Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ ਹੈ: ਮਲਵਿੰਦਰ ਕੰਗ

13 Views

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ, ਸਿੱਖਾਂ ਅਤੇ ਉਹਨਾਂ ਦੇ ਮਾਮਲਿਆਂ ਨੂੰ ਬਹੁਤ ਸਮਾਂ ਪਹਿਲਾਂ ਹੀ ਨਜਰ ਅੰਦਾਜ਼ ਕਰ ਦਿੱਤਾ ਹੈ: ਕੰਗ
ਸਿੱਖ ਸੰਸਥਾਵਾਂ ਸਿਆਸੀ ਲਾਹਾ ਲੈਣ ਦਾ ਟੂਲ ਨਹੀਂ ਹਨ, ਬਾਦਲ ਅਤੇ ਵੜਿੰਗ ਵਰਗੇ ਲੋਕਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ: ਆਮ ਆਦਮੀ ਪਾਰਟੀ
ਚੰਡੀਗੜ੍ਹ, 25 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ​​ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ।’ਆਪ’ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਸਿੱਖ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਨਾਲ ਇਕ ਸਦੀ ਪਹਿਲਾਂ ਸਥਾਪਿਤ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦੇ ਅਧੀਨ ਇਕ ਪਰਿਵਾਰਕ ਅਦਾਰਾ ਬਣ ਕੇ ਰਹਿ ਗਿਆ ਹੈ।

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦਾ ਸਮਾਨਾਰਥੀ ਹੈ। ਉਨ੍ਹਾਂ ਨੇ ਇਕ ਪਵਿੱਤਰ ਸੰਸਥਾ ਨੂੰ ਨਿੱਜੀ ਜਾਇਦਾਦ ਵਿਚ ਬਦਲ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਆਗੂਆਂ ਵੱਲੋਂ ਕੀਤੀਆਂ ਇਤਿਹਾਸਕ ਕੁਰਬਾਨੀਆਂ ਨੂੰ ਉਜਾਗਰ ਕਰਦੇ ਹੋਏ, ਕੰਗ ਨੇ ਉਨ੍ਹਾਂ ਦੀਆਂ ਹਾਲੀਆ ਕਾਰਵਾਈਆਂ, ਖਾਸ ਤੌਰ ‘ਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ‘ਤੇ ਅਫਸੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਜਿਨ੍ਹਾਂ ਲੋਕਾਂ ਨੇ ਸਾਡੀ ਆਜ਼ਾਦੀ ਲਈ ਯੋਗਦਾਨ ਪਾਇਆ ਉਹ ਹੁਣ ਜਿਮਨੀ ਚੋਣ ਦੌਰਾਨ ਪੰਜਾਬ ਨੂੰ ਛੱਡ ਕੇ ਚਲੇ ਗਏ ਹਨ। ਉਨ੍ਹਾਂ ਬਾਦਲ ਪਰਿਵਾਰ ਦੇ ਪਿਛਲੇ ਗਠਜੋੜਾਂ ਅਤੇ ਸਿੱਖ ਸੰਸਥਾਵਾਂ ਪ੍ਰਤੀ ਉਨ੍ਹਾਂ ਦੇ ਵਿਵਹਾਰ ਦੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਅਤੇ ਕਿਹਾ ਕਿ “ਆਪਣੇ ਸ਼ਾਸਨ ਦੌਰਾਨ, ਉਨ੍ਹਾਂ ਨੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕੀਤਾ, ਉਨ੍ਹਾਂ ਨੂੰ ਸਿਰਫ਼ ਸਿਆਸੀ ਟੂਲ ਵਜੋਂ ਵਰਤਿਆ।” ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਪੰਜਾਬ, ਸਿੱਖਾਂ ਅਤੇ ਉਨ੍ਹਾਂ ਦੇ ਮਾਮਲਿਆਂ ਨੂੰ ਬਹੁਤ ਸਮਾਂ ਪਹਿਲਾਂ ਹੀ ਨਜ਼ਰਅੰਦਾਜ਼ ਕਰ ਦਿੱਤਾ ਹੈ।ਕੰਗ ਨੇ ਆਪਣੀਆਂ ਹਾਲੀਆ ਟਿੱਪਣੀਆਂ ਲਈ ਰਾਜਾ ਵੜਿੰਗ ਨੂੰ ਵੀ ਘੇਰਿਆ ਅਤੇ ਕਿਹਾ ਕਿ ਅਜਿਹੇ ਬਿਆਨ ਉਨ੍ਹਾਂ ਦੀ ਸਿੱਖ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਕੰਗ ਨੇ ਕਿਹਾ,”ਵੜਿੰਗ ਦੀਆਂ ਟਿੱਪਣੀਆਂ ਸਾਬਤ ਕਰਦੀਆਂ ਹਨ ਕਿ ਕਾਂਗਰਸ ਦੇ ਨਾਲ-ਨਾਲ ਉਹ ਵੀ ਸਿੱਖ ਸੰਸਥਾਵਾਂ ਦਾ ਨਿਰਾਦਰ ਕਰਦੇ ਹਨ। ਉਨ੍ਹਾਂ ਨੇ ਵੜਿੰਗ ਦੀ ਇਮਾਨਦਾਰੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਕਾਲ ਤਖ਼ਤ ਅਤੇ ਦਰਬਾਰ ਸਾਹਿਬ ਤੇ ਹਮਲੇ ਸਮੇਤ ਕਾਂਗਰਸ ਦੀਆਂ ਪਿਛਲੀਆਂ ਕਾਰਵਾਈਆਂ ਉਨ੍ਹਾਂ ਦੇ ਅਸਲ ਇਰਾਦਿਆਂ ਨੂੰ ਪ੍ਰਗਟ ਕਰਦੀਆਂ ਹਨ।ਬਾਦਲ ਪਰਿਵਾਰ, ਕਾਂਗਰਸ ਅਤੇ ਭਾਜਪਾ ਦੇ ਗੱਠਜੋੜ ਨੂੰ ਸੰਬੋਧਿਤ ਕਰਦੇ ਹੋਏ, ਕੰਗ ਨੇ ਪੰਜਾਬ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਇਹ ਪਾਰਟੀਆਂ ਆਪਣੇ ਸਿਆਸੀ ਲਾਭ ਲਈ ਵਾਰ-ਵਾਰ ਪੰਜਾਬ ਅਤੇ ਸਿੱਖਾਂ ਵਿਰੁੱਧ ਸਾਜ਼ਿਸ਼ਾਂ ਰਚ ਰਹੀਆਂ ਹਨ। ਉਨ੍ਹਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੰਗ ਨੇ ਸਿੱਖ ਕੌਮ ਦੀ ਲਚਕੀਲੇਪਣ ਅਤੇ ਅਕਾਲ ਤਖ਼ਤ ਦੇ ਸਥਾਈ ਅਧਿਕਾਰ ਵਿੱਚ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ “ਸਿੱਖ ਲੋਕ ਹੁਣ ਉਨ੍ਹਾਂ ਦਾ ਸਾਥ ਨਹੀਂ ਦੇਣਗੇ ਜੋ ਉਨ੍ਹਾਂ ਦੇ ਭਰੋਸੇ ਨਾਲ ਧੋਖਾ ਕਰਦੇ ਹਨ। ਬਾਦਲ ਪਰਿਵਾਰ ਵਿਸ਼ਵਾਸਘਾਤ ਦਾ ਸਮਾਨਾਰਥੀ ਜਾਂ ਦੂਜਾ ਨਾਂ ਬਣ ਗਿਆ ਹੈ।

 

Related posts

ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

punjabusernewssite

ਰਾਜ ਚੋਣ ਕਮਿਸ਼ਨਰ ਨੇ ਹਲਫੀਆ ਬਿਆਨ ਪ੍ਰਕਿਰਿਆ ਨੂੰ ਸਰਲ ਬਣਾਇਆ

punjabusernewssite

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

punjabusernewssite