Sri Anandpur Sahib News: ਬਹਿਰੀਨ ਤੋਂ ਆਈ ਇੱਕ ਮਹਿਲਾ ਦੇ ਨਾਲ ਕਥਿਤ ਬਲਾਤਕਰ ਦੇ ਮਾਮਲੇ ਪਰਚਾ ਦਰਜ਼ ਹੋਣ ਤੋਂ ਬਾਅਦ ਫ਼ਰਾਰ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਡਰਾਈਵਰ ਮੋਹਨ ਸਿੰਘ ਕੋਲੋਂ ਸ਼੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਵੱਲੋਂ ਅੱਜ ਸੋਮਵਾਰ ਨੁੰ ਕਰੀਬ 5 ਘੰਟੇ ਪੁੱਛਗਿਛ ਕੀਤੀ ਗਈ। ਮੋਹਨ ਸਿੰਘ ਡਰਾਈਵਰ ਦਾ ਨਾਮ ਬੀਬੀ ਵੱਲੋਂ 21 ਅਗਸਤ ਨੁੰ ਦਰਜ਼ ਕਰਵਾਏ ਗਏ ਮੁਕੱਦਮੇ ਵਿਚ ਵੀ ਲਿਆ ਗਿਆ ਸੀ, ਜਿਸਦੇ ਉੱਪਰ ਵੀ ਅਸ਼ਲੀਲ ਹਰਕਤਾਂ ਦੇ ਦੋਸ਼ ਹਨ।
ਇਹ ਵੀ ਪੜ੍ਹੋ 👉ਜੈਤੋ ‘ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ‘ਚ ਦੋ ਨੌਜਵਾਨਾਂ ਦੀ ਹੋਈ ਮੌ/ਤ, ਦੋ ਗੰਭੀਰ ਜਖ਼ਮੀ
ਬੀਤੇ ਕੱਲ ਪੁਲਿਸ ਵੱਲੋਂ ਚਾਵਲਾ ਦੇ ਲੁਧਿਆਣਾ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਗਈ ਸੀ, ਜਿੱਥੇ ਉਸਦੀ ਪਤਨੀ ਕੋਲੋਂ ਪੁਛਗਿਛ ਕੀਤੀ ਗਈ ਸੀ। ਪੁਸ਼ਟੀ ਕਰਦਿਆਂ ਡੀਐਸਪੀ ਨੇ ਮੀਡੀਆ ਨੂੰ ਦਸਿਆ ਕਿ ਇਸ ਕਾਂਡ ਦੇ ਮੁੱਖ ਮੁਲਜ਼ਮ ਅਮਰਜੀਤ ਚਾਵਲਾ ਬਾਰੇ ਸੂਹ ਲਗਾਈ ਜਾ ਰਹੀ ਹੈ ਤੇ ਨਾਲ ਹੀ ਬੀਬੀ ਵੱਲੋਂ ਦਿੱਤੇ ਬਿਆਨ ਵਿਚ ਸਾਹਮਣੇ ਲਿਆਂਦੇ ਜਾ ਰਹੇ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਹੈੱਡ ਗਰੰਥੀ ਮਲਕੀਤ ਸਿੰਘ ਨੂੰ ਮੁੜ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਜਾ ਰਿਹਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਮੁਲਜ਼ਮ ਪਾਏ ਜਾਣ ‘ਤੇ ਹੋਰਨਾਂ ਨੂੰ ਵੀ ਇਸ ਕੇਸ ਵਿਚ ਨਾਮਜ਼ਦ ਕੀਤਾ ਜਾ ਸਕਦਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



