
Bathinda News:ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸ਼ੈਣੀ ਦੀ ਅਗਵਾਈ, ਕਾਰਜਕਾਰੀ ਡਾਇਰੈਕਟਰ ਸੰਦੀਪ ਹੰਸ ਦੀ ਰਹਿਨੁਮਾਈ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਦੇਖ-ਰੇਖ ਹੇਠ ਪੰਜਾਬ ਪੱਛੜੀਆਂ ਸ੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ 7 ਫਰਵਰੀ ਨੂੰ ਸਵੇਰੇ 11 ਵਜੇ ਕੋਟਸ਼ਮੀਰ ਵਿਖੇ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ ਅਬੋਹਰ ਤੋਂ ਅਯੋਧਿਆ ਤੱਕ ਦੌੜ ਲਗਾਉਣ ਵਾਲੇ ਮੁਹੱਬਤ ਨੂੰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੀਤਾ ਸਨਮਾਨਿਤ
ਇਹ ਜਾਣਕਾਰੀ ਫੀਲਡ ਅਫਸਰ ਗੁਰਮੀਤ ਸਿੰਘ ਨੇ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬੇਰੁਜ਼ਗਾਰ ਵਿਅਕਤੀਆਂ ਲਈ ਸਵੈ-ਰੋਜਗਾਰ ਧੰਦੇ ਸਥਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਤਹਿਤ ਬੈਕਫਿੰਕੋ ਬਠਿੰਡਾ ਵੱਲੋਂ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਪੰਜਾਬ ਸਰਕਾਰ ਅਤੇ ਰਾਸਟਰੀ ਕਾਰਪੋਰੇਸ਼ਨਾਂ ਦੇ ਸਹਿਯੋਗ ਨਾਲ ਦਿੱਤੇ ਜਾਂਦੇ ਕਰਜਿਆਂ ਆਦਿ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ ਪਿਛਲੇ ਦਿਨੀ ਹੋਈ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ 02 ਦੋਸ਼ੀਆ ਨੂੰ ਕੀਤਾ ਗ੍ਰਿਫਤਾਰ
ਕੈਂਪ ਦੌਰਾਨ ਕਰਜ਼ਾ ਪ੍ਰਾਪਤ ਕਰਨ ਬਾਰੇ ਜਾਣਕਾਰੀ ਤੋਂ ਇਲਾਵਾ ਕਾਰਪੋਰੇਸ਼ਨਾਂ ਵੱਲੋਂ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਫੈਬਰੀਕੇਸ਼ਨ ਯੂਨਿਟ, ਕਾਰਪੈਂਟਰੀ ਯੂਨਿਟ, ਜਨਰਲ ਸਟੋਰ, ਟੇਲਰਿੰਗ ਸ਼ਾਪ, ਇਲੈਕਟਰੀਕਲ ਰਿਪੇਅਰ ਸ਼ਾਪ, ਬਿਊਟੀ ਪਾਰਲਰ ਆਦਿ ਸਮੇਤ 55 ਵੱਖ-ਵੱਖ ਸਵੈ-ਰੋਜ਼ਗਾਰ ਧੰਦਿਆਂ ਦੀ ਸਥਾਪਤੀ ਲਈ ਅਤੇ ਗਰੀਬ ਵਰਗ ਦੇ ਪੜੇ ਲਿਖੇ ਨੌਜਵਾਨਾਂ ਨੂੰ ਐਜੂਕੇਸ਼ਨ ਸਕੀਮ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।ਇਸ ਦੌਰਾਨ ਟਾਰਗੇਟ ਗਰੁੱਪ ਦੇ ਲੋੜਬੰਦ ਵਿਅਕਤੀਆਂ ਨੂੰ ਕਰਜੇ ਦੀਆਂ ਸਕੀਮਾਂ ਦੀ ਜਾਣਕਾਰੀ ਦੇਣ ਉਪਰੰਤ ਮੌਕੇ ਤੇ ਕਰਜ਼ਾ ਫਾਰਮ ਵੀ ਭਰੇ ਜਾਣਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਬੈਕਫਿੰਕੋ ਵਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ 07 ਫਰਵਰੀ ਨੂੰ ਲਗਾਇਆ ਜਾਵੇਗਾ।"




