ਬਾਲਿਆਂਵਾਲੀ ਮੂਲ ਨਿਵਾਸੀ ਸਭਾ ਵੱਲੋਂ ਲੋਹੜੀ ਅਤੇ ਤੀਆਂ ਦੇ ਤਿਉਹਾਰ ਕਰਵਾਉਣ ਦਾ ਫੈਸਲਾ: ਅਸ਼ੋਕ ਬਾਲਿਆਂਵਾਲੀ

Date:

spot_img

👉ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸਕੱਤਰ ਬਣਨ ’ਤੇ ਅਸ਼ੋਕ ਬਾਲਿਆਂਵਾਲੀ ਦਾ ਕੀਤਾ ਸਨਮਾਨ : ਸ਼ਿਵਦੇਵ ਸਿੰਘ ਦੰਦੀਵਾਲ
Bathinda News: ਬਾਲਿਆਂਵਾਲੀ ਮੂਲ ਨਿਵਾਸੀ ਸਭਾ ਬਠਿੰਡਾ ਦੀ ਇੱਕ ਅਹਿਮ ਜਨਰਲ ਮੀਟਿੰਗ ਸਭਾ ਦੇ ਚੇਅਰਮੈਨ ਸ਼ਿਵਦੇਵ ਸਿੰਘ ਦੰਦੀਵਾਲ ਅਤੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸਭਾ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ। ਮੀਟਿੰਗ ਦੌਰਾਨ ਸਭਾ ਦੇ ਚੇਅਰਮੈਨ ਸ਼ਿਵਦੇਵ ਸਿੰਘ ਦੰਦੀਵਾਲ ਅਤੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਸਭਾ ਵੱਲੋਂ ਹਰ ਸਾਲ ਦੋ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਵਿੱਚ ਪੰਜਾਬੀ ਸੱਭਿਆਚਾਰ ਅਤੇ ਰਵਾਇਤਾਂ ਨਾਲ ਜੁੜੇ ਲੋਹੜੀ ਅਤੇ ਤੀਆਂ ਦੇ ਤਿਉਹਾਰ ਪ੍ਰਮੁੱਖ ਤੌਰ ’ਤੇ ਸ਼ਾਮਲ ਹੋਣਗੇ। ਇਹ ਦੋਵੇਂ ਤਿਉਹਾਰ ਹਰ ਸਾਲ ਆਪਸੀ ਭਾਈਚਾਰੇ, ਉਤਸ਼ਾਹ ਅਤੇ ਪਰਿਵਾਰਕ ਮਾਹੌਲ ਵਿੱਚ ਧੂਮਧਾਮ ਨਾਲ ਮਨਾਏ ਜਾਣਗੇ।

ਇਹ ਵੀ ਪੜ੍ਹੋ 👉Punjab Election; ਡੇਰਾ ਬਿਆਸ ਮੁਖੀ ਦੀਆਂ ਭਾਜਪਾ ਆਗੂਆਂ ਨਾਲ ਮੁਲਾਕਾਤਾਂ ਨੇ ਛੇੜੀ ਸਿਆਸੀ ਚਰਚਾ!

ਇਸ ਦਾ ਮੁੱਖ ਉਦੇਸ਼ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ, ਨਵੀਂ ਪੀੜ੍ਹੀ ਨੂੰ ਪੰਜਾਬੀ ਰੀਤੀ-ਰਿਵਾਜਾਂ ਨਾਲ ਜੋੜਨਾ ਅਤੇ ਸਭਾ ਦੇ ਮੈਂਬਰਾਂ ਵਿੱਚ ਆਪਸੀ ਮੇਲ-ਮਿਲਾਪ ਤੇ ਏਕਤਾ ਨੂੰ ਹੋਰ ਮਜ਼ਬੂਤ ਕਰਨਾ ਹੈ।ਸਭਾ ਦੇ ਜਨਰਲ ਸਕੱਤਰ ਰਾਮ ਪ੍ਰਕਾਸ਼ ਜਿੰਦਲ ਨੇ ਕਿਹਾ ਸਭਾ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਸਕੱਤਰ ਬਣਨ ’ਤੇ ਸਭਾ ਦੇ ਸਮੂਹ ਮੈਂਬਰਾਂ ਵੱਲੋਂ ਫੁੱਲਾਂ ਦੇ ਹਾਰ ਪਹਿਨਾ ਕੇ ਨਿੱਘਾ ਸਨਮਾਨ ਕੀਤਾ ਗਿਆ। ਮੈਂਬਰਾਂ ਨੇ ਇਸ ਨੂੰ ਅਸ਼ੋਕ ਬਾਲਿਆਂਵਾਲੀ ਦੀ ਨਿੱਜੀ ਪ੍ਰਾਪਤੀ ਦੇ ਨਾਲ-ਨਾਲ ਪੂਰੀ ਸਭਾ ਲਈ ਮਾਣ ਵਾਲੀ ਗੱਲ ਦੱਸਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਸਭਾ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਬਾਲਿਆਂਵਾਲੀ ਮੂਲ ਨਿਵਾਸੀ ਸਭਾ ਉਨ੍ਹਾਂ ਲਈ ਇੱਕ ਪਰਿਵਾਰ ਦੀ ਤਰ੍ਹਾਂ ਹੈ। ਪਰਿਵਾਰ ਦੇ ਮੈਂਬਰਾਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਲਈ ਬੇਹੱਦ ਮਾਣ ਅਤੇ ਭਾਵਨਾਵਾਂ ਨਾਲ ਭਰਿਆ ਪਲ ਹੈ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

ਉਨ੍ਹਾਂ ਸਾਰੇ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਭਾ ਦੇ ਮੈਂਬਰਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਹ ਹਮੇਸ਼ਾ ਸਭਾ ਦੀ ਸੇਵਾ ਲਈ ਸਮਰਪਿਤ ਰਹਿਣਗੇ ਅਤੇ ਭਵਿੱਖ ਵਿੱਚ ਹੋਣ ਵਾਲੇ ਹਰ ਸਮਾਗਮ ਅਤੇ ਸਮਾਜਿਕ ਗਤੀਵਿਧੀ ਵਿੱਚ ਆਪਣਾ ਪੂਰਾ ਸਹਿਯੋਗ ਅਤੇ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਭਾ ਦੀ ਏਕਤਾ, ਤਰੱਕੀ ਅਤੇ ਮਾਣ-ਸਨਮਾਨ ਨੂੰ ਹੋਰ ਬੁਲੰਦੀਆਂ ਤੱਕ ਪਹੁੰਚਾਉਣ ਲਈ ਸਾਰੇ ਮੈਂਬਰਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਭਾ ਦੀਆਂ ਗਤੀਵਿਧੀਆਂ ਨੂੰ ਲਗਾਤਾਰ ਅੱਗੇ ਵਧਾਉਣ ਅਤੇ ਸਮਾਜਿਕ ਤੇ ਸੱਭਿਆਚਾਰਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੰਕਲਪ ਵੀ ਲਿਆ।ਸਭਾ ਦੇ ਜਨਰਲ ਸਕੱਤਰ ਰਾਮ ਪ੍ਰਕਾਸ਼ ਜਿੰਦਲ, ਮੋਦਨ ਸਿੰਘ ਮਾਨ, ਪਵਨ ਪਨਸਪ ਵਾਲੇ, ਬਾਲਮੁਕੰਦ ਗਰਗ, ਜਗਰੂਪ ਸਿੰਘ, ਪ੍ਰੇਮ ਜਿੰਦਲ, ਪੀਯੂਸ਼ ਜੀ ਟਾਇਰ ਵਾਲੇ, ਨਵਦੀਪ ਗਰਗ, ਹਰੀਕ੍ਰਿਸ਼ਨ ਗਰਗ, ਸੁਦੇਸ਼ ਜੀ, ਭਗਵਾਨ ਦਾਸ ਜਿੰਦਲ, ਕੇ.ਕੇ. ਮਿੱਤਲ, ਸ਼ੀਸ਼ਨ ਮੋਦੀ, ਬਿੱਟੂ ਸਮੇਤ ਸਭਾ ਦੇ ਹੋਰ ਮੈਂਬਰ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Guru Kashi University ਨੇ ਮਨਾਇਆ “ਵਿਸ਼ਵ ਵਿਗਿਆਨ ਦਿਵਸ”

Talwandi sabo News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ...

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ...