Bathinda News: SSD Girls College ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਬੱਡੀ ਡੇਅ ਮਨਾਇਆ ਗਿਆ। ਇਸ ਮੌਕੇ ਐਨ.ਐੱਸ.ਐੱਸ., ਰੈੱਡ ਰਿੱਬਨ ਕਲੱਬ, ਬੱਡੀ ਗਰੁੱਪ, ਨੈਕੋ, ਐਨ.ਏ.ਪੀ.ਡੀ.ਡੀ.ਆਰ. ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੱਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਆਯੋਜਨ ਨੋਡਲ ਅਫਸਰ ਮੈਡਮ ਨੇਹਾ ਭੰਡਾਰੀ ਅਤੇ ਪ੍ਰੋਗਰਾਮ ਅਫਸਰ ਡਾ. ਸਿਮਰਜੀਤ ਕੌਰ ਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ।
ਇਹ ਵੀ ਪੜ੍ਹੋ 👉Breaking News; ਵਿਵਾਦਾਂ ‘ਚ ਘਿਰੀ ਬਠਿੰਡਾ ਦੀ ਮਲਟੀ ਪਾਰਕਿੰਗ ਦਾ ਠੇਕਾ ਰੱਦ, ਨਿਗਮ ਨੇ ਆਪਣੇ ਕਬਜ਼ੇ ‘ਚ ਲਈ
ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ।ਇਸ ਦੌਰਾਨ ਵਿਦਿਆਰਥਣਾਂ ਨੇ “ਨਸ਼ਿਆਂ ਨੂੰ ਨਾਂ, ਜ਼ਿੰਦਗੀ ਨੂੰ ਹਾਂ” ਅਤੇ “ਪੰਜਾਬ ਦੀ ਜਵਾਨੀ ਬਚਾਉਣੀ ਹੈ, ਨਸ਼ਿਆਂ ਦੀ ਲਾਹਨਤ ਭਜਾਉਣੀ ਹੈ” ਵਰਗੇ ਪ੍ਰੇਰਨਾਦਾਇਕ ਨਾਅਰੇ ਲਗਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਈ।ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













