ਸਕੀਮਾਂ ਲਾ ਕੇ ਅਜਿਹੀਆਂ ਲੋਕ ਲਭਾਊ ਵਿਉਂਤਬੰਦੀਆਂ ਘੜ ਰਹੀ ਹੈ ਜਿਸ ਨਾਲ ਲੋਕਾਂ ਨੂੰ ਮੂਰਖ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪ੍ਰਾਪਟੀ ਡੀਲਰ ਦੇ ਘਰ ਫ਼ਿਰੌਤੀ ਲੈਣ ਪੁੱਜੇ 4 ਬਦਮਾਸ਼ ਪੁਲਿਸ ਮੁਕਾਬਲੇ ‘ਚ ਹੋਏ ਹਲਾਕ

ਕਨਵੈਂਸ਼ਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲਾ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਨਾ ਤਾਂ ਪੰਜਾਬ ਦਾ ਕੋਈ ਮਸਲਾ ਕੇਂਦਰ ਤੋਂ ਹੱਲ ਕਰਵਾ ਸਕੀ ਹੈ ਅਤੇ ਨਾ ਹੀ ਕੋਈ ਠੋਸ ਖੇਤੀ ਨੀਤੀ ,ਉਦਯੋਗ ਨੀਤੀ ਜਾਂ ਵਪਾਰ ਨੀਤੀ ਲਿਆ ਸਕੀ ਹੈ।ਕਨਵੈਂਸ਼ਨ ਦੇ ਅਖੀਰ ਵਿੱਚ ਪ੍ਰਧਾਨਗੀ ਮੰਡਲ ਵੱਲੋਂ ਜ਼ਿਲਾ ਮੀਤ ਸਕੱਤਰ ਜਸਵੀਰ ਸਿੰਘ ਆਕਲੀਆ ਨੇ ਸੂਬਾ ਲੀਡਰਸ਼ਿਪ ਅਤੇ ਆਏ ਹੋਏ ਵਰਕਰਾਂ ਦਾ ਧੰਨਵਾਦ ਕੀਤਾ। ਇਸ ਕਨਵੈਂਸ਼ਨ ਵਿੱਚ ਹੋਰਨਾਂ ਤੋਂ ਇਲਾਵਾ ਮਿੱਠੂ ਸਿੰਘ ਘੁੱਦਾ,ਜਰਨੈਲ ਸਿੰਘ ਯਾਤਰੀ, ਸੁਖਦੇਵ ਸਿੰਘ ਕੁੱਬੇ, ਦਰਸ਼ਨ ਸਿੰਘ ਫੁੱਲੋ ਮਿੱਠੀ, ਹਰਨੇਕ ਸਿੰਘ ਆਲੀ ਕੇ,ਰਜਿੰਦਰ ਸਿੰਘ ਸੰਦੋਹਾ,ਇਕਬਾਲ ਸਿੰਘ,ਰਜਿੰਦਰ ਸਿੰਘ ਬਲਾੜ ਮਹਿਮਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related