ਤਲਵੰਡੀ ਸਾਬੋ (ਬਠਿੰਡਾ), 10 ਅਪ੍ਰੈਲ : ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 13 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਸਲਾਨਾ ਵਿਸਾਖੀ ਮੇਲੇ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਦੀਪਕ ਪਾਰੀਕ ਅਤੇ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਮੈਨੇਜ਼ਰ ਭਾਈ ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਵਿਸਾਖੀ ਮੇਲੇ ਦੀਆਂ ਅਗਾਉਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਪਟਵਾਰੀ ਤੇ ਉਸਦਾ ਕਰਿੰਦਾ 3,500 ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਕੀਤਾ ਕਾਬੂ
ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇੱਕ ਸਵਾਲ ਦੇ ਜਵਾਬ ਚ ਕਿਹਾ ਕਿ ਮੇਲੇ ਨੂੰ 6 ਸੈਕਟਰਾਂ ਚ ਵੰਡ ਕੇ ਡਿਊਟੀ ਮੈਜਿਸਟਰੇਟ ਲਗਾਏ ਗਏ ਹਨ ਤਾਂ ਜੋ ਮੇਲੇ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਡਰੋਨ ਅਤੇ ਸੀਸੀਟੀਵੀ ਕੈਮਰਿਆਂ ਨਾਲ ਮੇਲੇ ਚ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜੇਕਰ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ 01655-220241, 01655-220249 ਤੇ ਸੰਪਰਕ ਕਰ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੀਆਰਟੀਸੀ ਬੱਸਾਂ ਦਾ ਸਪੈਸ਼ਲ ਪ੍ਰਬੰਧ ਕੀਤਾ ਗਿਆ ਹੈ।
ਹਾਈਕੋਰਟ ਦੇ ਫੈਸਲੇ ਨੂੰ ਕੇਜਰੀਵਾਲ ਨੇ ਦਿੱਤੀ ਚੁਣੌਤੀ, ਕੀਤਾ ਸੁਪਰੀਮ ਕੋਰਟ ਦਾ ਰੁੱਖ
ਉਨ੍ਹਾਂ ਕਿਹਾ ਕਿ ਬੱਸਾਂ ਦੇ ਰੁਕਣ ਲਈ ਆਰਜੀ ਬੱਸ ਸਟੈਂਡ ਸਥਾਪਤ ਕੀਤੇ ਗਏ ਹਨ।ਇਨ੍ਹਾਂ ਆਰਜੀ ਬੱਸ ਸਟੈਂਡਾਂ ਤੋਂ ਮੱਥਾ ਟੇਕਣ ਵਾਸਤੇ ਸੰਗਤਾਂ ਦੀ ਸਹੂਲਤ ਲਈ ਮੁਫ਼ਤ ਈ-ਰਿਕਸ਼ਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਐਨਡੀਆਰਐਫ਼ ਟੀਮਾਂ ਦਾ ਵਿਸ਼ੇਸ਼ ਪ੍ਰਬੰਧ ਕਰਦਿਆਂ ਸਰੋਵਰਾਂ ਦੇ ਨੇੜੇ ਐਨਡੀਆਰਐਫ਼ ਤੇ ਗੋਤਾਖੋਰ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਗਰ ਪੱਤਲਾਂ ਚ ਵਰਤਾਇਆ ਜਾਵੇ ਅਤੇ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ।ਇਸ ਮੌਕੇ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਪੁਲਿਸ ਵਲੋਂ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਦੇ ਮੱਦੇਨਜ਼ਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਅਹਿਮਦ, ਸਕੱਤਰ ਆਰਟੀਏ ਮੈਡਮ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਵਿਸਾਖੀ ਮੇਲੇ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਮੁਕੰਮਲ : ਜਸਪ੍ਰੀਤ ਸਿੰਘ"