Bathinda News:ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ,ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ 2025 ਬੈਚ ਦੇ ਗ੍ਰੈਜੂਏਟ ਬੀ ਟੈਕ. ਟੈਕਸਟਾਈਲ ਇੰਜੀਨੀਅਰਿੰਗ ਵਿਦਿਆਰਥੀਆਂ ਲਈ 100% ਕੈਂਪਸ ਪਲੇਸਮੈਂਟ ਦੀ ਇੱਕ ਇਤਿਹਾਸਕ ਪ੍ਰਾਪਤੀ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ।ਇਸ ਬੈਚ ਦੇ ਵਿਦਿਆਰਥੀਆਂ ਨੂੰ ਟੈਕਸਟਾਈਲ ਅਤੇ ਨਿਰਮਾਣ ਖੇਤਰਾਂ ਦੀਆ ਕੁਝ ਨਾਮਵਰ ਪ੍ਰਮੁੱਖ ਕੰਪਨੀਆਂ ਵੱਲੋ ਭਰਤੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸ਼ਾਮਲ ਹਨ;ਰਿਲਾਇੰਸ ਇੰਡਸਟਰੀਜ਼ ਲਿਮਟਿਡ, ਟ੍ਰਾਈਡੈਂਟ ਗਰੁੱਪ ਇੰਡੀਆ, ਸਤਲੁਜ ਟੈਕਸਟਾਈਲਜ਼ ਐਂਡ ਇੰਡਸਟਰੀਜ਼ ਲਿਮਟਿਡ, ਆਰਤੀ ਇੰਟਰਨੈਸ਼ਨਲ ਲਿਮਟਿਡ, ਸਨਾਤਨ ਪੋਲੀਕੋਟ ਲਿਮਟਿਡ, ਪਯੋਗਿਨਮ ਪ੍ਰਾਈਵੇਟ ਲਿਮਟਿਡ ਅਤੇ ਕਈ ਹੋਰ ਨਾਮਵਰ ਸੰਸਥਾਵਾਂ।
ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਪੁਲਿਸ ਦੇ 70 ਇੰਸਪੈਕਟਰ ਬਣੇ DSP, ਦੇਖੋ ਲਿਸਟ
ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਡਾ. ਗੁਰਿੰਦਰਪਾਲ ਸਿੰਘ ਬਰਾੜ ਰਜਿਸਟਰਾਰ ਅਤੇ ਡਾ. ਸੰਜੀਵ ਅਗਰਵਾਲ ਕੈਂਪਸ ਡਾਇਰੈਕਟਰ ਨੇ ਕਿਹਾ ਕਿ ਸਾਨੂੰ ਇਸ ਮੀਲ ਪੱਥਰ ‘ਤੇ ਬਹੁਤ ਮਾਣ ਹੈ, ਜੋ ਸਾਡੇ ਵਿਦਿਆਰਥੀਆਂ ਦੀ ਸਿੱਖਿਆ ਦੀ ਗੁਣਵੱਤਾ ਅਤੇ ਕਰੀਅਰ-ਤਿਆਰੀ ਨੂੰ ਦਰਸਾਉਂਦਾ ਹੈ। ਸਿਖਲਾਈ ਅਤੇ ਪਲੇਸਮੈਂਟ ਦੇ ਡਾਇਰੈਕਟਰ ਇੰਜ ਹਰਜੋਤ ਸਿੰਘ ਸਿੱਧੂ ਨੇ ਕਿਹਾ ਕਿ ਯੂਨੀਵਰਸਿਟੀ ਦੇ ਪਲੇਸਮੈਂਟ ਸੈੱਲ ਨੇ ਅਕਾਦਮਿਕ ਅਤੇ ਉਦਯੋਗ ਵਿਚਕਾਰ ਪਾੜੇ ਨੂੰ ਪੂਰਾ ਕਰਨ ਲਈ ਅਹਿਮ ਯਤਨ ਕੀਤੇ ਹਨ।ਇਸ ਮੌਕੇ ਪ੍ਰੋ. ਅਨੁਪਮ ਕੁਮਾਰ, ਡੀਨ (ਆਰ. ਐਂਡ ਡੀ.), ਇੰਜੀ ਰੀਤੀਪਾਲ ਸਿੰਘ, ਮੁੱਖੀ ਟੈਕਸਟਾਈਲ ਅਤੇ ਪ੍ਰੋ. ਦੇਵਾਨੰਦ ਉੱਤਮ ਨੇ ਸਾਰੇ ਚੁਣੇ ਗਏ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।