ਝੰਡਾ ਦਿਵਸ ਮੌਕੇ ਲਗਾਏ ਬੈਜ ਤੇ ਖੂਨਦਾਨ ਕੈਂਪ

0
15

ਬਠਿੰਡਾ, 7 ਦਸੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਰਮਡ ਫੋਰਸਜ਼ ਫਲੈਗ ਡੇ ਦਾ ਪਵਿੱਤਰ ਦਿਹਾੜਾ ਭਾਰਤੀ ਸੈਨਾਵਾਂ ਵਿੱਚ ਤੈਨਾਤ ਜਵਾਨਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਹਰ ਸਾਲ 07 ਦਸੰਬਰ ਨੂੰ ਮਨਾਇਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਨ ਸੇਵਾ ਕਰ ਰਹੇ ਸੈਨਿਕਾਂ ਦੇ ਹੌਂਸਲੇ ਬੁਲੰਦ ਰੱਖਣ ਲਈ ਉਨ੍ਹਾਂ ਨੂੰ ਵਿਸ਼ਵਾਸ਼ ਦੁਆਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਚੰਗੇ ਅਤੇ ਮਾੜੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਹੈ।

ਬੇਗੁਨਾਹੀ ਦੇ ‘ਸਰਟੀਫਿਕੇਟ’ ਵੰਡਣ ਵਾਲਾ ਪੰਜਾਬ ਪੁਲਿਸ ਦਾ ਡੀਐਸਪੀ ਕਾਬੂ

ਇਸ ਦੌਰਾਨ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਇਸ ਦਿਨ ਦੇਸ਼ ਦਾ ਹਰ ਨਾਗਰਿਕ, ਵਿਦਿਆਰਥੀਆਂ ਤੋਂ ਲੈ ਕੇ ਉਦਯੋਗਪਤੀਆਂ ਤੱਕ ਸਭ ਹਥਿਆਰਬੰਦ ਸੈਨਾਂ ਝੰਡਾ ਦਿਵਸ ਮਨਾਉਣ ਲਈ ਦਿਲ ਖੋਲ੍ਹ ਕੇ ਦਾਨ ਕਰਦੇ ਹਨ। ਦਾਨ ਵਜੋਂ ਇਕੱਠਾ ਕੀਤਾ ਹੋਇਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸਜ਼ ਫਲੈਗ ਡੇ ਫੰਡ ਵਿੱਚ ਜਮਾਂ ਕੀਤਾ ਜਾਂਦਾ ਹੈ ਜੋ ਕਿ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ, ਨਕਾਰਾ ਹੋਏ ਸੈਨਿਕਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ।

ਹਾਈ ਕੋਰਟ ਵੱਲੋਂ ਮਨਪ੍ਰੀਤ ਬਾਦਲ ਦੀ ਅੰਤਰਿਮ ਜਮਾਨਤ ਵਿਚ ਫਰਵਰੀ ਤੱਕ ਵਾਧਾ

ਝੰਡਾ ਦਿਵਸ ਲਈ ਦਿੱਤਾ ਹੋਇਆ ਦਾਨ ਆਮਦਨ ਕਰ ਤੋਂ ਮੁਕਤ ਹੈ।ਸੁਪਰਡੰਟ ਜਗਦੀਪ ਜਿੰਦਲ ਵੱਲੋਂ ਵੱਖ-ਵੱਖ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਦੇ ਬੈਜ ਅਤੇ ਹਥਿਆਰਬੰਦ ਝੰਡਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਵੀ ਲਗਾਇਆ ਗਿਆ।ਇਸ ਮੌਕੇ ਸੂਬੇਦਾਰ ਸੁਖਵਿੰਦਰ ਸਿੰਘ, ਗਗਨਦੀਪ ਸਿੰਘ ਜੂਨੀਅਰ ਸਹਾਇਕ ਅਤੇ ਸ੍ਰੀਮਤੀ ਰਮਨਦੀਪ ਕੌਰ ਸਟੈਨੋ ਅਤੇ ਹੋਰ ਮੈਂਬਰ ਹਾਜ਼ਰ ਸਨ।

 

LEAVE A REPLY

Please enter your comment!
Please enter your name here