‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Date:

spot_img

👉ਵੱਖ-ਵੱਖ ਮੁਕਾਬਲਿਆਂ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
Firozpur News:ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਡਿਪਟੀ ਡਾਇਰੈਕਟਰ ਗੁਰਬਖਸ਼ ਸਿੰਘ ਦੀ ਰਹਿਣਨੁਮਾਈ ਹੇਠ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦਵਿੰਦਰ ਸਿੰਘ ਲੋਟੇ ਦੇ ਸਹਿਯੋਗ ਨਾਲ ਐਨ.ਐਸ.ਐਸ. ਯੂਨਿਟ ਅਤੇ ਰੈਡ ਰਿਬਨ ਕਲੱਬ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਫਿਰੋਜ਼ਪੁਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਰੰਗੋਲੀ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਹ ਵੀ ਪੜ੍ਹੋ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ  

ਇਸ ਦੌਰਾਨ ਸਿਵਲ ਹਸਪਤਾਲ ਤੋਂ ਸਾਈਕੋਲੋਜਿਸਟ ਪ੍ਰੇਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ, ਇਸ ਤੋਂ ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ। ਉਨ੍ਹਾਂ ਹਾਜ਼ਰੀਨ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਚੁੱਕੇ ਜਾ ਰਹੇ ਉਪਰਾਲਿਆਂ ਅਤੇ ਵਿਸ਼ੇਸ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਗੁਰਵੀਰ ਸਿੰਘ ਨੇ ਨਸ਼ਿਆਂ ਖਿਲਾਫ਼ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ ਅਤੇ ਸਟੇਜ ਸੈਕਟਰੀ ਦੀ ਭੂਮਿਕਾ ਪਰਮਵੀਰ ਨੇ ਬਾਖੂਬੀ ਨਿਭਾਈ।

ਇਹ ਵੀ ਪੜ੍ਹੋ ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

ਜਗਜੀਤ ਸਿੰਘ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰੰਗੋਲੀ ਮੁਕਾਬਲੇ ਦਾ ਨਤੀਜਾ ਗੁਰਮੀਤ ਸਿੰਘ, ਰਜੇਸ਼ ਕੁਮਾਰ, ਸਤਨਾਮ ਚੰਦ ਅਤੇ ਪਰਮਿੰਦਰ ਸਿੰਘ ਨੇ ਤਿਆਰ ਕੀਤਾ ਤੇ ਸਲੋਗਨ ਰਾਈਟਿੰਗ ਪੋਸਟਰ ਮੇਕਿੰਗ ਦੇ ਮੁਕਾਬਲਿਆਂ ਦਾ ਰਿਜ਼ਲਟ ਅਮਨਦੀਪ ਯਾਦਵ, ਸੁਰਿੰਦਰ ਸਿੰਘ, ਸੀਮਾ ਰਾਣੀ ਨੇ ਤਿਆਰ ਕੀਤਾ। ਚੰਦਰਸ਼ੇਖਰ ਬਜਾਜ, ਹਰਿਮੰਦਰ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਤੇ ਸੱਤ ਪ੍ਰਕਾਸ਼ ਵੱਲੋਂ ਜੇਤੂਆਂ ਨੂੰ ਇਨਾਮ ਵੰਡੇ ਗਏ ਅਤੇ ਆਏ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...