Thursday, April 16, 2026
spot_img
spot_img

ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਸਰਕਾਰੀ ਸਕੂਲ ਬਾਰੇ ਕੇ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Date:

spot_img

Ferozepur News:ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨਸ਼ਿਆਂ ਖ਼ਿਲਾਫ਼ ਜੰਗ ਤਹਿਤ ,ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਸਤਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਰੇ ਕੇ ਵਿਖੇ ਸਕੂਲ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਕਿ ਰੰਗੋਲੀ ਮੁਕਾਬਲੇ ,ਸਲੋਗਨ ਮੁਕਾਬਲੇ, ਪੇਂਟਿੰਗ, ਭਾਸ਼ਣ ਮੁਕਾਬਲਿਆਂ ਵਿੱਚ ਭਾਗ ਲਿਆ ।

ਇਹ ਵੀ ਪੜ੍ਹੋ  ਅਧਿਕਾਰੀ ਨੇ ਚੁੱਕਿਆ ਖੌਫ਼ਨਾਕ ਕਦਮ, ਕੀਤੀ ਆਤਮਹੱਤਿਆ

ਇਸ ਮੌਕੇ ਤੇ ਬੋਲਦਿਆਂ ਉਪ-ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਬੱਚਿਆਂ ਨੂੰ ਰੋਜਾਨਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ। ਉਹਨਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਮੁੱਖੀ ਅਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਇਸ ਮੁਹਿੰਮ ਤਹਿਤ ਵੱਖ- ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਸਮਾਜਿਕ ਸੁਧਾਰ ਲਹਿਰ ਬਣ ਸਕੇ। ਸਟੇਜ ਸੰਚਾਲਕ ਸ੍ਰੀਮਤੀ ਰਜਨੀ ਜੱਗਾ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ’ਚ ਗੁੰਮਟਾਲਾ ਨਜਦੀਕ ਇੱਕ ਹੋਰ ਪੁਲਿਸ ਮੁਕਾਬਲਾ

ਇਸ ਮੌਕੇ ਤੇ ਸ਼੍ਰੀਮਤੀ ਖੁਸ਼ਵਿੰਦਰ ਕੌਰ, ਸ਼੍ਰੀਮਤੀ ਕਮਲੇਸ਼, ਸ਼੍ਰੀਮਤੀ ਮਨਦੀਪ ਕੌਰ, ਸ਼੍ਰੀਮਤੀ ਰਜਨੀ ਕਪੂਰ,ਸੰਦੀਪ ਬੱਬਰ,ਰਜੇਸ਼ ਕੁਮਾਰ, ਅਨੁਰਾਗ,ਸੰਦੀਪ ਗਲਹੋਤਰਾ,ਸੁਮਿਤ ਪਾਲ ਸਿੰਘ ਸੋਢੀ, ਸ਼੍ਰੀਮਤੀ ਅਨੂ, ਸ਼੍ਰੀਮਤੀ ਸੰਗੀਤ, ਸ੍ਰੀਮਤੀ ਚੰਚਲ, ਸ੍ਰੀਮਤੀ ਸਤਵਿੰਦਰ ਕੌਰ, ਸ਼੍ਰੀਮਤੀ ਰਜਨੀ ਖੁਰਾਨਾ, ਸ਼੍ਰੀਮਤੀ ਮੀਨਾ ਕੁਮਾਰੀ, ਸ਼੍ਰੀਮਤੀ ਕੁਲਵਿੰਦਰ ਕੌਰ ,ਸ੍ਰੀਮਤੀ ਕਿਰਨ ਆਦਿ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...