ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਦਿਆਲਪੁਰਾ ਵਿੱਚ ਕੀਤੀ ਗਈ ਜਾਗਰੂਕਤਾ ਮੀਟਿੰਗ

0
26
+1

👉ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਚ ਪੁਲਿਸ ਦਾ ਸਾਥ ਦੇਣ ਦਾ ਸੱਦਾ
SAS Nagar News:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ‘ ਯੁੱਧ ਨਸ਼ਿਆਂ ਵਿਰੁੱਧ ‘ ਦੀ ਲਗਾਤਾਰਤਾ ਵਿੱਚ ਐਸ ਐਸ ਪੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਪਕ ਪਾਰੀਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਦੀ ਸਮੱਸਿਆ ਤੇ ਕਾਬੂ ਪਾਉਣ ਲਈ ਸਾਂਝੇ ਯਤਨਾਂ ਵਜੋਂ ਜ਼ਿਲ੍ਹਾ ਪੁਲਿਸ ਨੇ ਦਿਆਲਪੁਰਾ ਪਿੰਡ ਵਿੱਚ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਡੀ ਐਸ ਪੀ ਸਬ ਡਵੀਜ਼ਨ, ਜ਼ੀਰਕਪੁਰ, ਜਸਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਹ ਮੀਟਿੰਗ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪਿੰਡ ਵਾਸੀਆਂ ਨੂੰ ਪੁਲਿਸ ਦੇ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕਰਨ ਦੇ ਯਤਨਾਂ ਵਜੋਂ ਸੀ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਜਿਊਲਰੀ ਸ਼ਾਪ ਗੋਲੀਕਾਂਡ: ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਉਨ੍ਹਾਂ ਨੇ ਵਿਅਕਤੀਆਂ, ਪਰਿਵਾਰਾਂ ਅਤੇ ਸਮੁੱਚੇ ਤੌਰ ‘ਤੇ ਸਮਾਜ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ‘ਤੇ ਜ਼ੋਰ ‘ਤੇ ਵਿਚਾਰ ਵਟਾਂਦਰੇ ਕੀਤੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਦੀ ਮਹੱਤਤਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਨੌਜਵਾਨਾਂ ਸਮਰਥਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਪਿੰਡ ਦਿਆਲਪੁਰਾ ਵਿੱਚ ਇਹ ਮੀਟਿੰਗ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਚੱਲ ਰਹੀ ਮੁਹਿੰਮ ਦਾ ਸਰਗਰਮ ਹਿੱਸਾ ਬਣਨ ਦਾ ਇਕ ਉਪਰਾਲਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ, ਪਿੰਡ ਨੂੰ ਸਾਰਿਆਂ ਲਈ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਸਥਾਨ ਬਣਾਉਣ ਲਈ ਉਨ੍ਹਾਂ ਦੇ ਨਿਰੰਤਰ ਯਤਨਾਂ ਵਿੱਚ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸਖਤ ਕਾਰਵਾਈ

ਡੀ ਐਸ ਪੀ ਸਬ ਡਵੀਜ਼ਨ ਜ਼ੀਰਕਪੁਰ ਜਸਪਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਮੀਟਿੰਗ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਖੁੱਲ੍ਹੀ ਚਰਚਾ ਅਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਲਈ ਇੱਕ ਮੰਚ ਵਜੋਂ ਕੰਮ ਕਰੇਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ’ ਨਾਲ, ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਿੱਟੇ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਲਈ ਇੱਕ ਬਿਹਤਰ ਭਵਿੱਖ ਬਣਾਉਣ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਦੇ ਨਾਲ-ਨਾਲ ਭਾਈਚਾਰੇ ਦੇ ਸਹਿਯੋਗ ਨਾਲ, ਨਸ਼ਿਆਂ ਵਿਰੁੱਧ ਲੜਾਈ ਵਿੱਚ ਯਕੀਨਨ ਸਕਾਰਾਤਮਕ ਸਮਾਜਿਕ ਬਦਲਾਅ ਆਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here