ਪਤੰਜਲੀ ਯੋਗ ਪੀਠ ਦੇ ਮੁਖੀ ਬਾਬਾ ਰਾਮ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Date:

spot_img

👉ਹੜ੍ਹ ਪੀੜਤਾਂ ਦੀ ਸਹਾਇਤਾ ਲਈ ਬਾਬਾ ਰਾਮ ਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ
Amritsar News:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਬਾਬਾ ਰਾਮ ਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਬਾਬਾ ਰਾਮ ਦੇਵ ਅਤੇ ਉਨ੍ਹਾਂ ਨਾਲ ਮੁੰਬਈ ਤੋਂ ਆਏ ਸ. ਹਰਪ੍ਰੀਤ ਸਿੰਘ ਮਿਨਹਾਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਹੈ ਅਤੇ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਅਤੇ ਸੰਸਥਾਵਾਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬਾਬਾ ਰਾਮ ਦੇਵ ਨੇ ਵੀ ਆਪਣੀ ਸੰਸਥਾ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਹੈ। ਐਡਵੋਕੇਟ ਧਾਮੀ ਨੇ ਬਾਬਾ ਰਾਮ ਦੇਵ ਅਤੇ ਉਨ੍ਹਾਂ ਦੀ ਸੰਸਥਾ ਦਾ ਧੰਨਵਾਦ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਬਾਬਾ ਰਾਮ ਦੇਵ ਨੂੰ ਸੱਦਾ ਵੀ ਦਿੱਤਾ।ਇਸੇ ਦੌਰਾਨ ਬਾਬਾ ਰਾਮ ਦੇਵ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਮਿਲੀ ਹੈ।

ਇਹ ਵੀ ਪੜ੍ਹੋ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਪੂਰਬ ਮੌਕੇ ਸ਼੍ਰੀ ਨਨਕਾਣਾ ਸਾਹਿਬ ਜਾਣ ਦੀ ਮਿਲੀ ਇਜ਼ਾਜਤ

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਕਾਰ ਸਾਰੀ ਮਨੁੱਖਤਾ ’ਤੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਗੁਰੂ ਸਾਹਿਬਾਨ ਵੱਲੋਂ ਵਰੋਸਾਏ ਇਸ ਪਾਵਨ ਅਸਥਾਨ ’ਤੇ ਕਿਸੇ ਤਰ੍ਹਾਂ ਵੀ ਧਰਮ, ਜਾਤ ਤੇ ਮਜ਼੍ਹਬ ਦਾ ਭੇਦ ਨਹੀਂ ਕੀਤਾ ਜਾਂਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਪਤੰਜਲੀ ਯੋਗ ਪੀਠ ਵੱਲੋਂ ਵੀ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਮੋਹਨ ਸਿੰਘ ਬੰਗੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਐਡਵੋਕੇਟ ਸ੍ਰੀ ਪ੍ਰਦੀਪ ਗੋਇਲ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਤੇ ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

parvinder singh jhota murder case; ਪੰਜਾਬ ‘ਚ ਬੰਦ ਦਾ ਅਸਰ ਦਿਖਣਾ ਸ਼ੁਰੂ

Punjab News: parvinder singh jhota murder case; 13 ਅਕਤੂਬਰ...

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...