👉‘ਆਪ ਸਰਕਾਰ ਤੋਂ ਅੱਕੇ ਲੋਕ, 2027 ’ਚ ਬਣੇਗੀ ਅਕਾਲੀ ਦਲ ਦੀ ਸਰਕਾਰ : ਬਬਲੀ ਢਿੱਲੋਂ
Bathinda News:” ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵੱਲੋਂ ਬੀਤੇ ਐਤਵਾਰ ਦੀ ਸ਼ਾਮ ਡੱਬਵਾਲੀ ਰੋਡ ਸਥਿਤ ਇੱਕ ਰਿਜ਼ੋਰਟ ਵਿਖੇ ‘ਚਾਹ ਤੇ ਚਰਚਾ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਅਕਾਲੀ ਆਗੂਆਂ ਨੇ ਪਿਛਲੀ ਅਕਾਲੀ ਸਰਕਾਰ ਦੇ 10 ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ।ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੁਰੀ ਤਰ੍ਹਾਂ ਨਿਰਾਸ਼ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪਾਰਟੀ ਮੁੜ ਸੂਬੇ ਨੂੰ ਵਿਕਾਸ ਦੀ ਰਾਹ ’ਤੇ ਲੈ ਕੇ ਜਾਵੇਗੀ।ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ 10 ਸਾਲਾਂ ਦੌਰਾਨ ਪੰਜਾਬ ਵਿੱਚ ਬਿਜਲੀ, ਸੜਕਾਂ, ਸਿੱਖਿਆ, ਸਿਹਤ, ਸਿੰਚਾਈ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਕੰਮ ਹੋਏ।
ਇਹ ਵੀ ਪੜ੍ਹੋ 👉ਪਿੰਡ ਬੀਬੀਵਾਲਾ ਦੇ ਵਿਕਾਸ ਲਈ ਹਰਸਿਮਰਤ ਕੌਰ ਬਾਦਲ ਵੱਲੋਂ 5.50 ਲੱਖ ਦੀ ਗ੍ਰਾਂਟ
ਬਠਿੰਡਾ ਸਮੇਤ ਮਾਲਵਾ ਖੇਤਰ ਵਿੱਚ ਕਈ ਵੱਡੇ ਪ੍ਰਾਜੈਕਟ ਲਿਆਂਦੇ ਗਏ, ਜਿਨ੍ਹਾਂ ਦਾ ਲਾਭ ਅੱਜ ਵੀ ਲੋਕਾਂ ਨੂੰ ਮਿਲ ਰਿਹਾ ਹੈ।ਬਬਲੀ ਢਿੱਲੋਂ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਬਿਜਲੀ, ਰੁਜ਼ਗਾਰ, ਕਿਸਾਨੀ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਵਿਕਾਸ ਕਾਰਜਾਂ ਸਮੇਤ ਕਈ ਮੁੱਦਿਆਂ ’ਤੇ ਸਰਕਾਰ ਨੂੰ ਘੇਰਿਆ।ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਚੋਣਾਂ ਦੀ ਤਿਆਰੀ ਵਿੱਚ ਜੁਟ ਜਾਣ ਦਾ ਸੱਦਾ ਦਿੱਤਾ ਗਿਆ।‘ਚਾਹ ਤੇ ਚਰਚਾ’ ਪ੍ਰੋਗਰਾਮ ਦੇ ਤਹਿਤ ਬਬਲੀ ਢਿੱਲੋਂ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਸਿੱਧਾ ਸੰਵਾਦ ਕਰਦਿਆਂ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਵਰਕਰਾਂ ਨੂੰ ਲੋਕਾਂ ਵਿਚਕਾਰ ਜਾ ਕੇ ਅਕਾਲੀ ਸਰਕਾਰ ਦੇ ਕੰਮਾਂ ਅਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਤੱਥਾਂ ਸਮੇਤ ਗੱਲ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ 👉ਸੋਮਵਾਰ ਤੜਕਸਾਰ ਪੰਜਾਬ ‘ਚ ਬੱਸ ਪਲਟਣ ਕਾਰਨ ਤਿੰਨ ਸਵਾਰੀਆਂ ਦੀ ਹੋਈ ਮੌ/ਤ, ਦਰਜਨ ਭਰ ਜਖਮੀ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਦੌਰਾਨ ਗੁਰਚਰਨ ਸਿੰਘ ਓਐਸਡੀ, ਬਲਜੀਤ ਸਿੰਘ ਬੀੜ ਬਹਿਮਣ, ਸ਼ਹਿਰੀ ਜਿਲਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਐਮਸੀ ਮੱਖਣ ਸਿੰਘ, ਕੁਆਰਡੀਨੇਟਰ ਆਕਾਸ਼ਦੀਪ ਸਿੰਘ ਮਿੱਡੂ ਖੇੜਾ, ਮੋਹਨਜੀਤ ਸਿੰਘ ਪੁਰੀ, ਐਡਵੋਕੇਟ ਦਲਜੀਤ ਸਿੰਘ ਬਰਾੜ, ਰੋਸ਼ਨ ਸਿੰਘ ਗਿਆਨਾ, ਇਸਤਰੀ ਵਿੰਗ ਦੀ ਸ਼ਹਿਰੀ ਪ੍ਰਧਾਨ ਬੀਬੀ ਬਲਵਿੰਦਰ ਕੌਰ, ਲਖਵਿੰਦਰ ਕੌਰ, ਬਿੱਟੂ ਸਿੰਘ ਮਹਿਣਾ, ਮਾਸਟਰ ਸਵਰਨਜੀਤ ਸਿੰਘ, ਨਰਿੰਦਰ ਪਾਲ ਸਿੰਘ ਲਾਡੀ, ਹਰਜਿੰਦਰ ਸਿੰਘ ਟੋਨੀ, ਬਲਜੀਤ ਸਿੰਘ ਬੱਲੀ ਆਦੀ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ ਕਰਮਜੀਤ ਕੌਰ, ਗੁਰਦਿਤ ਸਿੰਘ, ਹੰਸਰਾਜ ਸਿੰਘ ਹੰਸਾ, ਕੁਲਵੰਤ ਰਾਜੀ, ਕਸ਼ਮੀਰ ਸਿੰਘ, ਮਨਪ੍ਰੀਤ ਸਿੰਘ ਕਾਕਾ, ਕਮਲਜੀਤ ਸਿੰਘ, ਡਾ ਧਰਮਿੰਦਰ ਸਿੰਘ ਗਹਿਰੀ, ਸੁਨੀਲ ਕੁਮਾਰ ਫੌਜੀ, ਸਤਵੀਰ ਸਿੰਘ ਸੱਤੀ, ਜਗਦੀਪ ਭਾਰਦਵਾਜ, ਰਵਿੰਦਰ ਕੁਮਾਰ ਮਾਥੁਰ ਆਦਿ ਵੀ ਮੌਜੂਦ ਸਨ। ‘
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



