Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ ਵੱਲੋੋਂ ਪੰਚਾਇਤ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ

ਬਠਿੰਡਾ, 28 ਸਤੰਬਰ: ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਇਹ ਦਾਅਵਾ ਇੱਥੇ ਜਾਰੀ ਬਿਆਨ ਰਾਹੀਂ ਕਰਦਿਆਂ ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ ਪੰਜਾਬ ਇੰਚਾਰਜ ਹਿਤੇਸ਼ ਮਾਹੀ, ਸੂਬਾ ਕਮੇਟੀ ਮੈਂਬਰ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਜਿਥੇ ਵੱਡੇ ਕਾਰਪੋਰੇਟ ਘਰਾਣਿਆਂ ਨੇ ਕੇਂਦਰ ਤੇ ਸੂਬਾਈ ਸਰਕਾਰਾਂ ਨੂੰ ਆਪਣੀ ਜਕੜ ਵਿੱਚ ਕਰ ਲਿਆ ਹੈ ਜਿਸ ਕਾਰਨ ਸੱਤਾਧਾਰੀ ਹਾਕਮਾਂ ਵੱਲੋਂ ਨੀਤੀਆਂ ਪਾਸ ਕਰਨ ਸਮੇਂ ਦੇਸ਼ ਦੀ ਆਮ ਜਨਤਾ ਨੂੰ ਨਜ਼ਰਅੰਦਾਜ਼ ਕਰਕੇ ਵੱਡੇ ਪੂੰਜੀਪਤੀ ਘਰਾਣਿਆਂ ਦੇ ਹਿੱਤ ਪੂਰੇ ਜਾਂਦੇ ਹਨ।

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿੱਚ ਗੂੰਜੇ ਕੰਪਿਊਟਰ ਅਧਿਆਪਕਾਂ ਦੇ ਨਾਰੇ

ਉਸੇ ਤਰ੍ਹਾਂ ਪੇਂਡੂ ਧਨਾਡ ਤੇ ਪੂੰਜੀਪਤੀ ਲੋਕ ਪੇਂਡੂ ਪੰਚਾਇਤਾਂ ਤੇ ਕਬਜ਼ੇ ਕਰਨ ਲਈ ਸਰਬਸੰਮਤੀ ਦੇ ਨਾਂ ਤੇ ਸਰਪੰਚੀ ਦੀ ਕੁਰਸੀ ਦੀ 25 ਲੱਖ ਤੋਂ ਲੈਕੇ 50 ,2 ਲੱਖ ਦੀਆਂ ਬੋਲੀਆਂ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਇਮਾਨਦਾਰ ਤੇ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ ਵਿੱਚ ਸਾਥ ਦੇਣ ਵਾਲੇ ਨੁਮਾਇੰਦਿਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿੱਤਣ ਤੋਂ ਬਾਅਦ ਕੇਂਦਰੀ ਤੇ ਸੂਬਾ ਸੱਤਾਧਾਰੀ ਹਾਕਮਾਂ ਦੀ ਤਰ੍ਹਾਂ ਪੰਚਾਇਤਾਂ ਦੇ ਸਰਪੰਚ, ਪੰਚ ਵੀ ਗਰੀਬਾਂ ਦੇ ਖਿਲਾਫ ਹੀ ਭੁਗਤਦੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ ਦੇ ਨੁਮਾਇੰਦੇ ਪਿੰਡਾਂ ਦੇ ਬਰਾਬਰ ਵਿਕਾਸ ਤੇ ਗਰੀਬਾਂ ਨੂੰ ਸਹੂਲਤਾਂ ਦੇਣ ਲਈ ਬਚਨਬੱਧ ਹਨ। ਅਤੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਵਿਚ ਮੋਹਰੀ ਭੂਮਿਕਾ ਆਦਾ ਕਰਨਗੇ।

 

Related posts

ਪੰਜਾਬ ਸਰਕਾਰ ਵਲੋਂ ਨਰਮਾਂ ਪੱਟੀ ਦੇ ਕਿਸਨਾਂ ਦੇ ਹੱਕ ਵਿਚ ਵੱਡਾ ਫੈਸਲਾ ਲੈਣ ਦਾ ਐਲਾਨ

punjabusernewssite

ਕਿਸਾਨ ਸੰਘਰਸ਼: ਬਠਿੰਡਾ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ, ਸ਼ੰਭੂ ਤੇ ਖਨੌਰੀ ਬਾਰਡਰ ਉਪਰ ਤਨਾਅ ਭਰਿਆ ਮਾਹੌਲ ਬਣਿਆ

punjabusernewssite

ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ਼ ਦਾ ਜਥੇਬੰਦੀਆਂ ਵੱਲੋਂ ਸਖ਼ਤ ਨੋਟਿਸ

punjabusernewssite