👉2 ਵਿਅਕਤੀ ਗ੍ਰਿਫ਼ਤਾਰ;1 ਕਿਲੋਗ੍ਰਾਮ ਹੈਰੋਇਨ,2 ਦੇਸੀ ਪਿਸਤੌਲ,02 ਮੈਗਜ਼ੀਨ ਅਤੇ2 ਜਿੰਦਾ ਰੌਂਦ ਬਰਾਮਦ
Moga News:ਸ੍ਰੀ ਸਰਤਾਜ ਸਿੰਘ ਚਾਹਲ,ਸੀਨੀਅਰ ਕਪਤਾਨ ਪੁਲਿਸ, ਮੋਗਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਨਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੋਗਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਤੇ ਅਪਰਾਧਿਕ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਸ੍ਰੀਮਤੀ ਨੀਲਾਬਰੀ ਜਗਦਲੇ ਵਿਜੈ,IPS, ਆਈ.ਜੀ. ਫਰੀਦਕੋਟ ਰੇਂਜ, ਸ੍ਰੀ ਅਜੈਰਾਜ ਸਿੰਘ, ਐਸ.ਪੀ. (ਇਨਵੈਸਟੀਗੇਸ਼ਨ)ਅਤੇ ਸ੍ਰੀ ਅਨਵਰ ਅਲੀ,ਉਪ ਕਪਤਾਨ ਪੁਲਿਸ, ਬੱਧਨੀ ਕਲਾਂ ਦੀ ਨਿਗਰਾਨੀ ਹੇਠ SI ਪ੍ਰੀਤਮ ਸਿੰਘ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਵੱਡੀ ਕਾਰਵਾਈ ਕਰਦੇ ਹੋਏ 02 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 01 ਕਿਲੋਗ੍ਰਾਮ ਹੈਰੋਇਨ, 02 ਦੇਸੀ ਪਿਸਤੌਲ, 02 ਮੈਗਜ਼ੀਨ ਅਤੇ 02 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ Vigilance Bureau ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਬੱਧਨੀ ਕਲਾਂ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੇ ਸਬੰਧ ਵਿੱਚ ਇਲਾਕਾ ਥਾਣਾ ਵਿੱਚ ਮੌਜੂਦ ਸੀ ਤਾਂ ਪੁਲਿਸ ਪਾਰਟੀ ਵੱਲੋਂ ਡਿਪਟੀ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸੰਘਾ, ਜ਼ਿਲ੍ਹਾ ਤਰਨਤਾਰਨ ਅਤੇ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਪੁੱਤਰ ਕੁਲਦੀਪ ਸਿੰਘ ਵਾਸੀ ਦਦਹੇਰ ਸਾਹਿਬ, ਜ਼ਿਲ੍ਹਾ ਤਰਨਤਾਰਨ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 01 ਕਿਲੋਗ੍ਰਾਮ ਹੈਰੋਇਨ ਅਤੇ 02 ਦੇਸੀ ਪਿਸਤੌਲ ਬਰਾਮਦ ਹੋਏ।ਮੁਕੱਦਮੇ ਦੀ ਅਗਲੇਰੀ ਤਫ਼ਤੀਸ਼ SI ਪ੍ਰੀਤਮ ਸਿੰਘ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਅਤੇ ਹੈਰੋਇਨ ਅਤੇ ਗੈਰ-ਕਾਨੂੰਨੀ ਅਸਲੇ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




