ਫਾਜਿਲਕਾ, 30 ਅਕਤੂਬਰ:ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਵਿਤਾ ਸਿੰਘ ਅਤੇ ਡਾ ਐਰਿਕ ਦੀ ਦੇਖਰੇਖ ਵਿੱਚ ਦਫ਼ਤਰ ਸਿਵਲ ਸਰਜਨ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਸ੍ਰ ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਗਏ ਹਨ। ਉਹਨਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵੱਲੋਂ 28 ਅਕਤੂਬਰ ਤੋਂ 3 ਨਵੰਬਰ 2024 ਤੱਕ ਭ੍ਰਿਸ਼ਟਾਚਾਰ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।
ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ
ਉਹਨਾਂ ਦੱਸਿਆ ਕਿ ਸਰਕਾਰ ਵਲੋਂ ਜੋ ਵੀ ਰੂਲ ਐਂਡ ਰੈਗੂਲੇਸ਼ਨ ਬਣਾਏ ਗਏ ਹਨ ਜੇਕਰ ਅਸੀਂ ਉਨ੍ਹਾਂ ਨਿਯਮਾਂ ਵਿੱਚ ਰਹਿ ਕੇ ਕੰਮ ਕਰਦੇ ਹਾਂ ਤਾਂ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਗਤੀਵਿਧੀਆਂ ਵਿਚ ਯੋਗਦਾਨ ਪਾ ਸਕਦੇ ਹਾਂ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵਲੋਂ ਦੇਸ਼ ਦੇ ਨਾਗਰਿਕਾਂ ਨੂੰ ਜੋ ਹੱਕ ਦਿੱਤੇ ਗਏ ਹਨ, ਅਸੀਂ ਉਹਨਾਂ ਨੂੰ ਸੁਰੱਖਿਅਤ ਕਰੀਏ ਤਾਂ ਹੀ ਅਸੀਂ ਆਪਣੇ ਕੰਮ ਵਿਚ ਪਾਰਦਰਸ਼ਿਤਾ ਲਿਆ ਸਕਦੇ ਹਾਂ ਤਾਂ ਜੋ ਦੇਸ਼ ਦੇ ਨਾਗਰਿਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਸਬੰਧੀ ਵਿਜ਼ੀਲੈਂਸ ਵਿਭਾਗ ਨਾਲ ਸੰਪਰਕ ਕੀਤਾ ਜਾਵੇ।
ਇਸ ਸਮੇਂ ਡਾ ਕਵਿਤਾ ਸਿੰਘ ਵੱਲੋਂ ਦਫ਼ਤਰ ਸਿਵਲ ਸਰਜਨ ਦੇ ਸਟਾਫ਼ ਨੂੰ ਜੀਵਨ ਵਿੱਚ ਸਾਰੇ ਖੇਤਰਾਂ ਵਿੱਚ ਇਮਾਨਦਾਰੀ ਅਤੇ ਕਾਨੂੰਨ ਦੇ ਨਿਯਮਾਂ ਦਾ ਪਾਲਣ ਕਰਨ, ਭ੍ਰਿਸ਼ਟਾਚਾਰ ਰਹਿਤ ਸਮਾਜ ਸਿਰਜਣ ਦਾ ਪ੍ਰਣ ਕਰਵਾਇਆ। ਜਿਸ ਰਾਹੀਂ ਭ੍ਰਿਸ਼ਟਾਚਾਰ ਨੂੰ ਦੇਸ਼ ਦੀ ਤਰੱਕੀ ਦੀ ਰਾਹ ਵਿਚ ਰੁਕਾਵਟ ਮੰਨਦਿਆਂ ਇਸ ਦੇ ਵਿਰੁੱਧ ਸੰਕਲਪ ਲੈਣ ਦਾ ਸੁਨੇਹਾ ਦਿੱਤਾ ਗਿਆ। ਇਸ ਸਮੇਂ ਰਾਜੇਸ਼ ਕੁਮਾਰ ਡੀ.ਪੀ. ਐਮ., ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਦਿਵੇਸ਼ ਕੁਮਾਰ ਹਰਮੀਤ ਸਿੰਘ, ਅਤਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਸੁਖਦੇਵ ਸਿੰਘ, ਮਹਿੰਦਰ ਅਤੇ ਹੋਰ ਸਟਾਫ਼ ਹਾਜ਼ਰ ਸੀ।
Share the post "ਦਫ਼ਤਰ ਸਿਵਲ ਸਰਜਨ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ"