Badhni Kalan Police ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ; 100 ਗ੍ਰਾਮ ਹੈਰੋਇਨ ਅਤੇ 30 ਨਸ਼ੀਲੀਆਂ ਗੋਲੀਆਂ ਸਮੇਤ ਮਹਿਲਾ ਦੋਸ਼ੀ ਗ੍ਰਿਫ਼ਤਾਰ

Date:

spot_img

Moga News: ਸਰਤਾਜ ਸਿੰਘ ਚਾਹਲ, ਸੀਨੀਅਰ ਕਪਤਾਨ ਪੁਲਿਸ, ਮੋਗਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ।ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ. (ਡੀ) ਮੋਗਾ ਦੀ ਸੁਪਰਵੀਜ਼ਨ ਅਤੇ ਅਨਵਰ ਅਲੀ,ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਅਗਵਾਈ ਹੇਠ ਇੰਸਪੈਕਟਰ ਜਸਵਿੰਦਰ ਸਿੰਘ, ਮੁੱਖ ਅਫਸਰ ਥਾਣਾ ਬੱਧਨੀ ਕਲਾਂ ਅਤੇ ਉਨ੍ਹਾਂ ਦੀ ਪੁਲਿਸ ਟੀਮ ਵੱਲੋਂ ਇਲਾਕੇ ਵਿੱਚ ਗਸ਼ਤ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ।

ਇਹ ਵੀ ਪੜ੍ਹੋ  Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਮਿਤੀ 14.06.2026 ਨੂੰ ਏ.ਐਸ.ਆਈ. ਜਗਦੇਵ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਦੇ ਸਬੰਧ ਵਿੱਚ ਇਲਾਕਾ ਥਾਣਾ ਵਿੱਚ ਮੌਜੂਦ ਸੀ। ਜਦੋਂ ਪੁਲਿਸ ਪਾਰਟੀ ਪੁਲ ਨਹਿਰ ਬੱਧਨੀ ਕਲਾਂ ਨੇੜੇ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਲਵਿੰਦਰ ਕੌਰ ਪਤਨੀ ਜਗਰੂਪ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ, ਰਾਊਕੇ ਕਲਾਂ ਰੋਡ, ਬੱਧਨੀ ਕਲਾਂ, ਜ਼ਿਲ੍ਹਾ ਮੋਗਾ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦੀ ਹੈ ਅਤੇ ਉਸ ਸਮੇਂ ਦਾਣਾ ਮੰਡੀ ਬੱਧਨੀ ਕਲਾਂ ਵਿਖੇ ਨਸ਼ੀਲੇ ਪਦਾਰਥ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀ ਹੈ।ਇਤਲਾਹ ਨੂੰ ਭਰੋਸੇਯੋਗ ਮੰਨਦੇ ਹੋਏ ਪੁਲਿਸ ਪਾਰਟੀ ਵੱਲੋਂ ਤੁਰੰਤ ਰੇਡ ਕੀਤੀ ਗਈ ਅਤੇ ਦੋਸ਼ਣ ਕੁਲਵਿੰਦਰ ਕੌਰ ਨੂੰ ਕਾਬੂ ਕਰ ਲਿਆ ਗਿਆ। ਕਾਨੂੰਨੀ ਕਾਰਵਾਈ ‘ ਅਨੁ ਅਨੁਸਾਰ ਤਲਾਸ਼ੀ ਲੈਣ ਉਪਰੰਤ ਉਸਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਅਤੇ 30 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਇਹ ਵੀ ਪੜ੍ਹੋ  Patiala Police ਵੱਲੋਂ ਲੁੱਟਾਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਬਰ 10 ਪਿਸਟਲਾਂ ਸਮੇਤ ਕਾਬੂ

ਦੋਸ਼ੀ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਮਹਿਲਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਦੋਸ਼ੀ ਮਹਿਲਾ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਅਗਲੇ-ਪਿਛਲੇ ਲਿੰਕਾਂ, ਸਪਲਾਇਰਾਂ ਅਤੇ ਹੋਰ ਸਾਥੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।ਸਰਤਾਜ ਸਿੰਘ ਚਾਹਲ, ਸੀਨੀਅਰ ਕਪਤਾਨ ਪੁਲਿਸ, ਮੋਗਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਅਜਿਹੇ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਚਕੂਲਾ ਵਿੱਚ ਹੋਵੇਗਾ ਰਾਜ ਪੱਧਰੀ ਸਮਾਗਮ

👉18 ਜੂਨ ਨੂੰ ਇੰਦਰਧਨੁਸ਼ ਆਡੀਟੋਰੀਅਮ ਵਿੱਚ ਆਯੋਜਿਤ ਹੋਵੇਗਾ ਸ਼ਾਨਦਾਰ...