ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਕੰਟੋਨਮੈਂਟ ਬੋਰਡ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Date:

spot_img

ਫ਼ਿਰੋਜ਼ਪੁਰ 1 ਅਕਤੂਬਰ: ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੀਰਇੰਦਰ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੇ ਸਹਿਯੋਗ ਨਾਲ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵੀਰਇੰਦਰ ਅਗਰਵਾਲ, ਰਛਪਾਲ ਸਿੰਘ ਚੀਫ ਜੁਡੀਸ਼ਅਲ ਮੈਜਿਸਟਰੇਟ, ਮੈਡਮ ਅਨੁਰਾਧਾ ਚੀਫ ਜੁਡੀਸ਼ਅਲ ਅਤੇ ਜੋਹਨਸ ਵਿਕਾਸ ਸੀ.ਈ.ਓ ਕੈਂਟ ਬੋਰਡ ਵੀ ਮੌਜੂਦ ਸਨ। ਇਸ ਪ੍ਰੋਗਰਾਮ ਵਿੱਚ ਕੰਟੋਨਮੈਂਟ ਬੋਰਡ ਅਧੀਨ ਆਉਂਦੇ ਬੱਚਿਆਂ ਵੱਲੋ ਸਫਾਈ ਮੁਹਿੰਮ ਤਹਿਤ ਵੱਖ—ਵੱਖ ਗੀਤ, ਨੁੱਕੜ ਨਾਟਕ ਅਤੇ ਹੋਰ ਆਇਟਮਾਂ ਪੇਸ਼ ਕੀਤੀਆਂ ਅਤੇ ਲੋਕਾਂ ਨੂੰ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ:  ਫ਼ਰਿਸ਼ਤੇ ਯੋਜਨਾ ਤਹਿਤ ਹਾਦਸੇ ਦੇ ਸ਼ਿਕਾਰ ਲੋਕਾਂ ਦੀ ਜ਼ਿੰਦਗੀ ਨੂੰ ਬਚਾਉਣ ਬਾਰੇ ਲਾਏ ਜਾਗਰੂਕਤਾ ਕੈਂਪ

ਸ੍ਰੀ ਵੀਰਇੰਦਰ ਅਗਰਵਾਲ ਵੱਲੋਂ ਵੀ ਸਵੱਛਤਾ ਸੰਬੰਧੀ ਪ੍ਰਭਾਵਸ਼ਾਲੀ ਸੰਬੋਧਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੈਂਡ ਵਜਾ ਕੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਅੰਤ ਵਿੱਚ ਜਾਗਰੂਕਤਾ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ।ਇਸ ਦੇ ਨਾਲ ਹੀ ਮੁਹਿੰਮ ਏਕ ਪੇੜ ਮਾਂ ਕੇ ਨਾਮ ਤਹਿਤ ਸ੍ਰੀ ਵੀਰਇੰਦਰ ਅਗਰਵਾਲ ਅਤੇ ਜੋਹਨਸ ਵਿਕਾਸ ਅਤੇ ਹੋਰ ਅਧਿਕਾਰੀਆਂ ਵੱਲੋਂ ਰੁੱਖ ਵੀ ਲਗਾਏ ਗਏ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ AAP ਦੇ 6 ਵਿਚੋਂ 4 ਵਿਧਾਨ ਸਭਾ ਹਲਕਿਆਂ ਵਿਚ ਉਮੀਦਵਾਰ ਲਗਭਗ Final !

Bathinda News : ਅਗਲੇ ਕੁੱਝ ਮਹੀਨਿਆਂ 'ਚ ਹੋਣ ਜਾ...

कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री

👉 हरियाणा विधानसभा के मानसून सत्र-2026 के समापन पर मुख्यमंत्री...

हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

Haryana News : हरियाणा विधानसभा में मानसून सत्र के...