ਸਰਹੱਦੀ ਪਿੰਡ ਜੱਲੋ ਕੇ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਬੰਧੀ ਕੀਤਾ ਜਾਗਰੂਕਤਾ ਸੈਮੀਨਾਰ

0
69
+1

👉ਸੈਮੀਨਾਰ ਵਿੱਚ ਭਾਰਤ ਪਾਕਿਸਤਾਨ ਦੇ ਤਿੰਨ ਸਰਹੱਦੀ ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਕੀਤੀ ਸ਼ਮੂਲੀਅਤ
Ferozepur News:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਨੂੰ ਕਾਮਯਾਬ ਕਰਨ ਲਈ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਭਾਰਤ ਪਾਕਿਸਤਾਨ ਦੇ ਸਰਹੱਦੀ ਪਿੰਡ ਜੱਲੋ ਕੇ ਵਿਖ਼ੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਸੈਮੀਨਾਰ ਵਿੱਚ ਪਿੰਡ ਜੱਲੋ ਕੇ ਤੋਂ ਇਲਾਵਾ ਪਿੰਡ ਚੂਹੜੀ ਵਾਲਾ,ਪਿੰਡ ਖੁੰਦਰ ਗੱਟੀ, ਪਿੰਡ ਭਾਨੇਵਾਲਾ ਅਤੇ ਪਿੰਡ ਗੱਟੀ ਰਹੀਮੇ ਕੇ ਦੇ ਸਰਪੰਚਾ,ਪੰਚਾਇਤ ਮੈਂਬਰਾਂ ਅਤੇ ਭਾਰੀ ਗਿਣਤੀ ਵਿੱਚ ਨੌਜਵਾਨ ਪਿੰਡ ਵਾਸੀ ਸ਼ਾਮਿਲ ਹੋਏ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ

ਜਾਗਰੂਕਤਾ ਸੈਮੀਨਾਰ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਇਸ ਫੈਸਲੇ ਸਬੰਧੀ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਲਈ ਸਮੂਹ ਲੋਕਾਂ ਖਾਸਕਰ ਨੌਜਵਾਨਾਂ ਦੇ ਸਹਿਯੋਗ ਦੀ ਲੋੜ ਹੈ। ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪੰਚਾਇਤਾਂ ਦਾ ਮਹੱਤਵਪੂਰਨ ਰੋਲ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵੱਧ ਰਿਹਾ ਰੁਝਾਨ ਅੱਜ ਇੱਕ ਗੰਭੀਰ ਚੁਣੌਤੀ ਬਣਿਆ ਹੋਇਆ ਹੈ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਲਾਹਣਤ ਤੋਂ ਬਚਾਉਣ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।

ਇਹ ਵੀ ਪੜ੍ਹੋ  ਪੰਜਾਬ ’ਚ ਤੜਕਸਾਰ ਬੱਸ ਤੇ ਟਰੈਕਟਰ-ਟਰਾਲੀ ਵਿਚਕਾਰ ਵਾਪਰਿਆਂ ਭਿਆਨਕ ਹਾਦਸਾ, 4 ਮੌ+ਤਾਂ

ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਫਿਰੋਜ਼ਪੁਰ ਵਿਖੇ 19 ਓਟ ਸੈਂਟਰਾਂ ਅਤੇ ਸਿਵਲ ਹੱਸਪਤਾਲ ਫਿਰੋਜ਼ਪੁਰ ਵਿਖੇ ਸਥਿੱਤ ਨਸ਼ਾ ਛੜਾਓ ਕੇਂਦਰ ਰਾਹੀਂ ਨਸ਼ਾ ਛੱਡਣ ਦੇ ਵਿਅਕਤੀਆਂ ਲਈ ਦਵਾਈਆਂ ਆਦਿ ਦੇ ਪੂਰੇ ਪ੍ਰਬੰਧ ਹਨ। ਨਸ਼ਾਂ ਛੱਡਣ ਦੇ ਇੱਛੁਕ ਵਿਅਕਤੀ ਇਹਨਾਂ ਸੈਂਟਰਾਂ ਤੇ ਬਿਲਕੁੱਲ ਮੁੱਫਤ ਇਲਾਜ਼ ਕਰਵਾ ਸਕਦੇ ਹਨ ਅਤੇ ਨਸ਼ਾ ਛੱਡਣ ਦੀ ਮੁਹਿੰਮ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕਦੇ ਹਨ।ਇਸ ਮੌਕੇ ਗੁਰਨਾਮ ਸਿੰਘ ਸਰਪੰਚ,ਮਲਕੀਤ ਸਿੰਘ ਸਰਪੰਚ,ਸੁਖਵਿੰਦਰ ਸਿੰਘ ਸਰਪੰਚ, ਹਰਮੇਸ਼ ਸਿੰਘ ਸਰਪੰਚ, ਜੋਗਿੰਦਰ ਸਿੰਘ ਪੰਚਾਇਤ ਮੈਂਬਰ, ਨਿਸ਼ਾਨ ਸਿੰਘ ਪੰਚਾਇਤ ਮੈਂਬਰ, ਜਗਦੀਸ਼ ਸਿੰਘ ਪੰਚਾਇਤ ਮੈਂਬਰ, ਨਰਿੰਦਰ ਸਿੰਘ ਕਮਿਊਨਿਟੀ ਹੈਲਥ ਅਫਸਰ, ਏ.ਐਨ.ਐਮ ਪੂਨਮ, ਆਸ਼ਾ ਵਰਕਰ ਅਮਰੀਕ ਕੌਰ, ਜੋਤੀ ਅਤੇ ਬਾਜ ਸਿੰਘ ਵੀ ਹਾਜ਼ਰ ਸਨ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here