ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

Date:

spot_img

👉ਨਵਾਂਸ਼ਹਿਰ ਗ੍ਰਨੇਡ ਹਮਲੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੇ ਖੁਲਾਸੇ ਕਾਰਨ ਸੰਭਵ ਹੋਈ ਉਨ੍ਹਾਂ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ

Jalandhar News: ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨ ਬਾਅਦ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਸੇ ਮਾਡਿਊਲ ਦੇ ਦੋ ਹੋਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡਗ੍ਰਨੇਡ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੰਦਿਆਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਵਜੀਤ ਅਤੇ ਜੈਕਸਨ ਵਜੋਂ ਹੋਈ ਹੈ, ਦੋਵੇਂ ਨਕੋਦਰ ਦੇ ਸ਼ੰਕਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦਸਿਆ ਕਿ ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਬੀ.ਕੇ.ਆਈ. ਮਾਡਿਊਲ ਦੇ ਪੰਜ ਕਾਰਕੁੰਨਾਂ, ਜਿਨ੍ਹਾਂ ਵਿੱਚ ਰਿਤਿਕ ਨਰੋਲੀਆ ਅਤੇ ਸੋਨੂੰ ਕੁਮਾਰ ਉਰਫ਼ ਕਾਲੀ ਸ਼ਾਮਲ ਹਨ ਸਮੇਤ ਤਿੰਨ ਜੁਵਿਨਾਈਲ (ਨਾਬਾਲਗ) ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡ-ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; PRTC ਦੀ ਬੱਸ ‘ਚ ਭੁੱਕੀ ਦੀ ਤਸਕਰੀ ਕਰਦੇ ਡਰਾਈਵਰ ਤੇ ਕੰਡਕਟਰ ਕਾਬੂ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਜਲੰਧਰ ਨੇ ਕੁਝ ਦਿਨ ਪਹਿਲਾਂ ਰਾਜਸਥਾਨ ਤੋਂ ਦੋ ਬੀ.ਕੇ.ਆਈ. ਕਾਰਕੁੰਨਾਂ ਰਿਤਿਕ ਨਰੋਲੀਆ ਅਤੇ ਇੱਕ ਨਾਬਾਲਗ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ 86ਪੀ ਹੈਂਡ-ਗ੍ਰਨੇਡ ਬਰਾਮਦ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ਤੋਂ ਬਾਅਦ ਉਨ੍ਹਾਂ ਦੇ ਸਹਿਯੋਗੀ ਵਿਸ਼ਵਜੀਤ, ਜੋ ਮਲੇਸ਼ੀਆ ਭੱਜਣ ਦੀ ਫਿਰਾਕ ਵਿੱਚ ਸੀ, ਨੂੰ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਗਿਆ , ਜਦਕਿ ਉਸਦੇ ਸਾਥੀ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕਾਰਨ ਉਕਤ ਹੈਂਡ ਗ੍ਰਨੇਡ ਬਰਾਮਦ ਹੋਇਆ ।ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕੈਨੇਡਾ ਸਥਿਤ ਬੀਕੇਆਈ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ ਪੰਜਾਬ ‘ਚ ਤੜਕਸਾਰ ਭਿਆਨਕ ਹਾ+ਦ+ਸਾ, ਤਿੰਨ ਦੀ ਹੋਈ ਮੌ+ਤ

ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ. ਸੀਆਈ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਸ਼ਵਜੀਤ ਅਤੇ ਜੈਕਸਨ ਨੇ ਇਸ ਸਾਲ ਜੁਲਾਈ ਦੇ ਆਖਰੀ ਹਫ਼ਤੇ ਆਪਣੇ ਸਾਥੀਆਂ ਰਾਹੀਂ ਬਿਆਸ ਤੋਂ ਦੋ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਗ੍ਰਨੇਡ 10 ਦਿਨ ਪਹਿਲਾਂ ਐਸਬੀਐਸ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਵਿੱਚ ਇਸ ਮਾਡਿਊਲ ਦੇ ਹੋਰ ਮੈਂਬਰਾਂ ਵੱਲੋਂ ਧਮਾਕਾ ਕਰਨ ਲਈ ਵਰਤਿਆ ਗਿਆ ਸੀ।ਏ.ਆਈ.ਜੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਬੀਐਨਐਸ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਐਫਆਈਆਰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...