👉Mayor Mehta ਤੇ MC Balraj Pakka ਨੇ ਰੱਖਿਆ ਨੀਂਹ ਪੱਥਰ
Bathinda News: ਬਠਿੰਡਾ ਦੇ ਡੱਬਵਾਲੀ ਰੋਡ ਉੱਪਰ ਬਣੇ ਪੁਲ ਦੇ ਹੇਠਾਂ ਜਲਦੀ ਹੀ ਨਵਾਂ ਬੈਡਮਿੰਟਨ ਕੋਰਟ ਬਣੇਗਾ। ਇਸ ਪ੍ਰੋਜੈਕਟ ਦਾ ਨੀਂਹ ਪੱਥਰ ਮੰਗਲਵਾਰ ਨੂੰ ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਇਲਾਕੇ ਦੇ ਕੌਂਸਲਰ ਬਲਰਾਜ ਸਿੰਘ ਪੱਕਾ ਵੱਲੋਂ ਸਾਂਝੇ ਤੌਰ ‘ਤੇ ਰੱਖਿਆ ਗਿਆ। ਇਸ ਤੋਂ ਇਲਾਵਾ ਇੱਥੇ ਬਣੀ ਹੋਈ ਪੁਲਿਸ ਬੀਟ ਨੂੰ ਮੁੜ ਤੋਂ ਚਾਲੂ ਕਰ ਦਿੱਤਾ ਗਿਆ ਹੈ, ਜਿਸ ਦੀ ਸ਼ੁਰੂਆਤ ਮੇਅਰ ਮਹਿਤਾ ਵੱਲੋਂ ਪੁਲਿਸ ਅਧਿਕਾਰੀਆਂ ਦੀ ਹਾਜਰੀ ਵਿੱਚ ਕੀਤੀ ਗਈ। ਜਾਣਕਾਰੀ ਦਿੰਦਿਆਂ ਕੌਂਸਲਰ ਪੱਕਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸਾਂਝੀਆਂ ਥਾਵਾਂ ‘ਤੇ, ਖਾਸ ਕਰਕੇ ਓਵਰਬ੍ਰਿਜਾਂ ਦੇ ਹੇਠਾਂ ਖਾਲੀ ਪਈਆਂ ਥਾਵਾਂ ਉੱਪਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਗਰਾਉਂਡ ਬਣਾਉਣ ਦਾ ਫੈਸਲਾ ਲਿਆ ਗਿਆ ਸੀ।
ਇਹ ਵੀ ਪੜ੍ਹੋ SYL ਮੁੱਦਾ; ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦਿੱਲੀ ਵਿੱਚ ਮੀਟਿੰਗ ਅੱਜ
ਇਸੇ ਕੜੀ ਤਹਿਤ ਪਹਿਲਾਂ ਬਠਿੰਡਾ ਦੇ ਆਈਟੀਆਈ ਪੁੱਲ ਦੇ ਹੇਠਾਂ ਵਾਲੀਵਾਲ ਦਾ ਗਰਾਉਂਡ ਬਣਾਇਆ ਜਾ ਚੁੱਕਾ ਹੈ। ਜਦੋਂ ਕਿ ਹੁਣ ਡੱਬਵਾਲੀ ਰੋਡ ‘ਤੇ ਸਥਿਤ ਪੁਲ ਹੇਠ ਗੁਜ਼ਰਦੀ ਰੇਲਵੇ ਲਾਈਨ ਦੇ ਬਿਲਕੁਲ ਨਾਲ ਇਹ ਬੈਡਮਿੰਟਨ ਕੋਰਟ ਤਿਆਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਬੈਡਮਿੰਟਨ ਕੋਰਟ ਦੇ ਨਾਲ ਇਲਾਕੇ ਦੇ ਖੇਡ ਪ੍ਰੇਮੀਆਂ ਨੂੰ ਵੱਡਾ ਲਾਹਾ ਮਿਲੇਗਾ। ਬਲਰਾਜ ਸਿੰਘ ਪੱਕਾ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਇਥੇ ਬਣੀ ਹੋਈ ਪੁਲਿਸ ਬੀਟ, ਜੋ ਕਿ ਕੁਝ ਸਮਾਂ ਪਹਿਲਾਂ ਬੰਦ ਕਰ ਦਿੱਤੀ ਗਈ ਸੀ, ਨੂੰ ਹੁਣ ਮੁੜ ਚਾਲੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ
ਇਸਦੇ ਲਈ ਇਥੇ ਬਕਾਇਦਾ ਇੱਕ ਪੱਕਾ ਕਮਰਾ ਵੀ ਪੁਲਿਸ ਮੁਲਾਜ਼ਮਾਂ ਦੇ ਲਈ ਬਣਾਇਆ ਗਿਆ ਹੈ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਉਨਾਂ ਦੀ ਤਰਜੀਹ ਹਮੇਸ਼ਾ ਸ਼ਹਿਰ ਦਾ ਵਿਕਾਸ ਹੈ, ਜਿਸ ਦੇ ਚਲਦੇ ਲੋਕ ਭਲਾਈ ਦੇ ਪ੍ਰੋਜੈਕਟ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਸੁਰੇਸ਼ ਗੁਪਤਾ ਅਰਬਨ ਗ੍ਰੀਨ,ਕਰਨਲ ਵਿਸ਼ਵਾਮਿਤਰ,ਸਤਿਨਾਮ ਵਾਲੀਆ,ਗੁਰਸੇਵਕ ਸਿੰਘ ਚਾਹਿਲ,ਅਵਤਰ ਮਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਨੂੰ 16 ਦੇ ਬਾਸ਼ਿੰਦੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


